- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੰਬਾ ਕਲਾਂ ਦਰਜਨਾਂ ਅਕਾਲੀ ਆਗੂ ਤੇ ਵਰਕਰ ਸਿੱਕੀ ਦੀ ਅਗਵਾਈ ਹੇਠ ਕਾਂਗਰਸ ’ਚ ਸ਼ਾਮਿਲ

ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ,
ਸ੍ਰੀ ਗੋਇੰਦਵਾਲ ਸਾਹਿਬ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਚੰਬਾ ਕਲਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਪਿੰਡ ਦੇ ਦਰਜਨਾਂ ਟਕਸਾਲੀ ਅਕਾਲੀ ਆਗੂਆਂ ਅਤੇ ਸਰਗਰਮ ਵਰਕਰਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਕੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ।
ਪਿੰਡ ਦੇ ਸਾਬਕਾ ਸਰਪੰਚ ਮਹਿੰਦਰ ਸਿੰਘ ਚੰਬਾ ਤੇ ਹਰਪ੍ਰੀਤ ਸਿੰਘ ਚੰਬਾ ਦੀ ਪ੍ਰੇਰਨਾ ਸਦਕਾ ਹੋਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਕਾਲੀ ਦਲ ਨਾਲ ਲੰਬੇ ਸਮੇਂ ਤੋਂ ਜੁੜੇ ਰਹੇ ਆਗੂਆਂ ਅਤੇ ਵਰਕਰਾਂ ਨੇ ਕਾਂਗਰਸ ਵਿਚ ਸ਼ਮੂਲੀਅਤ ਕੀਤੀ। ਇਹ ਸਮਾਗਮ ਸਵਰਗੀ ਕੈਪਟਨ ਕੁੰਦਨ ਸਿੰਘ ਚੰਬਾ ਕਲਾਂ ਦੇ ਗ੍ਰਹਿ ਵਿਖੇ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਹਾਜ਼ਰੀ ਭਰੀ। ਇਸ ਮੌਕੇ ਬੋਲਦਿਆਂ ਨਵੇਂ ਸ਼ਾਮਿਲ ਹੋਏ ਆਗੂਆਂ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਨੇ ਪਾਰਟੀ ਦੇ ਸਮਰਪਿਤ ਅਤੇ ਟਕਸਾਲੀ ਵਰਕਰਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਵਿਚ ਪਾਰਟੀ ਨਾਲ ਪੀੜ੍ਹੀਆਂ ਤੋਂ ਜੁੜੇ ਆਗੂਆਂ ਦੀ ਥਾਂ ਬਾਹਰੀ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਗਈ, ਜਿਸ ਕਾਰਨ ਵਰਕਰਾਂ ਵਿਚ ਨਿਰਾਸ਼ਾ ਫੈਲੀ ਹੈ।
ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਅਤੇ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਵਿਸ਼ਵਾਸ ’ਤੇ ਖਰਾ ਉਤਰਨ ਲਈ ਵਚਨਬੱਧ ਹੈ ਅਤੇ ਹਲਕੇ ਦੇ ਵਿਕਾਸ ਲਈ ਲਗਾਤਾਰ ਯਤਨ ਕਰੇਗੀ।
ਇਸ ਮੌਕੇ ਅਜੀਤਪਾਲ ਸਿੰਘ ਬਿੱਟੂ, ਮਾਸਟਰ ਦਲਬੀਰ ਸਿੰਘ, ਕੈਪਟਨ ਮਲੂਕ ਸਿੰਘ, ਪਰਮਜੀਤ ਸਿੰਘ ਮੈਂਬਰ ਪੰਚਾਇਤ, ਦਾਰਾ ਸਿੰਘ ਢੇਰੀਵਾਲਾ, ਹਰਭਜਨ ਸਿੰਘ, ਦਲਜੀਤ ਸਿੰਘ, ਬਾਬਾ ਜੋਗਿੰਦਰ ਸਿੰਘ, ਬਾਬਾ ਬੋਹੜ ਸਿੰਘ, ਕੁਲਵਿੰਦਰ ਸਿੰਘ ਫੌਜੀ, ਗੁਰਮੀਤ ਸਿੰਘ ਮਾਣਕੇ, ਬਲਕਾਰ ਸਿੰਘ ਮਾਣਕੇ, ਨਾਇਬ ਸਿੰਘ ਨਾਗ, ਰਸ਼ਪਾਲ ਸਿੰਘ ਨਾਗ, ਧਰਮਿੰਦਰ ਸਿੰਘ ਨਾਗ, ਇਕਬਾਲ ਸਿੰਘ ਮਿਸਤਰੀ, ਹੀਰਾ ਸਿੰਘ, ਅਮਰੀਕ ਸਿੰਘ ਮਲਾਹ, ਬਲਵੰਤ ਸਿੰਘ, ਸਰਦੂਲ ਸਿੰਘ, ਅਵਤਾਰ ਸਿੰਘ ਫੌਜੀ, ਜਗਤਾਰ ਸਿੰਘ ਫੌਜੀ, ਜਸਬੀਰ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਦਾਸ ਸਿੰਘ, ਸੁਖਬੀਰ ਸਿੰਘ ਆੜ੍ਹਤੀਆ, ਮੰਗਾ ਸਿੰਘ ਠੇਕੇਦਾਰ, ਸਰਬਜੀਤ ਸਿੰਘ ਸ਼ੱਬਾ, ਪ੍ਰੀਤ ਸਿੰਘ, ਬਖ਼ਸ਼ੀਸ਼ ਸਿੰਘ ਤੋਤਾ, ਜਥੇਦਾਰ ਗੁਰਲਾਲ ਸਿੰਘ, ਸ਼ਿੰਦਾ ਸਿੰਘ ਮੈਂਬਰ, ਕਾਮਰੇਡ ਨਿਰਮਲ ਸਿੰਘ ਬੱਬੂ, ਲਵਪ੍ਰੀਤ ਸਿੰਘ, ਸੁਖਵਿੰਦਰ ਸਿੰਘ ਛਿੰਦਾ, ਪ੍ਰਗਟ ਸਿੰਘ ਲੱਡਾ ਅਤੇ ਪ੍ਰਧਾਨ ਅਮਰਜੀਤ ਸਿੰਘ ਜਲਾਲਕੇ ਸਮੇਤ ਕਈ ਹੋਰ ਆਗੂ ਆਪਣੇ ਸਾਥੀਆਂ ਨਾਲ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ।
ਸਮਾਗਮ ਦੌਰਾਨ ਸਾਬਕਾ ਸਰਪੰਚ ਮਹਿੰਦਰ ਸਿੰਘ ਚੰਬਾ, ਜਗਤਾਰ ਸਿੰਘ ਉੱਪਲ, ਮਨਜੀਤ ਸੰਧੂ, ਗੁਰਸੇਵਕ ਸਿੰਘ ਜਲਾਲਕਾ, ਬਲਬੀਰ ਸਿੰਘ ਗਰਾਣਾ, ਹਰਜਿੰਦਰ ਸਿੰਘ ਦੁਆਬੀਆ, ਪ੍ਰਤਾਪ ਸਿੰਘ ਸੇਠ, ਗੁਰਪਾਲ ਸਿੰਘ ਜਲਾਲਕਾ, ਅੰਗਰੇਜ਼ ਸਿੰਘ, ਰਾਜਬੀਰ ਸਿੰਘ ਸੰਧੂ, ਗੁਰਨਾਮ ਸਿੰਘ ਨੰਬਰਦਾਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।