ਯੁਵਕ ਸੇਵਾਵਾਂ ਵਿਭਾਗ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਲਾਏ 3500 ਤੋਂ ਵੱਧ ਬੂਟੇ
ਯੁਵਕ ਸੇਵਾਵਾ ਵਿਭਾਗ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਲਗਾਏ 3500 ਤੋਂ ਵੱਧ ਪੌਦੇ
Publish Date: Sat, 06 Jun 2026 05:26 PM (IST)
Updated Date: Sat, 06 Jun 2026 05:29 PM (IST)

- 14 ਸੰਸਥਾਵਾਂ ਦੇ 700 ਤੋਂ ਵੱਧ ਵਲੰਟੀਅਰਾਂ ਨੇ ਵਾਤਾਵਰਣ ਬਚਾਉਣ ਦਾ ਦਿੱਤਾ ਸੁਨੇਹਾ - ਵਿਭਾਗ ਨੇ ਜ਼ਿਲ੍ਹੇ ’ਚ 10 ਹਜ਼ਾਰ ਬੂਟੇ ਲਗਾਉਣ ਦਾ ਮਿੱਥਿਆ ਟੀਚਾ : ਪ੍ਰੀਤ ਕੋਹਲੀ ਜਸਪਾਲ ਸਿੰਘ•ਜੱਸੀ, ਪੰਜਾਬੀ ਜਾਗਰਣ ਤਰਨਤਾਰਨ : ‘ਤੰਦਰੁਸਤ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਤਰਨਤਾਰਨ ਦੇ ਸਹਾਇਕ ਡਾਇਰੈਕਟਰ ਪ੍ਰੀਤ ਕੋਹਲੀ ਵੱਲੋਂ ਜ਼ਿਲ੍ਹਾ ਤਰਨਤਾਰਨ ਵਿੱਚ ਯੁਵਕ ਸੇਵਾਵਾਂ ਵਿਭਾਗ ਨਾਲ ਸੰਬਧਤ ਯੂਥ ਕਲੱਬਾਂ, ਐੱਨਐੱਸਐੱਸ ਯੂਨਿਟਾਂ, ਰੈੱਡ ਰੀਬਨ ਕਲੱਬਾਂ ਦੇ ਮੈਂਬਰਾਂ ਦੀ ਮਦਦ ਨਾਲ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ 14 ਸੰਸਥਾਵਾਂ ਦੇ 700 ਦੇ ਕਰੀਬ ਵਲੰਟੀਅਰਾਂ ਨੇ 3500 ਤੋਂ ਵੱਧ ਬੂਟੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ ਦਿੱਤਾ। ਜ਼ਿਲ੍ਹੇ ਭਰ ਦੇ ਵਲੰਟੀਅਰਾਂ ਵੱਲੋਂ ਛੁੱਟੀਆਂ ਹੋਣ ਦੇ ਬਾਵਜੂਦ ਆਪੋ-ਆਪਣੇ ਘਰਾਂ, ਸੰਸਥਾਵਾਂ, ਗਲੀ-ਮੁਹੱਲਿਆਂ ਅਤੇ ਸਾਂਝੀਆਂ ਥਾਵਾਂ ’ਤੇ ਬੂਟੇ ਲਾਏ ਗਏ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਨੇ ਦੱਸਿਆ ਕਿ ਛੁੱਟੀਆਂ ਦੇ ਚੱਲਦਿਆਂ ਸਮੂਹ ਸਕੂਲ, ਕਾਲਜ ਬੰਦ ਸਨ। ਇਸ ਲਈ ਸਕੂਲਾਂ ਤੇ ਕਾਲਜਾਂ ਦੇ ਪ੍ਰੋਗਰਾਮ ਅਫ਼ਸਰਾਂ ਨੁੰ ਵਟਸਐਪ ਗਰੁੱਪ ਰਾਹੀਂ ਇੱਕਠਾ ਕੀਤਾ ਗਿਆ। ਉਨ੍ਹਾਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੁੰ ਪੌਦੇ ਲਗਾਉਣ ਲਈ ਉਤਸ਼ਾਹਿਤ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਬਹੁਤ ਵਧੀਆ ਹੁੰਗਾਰਾ ਵੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਦੇ ਯੁਵਕਾਂ ਨੂੰ ਪਾਣੀ ਦੀ ਬੱਚਤ ਕਰਨ ਲਈ ਵੀ ਜਾਗਰੂਕ ਕੀਤਾਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਵੇਂ ਅਸੀ ਆਪਣੇ ਘਰਾਂ ਦਾ ਆਡਿਟ ਕਰਦੇ ਹਾਂ, ਉਸੇ ਤਰ੍ਹਾਂ ਸਾਨੂੰ ਆਪਣੇ ਵਰਤਣ ਵਾਲੇ ਪਾਣੀ ਦਾ ਵੀ ਆਡਿਟ ਕਰਨਾ ਚਾਹੀਦਾ ਹੈ ਤਾਂਕਿ ਸਾਂਨੂੰ ਪਤਾ ਲੱਗ ਸਕੇ ਕਿ ਅਸੀਂ ਕਿੰਨਾ ਪਾਣੀ ਸਹੀ ਮਾਇਨੇ ਵਿਚ ਵਰਤ ਰਹੇ ਹਾਂ ਅਤੇ ਕਿੰਨਾ ਫਜ਼ੂਲ ਗਵਾ ਰਹੇ ਹਾਂ। ਉਨ੍ਹਾਂ ਦੱਸਿਆ ਕਿ ਪੋਦਿਆਂ ਦਾ ਰਕਬਾ ਵਧਾਉਣ ਲਈ ਵਿਭਾਗ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿਖੇ 10 ਹਜਾਰ ਤੋਂ ਵੱਧ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਲਈ ਜੰਗਲਾਤ ਮਹਿਕਮੇ ਤੋਂ ਵੀ ਯੋਗ ਮਦਦ ਲਈ ਜਾਵੇਗੀ ਤਾਂਕਿ ਵਾਤਾਵਰਨ ਨੂੰ ਸੰਤੁਲਿਤ ਕਰਨ ਵਿੱਚ ਆਪਣਾ ਹਿੱਸਾ ਪਾਇਆ ਜਾ ਸਕੇ ਉਪਰੋਕਤ ਸਾਰੀਆਂ ਗਤੀਵਿਧੀਆਂ ਨੂੰ ਚਲਾਉਣ ਲਈ ਉਨ੍ਹਾਂ ਵੱਧ ਤੋਂ ਵੱਧ ਨੋਜਵਾਨਾਂ ਨੂੰ ਵਿਭਾਗ ਨਾਲ ਜੁੜਨ ਦੀ ਅਪੀਲ ਵੀ ਕੀਤੀ।