ਸ਼੍ਰੋਮਣੀ ਅਕਾਲੀ ਦਲ ’ਚ ਕਾਂਗਰਸੀ ਪਰਿਵਾਰ ਸ਼ਾਮਲ
ਮਾਣਕਦੇਕੇ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ, ਕੱਟੜ ਕਾਂਗਰਸੀ ਪਰਿਵਾਰ ਪਾਰਟੀ ਵਿਚ ਸ਼ਾਮਿਲ
Publish Date: Mon, 08 Jun 2026 07:29 PM (IST)
Updated Date: Tue, 09 Jun 2026 04:09 AM (IST)

ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਨੇ ਕੀਤਾ ਸਵਾਗਤ ਪਾਰਟੀ ’ਚ ਸ਼ਾਮਲ ਹੋਏ ਪਰਿਵਾਰਾਂ ਨੂੰ ਸਿਰੋਪਾਓ ਕੀਤੇ ਭੇਟ ਰਾਕੇਸ਼ ਨਈਅਰ•, ਪੰਜਾਬੀ ਜਾਗਰਣ, ਚੋਹਲਾ ਸਾਹਿਬ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਮਾਣਕਦੇਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ। ਜਦੋਂ ਕਈ ਕੱਟੜ ਕਾਂਗਰਸੀ ਪਰਿਵਾਰਾਂ ਨੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸਾਬਕਾ ਸਰਪੰਚ ਹਰਵਿੰਦਰ ਸਿੰਘ, ਗੁਰਚਰਨ ਸਿੰਘ ਸਾਬਕਾ ਮੈਂਬਰ ਪੰਚਾਇਤ, ਰਾਜਵਿੰਦਰ ਸਿੰਘ ਲਾਡੀ ਸਾਬਕਾ ਮੈਂਬਰ ਪੰਚਾਇਤ, ਮਨਜੀਤ ਸਿੰਘ, ਗੁਰਦੇਵ ਸਿੰਘ, ਮਿਸਤਰੀ ਅੰਗਰੇਜ਼ ਸਿੰਘ, ਜੋਧਇੰਦਰ ਸਿੰਘ, ਸਵਰਨਜੀਤ ਸਿੰਘ, ਰਣਜੀਤ ਸਿੰਘ ਰਾਣਾ, ਜਗਤਾਰ ਸਿੰਘ ਸਾਬਕਾ ਮੈਂਬਰ, ਸਾਹਿਬ ਸਿੰਘ, ਹਰਦੇਵ ਸਿੰਘ, ਮਿਸਤਰੀ ਹੀਰਾ ਸਿੰਘ ਫੌਜੀ, ਜਗਦੇਵ ਸਿੰਘ ਫੌਜੀ, ਬਲਦੇਵ ਸਿੰਘ ਦੇਬਾ, ਪਰਮਜੀਤ ਸਿੰਘ ਪੰਮਾ, ਰਣਜੀਤ ਸਿੰਘ, ਭਜਨ ਸਿੰਘ, ਸ਼ਿੰਦਾ ਸਿੰਘ, ਮਲਕੀਤ ਸਿੰਘ ਯੂਥ ਆਗੂ, ਧਰਮਜੀਤ ਸਿੰਘ ਖੇਲਾ, ਨਿਰਵੈਰ ਸਿੰਘ ਖੇਲਾ, ਹਰਜੀਤ ਕੌਰ ਖੇਲਾ, ਸੋਨੂੰ ਮਿਸਤਰੀ ਖੇਲਾ, ਪਾਲ ਸਿੰਘ ਖੇਲਾ, ਗੁਰਮੀਤ ਸਿੰਘ ਖੇਲਾ ਅਤੇ ਜਰਨੈਲ ਸਿੰਘ ਖੇਲਾ ਸਮੇਤ ਹੋਰ ਆਗੂ ਸ਼ਾਮਲ ਸਨ। ਇਸ ਮੌਕੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ, ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੇ ਭਰਾ ਬਲਕਾਰ ਸਿੰਘ ਅਤੇ ਹੋਰ ਅਕਾਲੀ ਆਗੂਆਂ ਵੱਲੋਂ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੂੰ ‘ਜੀ ਆਇਆਂ’ ਆਖਦਿਆਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਬੀਬਾ ਰਮਨਦੀਪ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਦੇ ਹੱਕਾਂ ਲਈ ਲੜੀ ਜਾ ਰਹੀ ਲੜਾਈ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਹਰ ਪੱਖੋਂ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਦੇ ਯੋਗਦਾਨ ਨੂੰ ਪੂਰਾ ਸਤਿਕਾਰ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਵੀ ਵੱਡਾ ਜਨ ਸਮਰਥਨ ਮਿਲੇਗਾ। ਇਸ ਮੌਕੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐੱਸਜੀਪੀਸੀ, ਸਿਕੰਦਰ ਸਿੰਘ ਵਰਾਣਾ, ਸੁਖਰਾਜ ਸਿੰਘ ਰਾਜਾ ਸਰਪੰਚ ਭੈਲ, ਤੇਜਿੰਦਰ ਸਿੰਘ ਪ੍ਰਿੰਸ ਫ਼ਤਿਆਬਾਦ, ਮਨਜੀਤ ਸਿੰਘ ਪੱਖੋਪੁਰ ਸਾਬਕਾ ਸੰਮਤੀ ਮੈਂਬਰ, ਸੋਨੂੰ ਸਰਪੰਚ ਕਿਰਤੋਵਾਲ, ਠੇਕੇਦਾਰ ਹੀਰਾ ਭੁੱਲਰ ਹਰੀਕੇ, ਗੁਰਮੇਲ ਸਿੰਘ ਫੌਜੀ, ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ ਚੋਹਲਾ ਸਾਹਿਬ ਆਦਿ ਹਾਜਰ ਸਨ। ਕੈਪਸ਼ਨ : ਹਲਕਾ ਖਡੂਰ ਸਾਹਿਬ ਦੇ ਪਿੰਡ ਮਾਣਕਦੇਕੇ ਵਿਚ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ, ਬਲਕਾਰ ਸਿੰਘ ਸ਼ੇਰੋਂ, ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਤੇ ਹੋਰ।