ਪੰਜਾਬ ਸਰਕਾਰ ਦੇ ਲਗਾਤਾਰ ਫ਼ੈਸਲਿਆਂ ਨੇ ਵਿਰੋਧੀਆਂ ਦੀ ਚਿੰਤਾ ਵਧਾਈ : ਔਲਖ
ਪੰਜਾਬ ਸਰਕਾਰ ਦੇ ਲਗਾਤਾਰ ਫ਼ੈਸਲਿਆਂ ਨੇ ਵਿਰੋਧੀਆਂ ਦੀ ਚਿੰਤਾ ਵਧਾਈ: ਔਲਖ
Publish Date: Sat, 06 Jun 2026 04:55 PM (IST)
Updated Date: Sat, 06 Jun 2026 04:56 PM (IST)

- ਪਿੰਡਾਂ ਦੀਆਂ ਸੱਥਾਂ ’ਚ ਹੋ ਰਹੀ ਵਿਕਾਸ ਕਾਰਜਾਂ ਦੀ ਚਰਚਾ ਨੇ ਕਈ ਆਗੂਆਂ ਦੀ ਨੀਂਦ ਉਡਾਈ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ ਦੇ ਡਾਇਰੈਕਟਰ ਗੁਰਸੇਵਕ ਸਿੰਘ ਔਲਖ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕ-ਹਿੱਤ ਫ਼ੈਸਲੇ ਲਏ ਜਾ ਰਹੇ ਹਨ, ਜਿਨ੍ਹਾਂ ਕਾਰਨ ਵਿਰੋਧੀ ਧਿਰਾਂ ਦੀ ਬੇਚੈਨੀ ਵਧ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਪੰਚਾਇਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਕਈ ਅਹਿਮ ਫ਼ੈਸਲੇ ਲਏ ਹਨ, ਜਿਨ੍ਹਾਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਔਲਖ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਠੇਕਾ ਪ੍ਰਣਾਲੀ ਵਿਚ ਸੁਧਾਰ ਅਤੇ ਹਜ਼ਾਰਾਂ ਮੁਲਾਜ਼ਮਾਂ ਨੂੰ ਵਿੱਤੀ ਲਾਭ ਦੇਣ ਸਬੰਧੀ ਕੀਤੇ ਉਪਰਾਲੇ ਸ਼ਲਾਘਾਯੋਗ ਹਨ। ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ’ਤੇ ਰੋਕ ਲਗਾਉਣ ਲਈ ਵੀ ਸਰਕਾਰ ਨੇ ਪ੍ਰਭਾਵਸ਼ਾਲੀ ਕਦਮ ਚੁੱਕੇ ਹਨ, ਜਿਸ ਨਾਲ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਅਤੇ ਸਮਾਜਿਕ ਸੁਰੱਖਿਆ ਯੋਜਨਾਵਾਂ ਨੂੰ ਵੀ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ। ‘ਆਪ’ ਆਗੂ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀਆਂ ਸੱਥਾਂ ਵਿਚ ਅੱਜ ਵੀ ਸਰਕਾਰ ਵੱਲੋਂ ਦਿੱਤੀ ਜਾ ਰਹੀ ਨਿਰਵਿਘਨ ਬਿਜਲੀ, ਨਹਿਰੀ ਪਾਣੀ ਅਤੇ ਹੋਰ ਵਿਕਾਸ ਕਾਰਜਾਂ ਦੀ ਚਰਚਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਸੰਤੁਸ਼ਟੀ ਦਿਖਾਈ ਦੇ ਰਹੀ ਹੈ, ਜਿਸ ਕਾਰਨ ਵਿਰੋਧੀ ਧਿਰਾਂ ਦੇ ਆਗੂ ਚਿੰਤਤ ਨਜ਼ਰ ਆ ਰਹੇ ਹਨ। ਔਲਖ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਵੱਡੀ ਅਬਾਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨਾਲ ਜੁੜ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਵਿਕਾਸ ਅਤੇ ਲੋਕ-ਭਲਾਈ ਦੇ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਲਗਾਤਾਰ ਕੰਮ ਕਰ ਰਹੀ ਹੈ।