ਪਿੰਡ ਭੈਣੀ ਮੱਟੂਆਂ ’ਚ ਆਪ, ਅਕਾਲੀ ਦਲ ਤੇ ਭਾਜਪਾ ਦੇ 54 ਵਰਕਰ ਕਾਂਗਰਸ ’ਚ ਸ਼ਾਮਲ
ਪਿੰਡ ਭੈਣੀ ਮੱਟੂਆਂ ’ਚ ਆਪ, ਅਕਾਲੀ ਦਲ ਤੇ ਭਾਜਪਾ ਦੇ 54 ਵਰਕਰ ਕਾਂਗਰਸ ਵਿਚ ਸ਼ਾਮਿਲ
Publish Date: Wed, 10 Jun 2026 06:23 PM (IST)
Updated Date: Wed, 10 Jun 2026 06:26 PM (IST)

ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਨਵੇਂ ਸਾਥੀਆਂ ਦਾ ਕੀਤਾ ਸਨਮਾਨ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਭੈਣੀ ਮੱਟੂਆਂ ਵਿਚ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ 54 ਸਰਗਰਮ ਵਰਕਰਾਂ ਨੇ ਆਪਣੀਆਂ ਪਾਰਟੀਆਂ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ। ਇਹ ਸ਼ਮੂਲੀਅਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਤੇ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪਿੰਡ ਅਤੇ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂਆਂ, ਜਿਨ੍ਹਾਂ ਵਿਚ ਸਾਬਕਾ ਸਰਪੰਚ ਹਰਜਿੰਦਰ ਸਿੰਘ, ਸਾਬਕਾ ਸਰਪੰਚ ਕੁਲਬੀਰ ਸਿੰਘ, ਬਲਜਿੰਦਰ ਸਿੰਘ ਅਤੇ ਦਿਲਬਾਗ ਸਿੰਘ ਲਾਡੀ ਆਦਿ ਸ਼ਾਮਲ ਸਨ, ਦੀ ਪ੍ਰੇਰਣਾ ਸਦਕਾ ਵੱਖ-ਵੱਖ ਪਾਰਟੀਆਂ ਨਾਲ ਜੁੜੇ ਵਰਕਰਾਂ ਨੇ ਕਾਂਗਰਸ ਦਾ ਪੱਲਾ ਫੜਿਆ। ਸ਼ਮੂਲੀਅਤ ਸਮਾਗਮ ਦੌਰਾਨ ਕਾਂਗਰਸ ਪਾਰਟੀ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਗਈ ਅਤੇ ਨਵੇਂ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਵਰਕਰਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਅਤੇ ਕਾਂਗਰਸ ਪਾਰਟੀ ਦਾ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਹਮੇਸ਼ਾ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ ਅਤੇ ਸਮੇਂ-ਸਮੇਂ ’ਤੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਵੀ ਸੌਂਪੀਆਂ ਜਾਣਗੀਆਂ। ਜਸਬੀਰ ਸਿੰਘ ਮੈਂਬਰ ਪੰਚਾਇਤ, ਬਿਕਰਮਜੀਤ ਸਿੰਘ ਮੈਂਬਰ ਪੰਚਾਇਤ, ਹਰਦੀਪ ਸਿੰਘ ਮੈਂਬਰ ਪੰਚਾਇਤ, ਖਜਾਨ ਸਿੰਘ, ਹਰਪ੍ਰੀਤ ਸਿੰਘ ਸਰਾਂ, ਰਣਜੀਤ ਸਿੰਘ ਸਰਾਂ, ਸੁਬੇਗ ਸਿੰਘ ਚਾਹਲ, ਦਲਜੀਤ ਸਿੰਘ ਚਾਹਲ, ਵਰਿੰਦਰ ਸਿੰਘ ਚਾਹਲ, ਸੁਖਵਿੰਦਰ ਸਿੰਘ ਚਾਹਲ, ਹਰਜਿੰਦਰ ਸਿੰਘ ਚਾਹਲ, ਰਮੇਸ਼ ਸਿੰਘ, ਹੀਰਾ ਸਿੰਘ, ਬਲਜੀਤ ਸਿੰਘ, ਅਮਰਜੀਤ ਸਿੰਘ, ਸੁਖਮਨ ਸਿੰਘ ਅਤੇ ਮਨਜੀਤ ਸਿੰਘ ਸਮੇਤ 54 ਪਤਵੰਤੇ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਵਿਚ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸਿੱਕੀ ਨੇ ਕਿਹਾ ਕਿ ਪੰਜਾਬ ਤੇ ਖਾਸ ਕਰ ਕੇ ਖਡੂਰ ਸਾਹਿਬ ਹਲਕੇ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਵਿਕਾਸ ਕਾਰਜਾਂ ਵਿਚ ਆਈ ਰੁਕਾਵਟ ਕਾਰਨ ਕਾਂਗਰਸ ਪਾਰਟੀ ਵੱਲ ਮੁੜ ਰਹੇ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਕੀਤਾ ਗਿਆ ਹੈ। ਸਿੱਕੀ ਨੇ ਕਿਹਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਚੋਣਾਂ ਵਿਚ ਆਪਣਾ ਫੈਸਲਾ ਸੁਣਾ ਦੇਣਗੇ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕਾਂਗਰਸ ਪਾਰਟੀ ਦਾ ਸਾਥ ਦੇਣ ਤਾਂ ਜੋ ਖੇਤਰ ਦੇ ਵਿਕਾਸ ਨੂੰ ਨਵੀਂ ਗਤੀ ਮਿਲ ਸਕੇ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵਾਂਗ ਹੀ ਲੋਕਾਂ ਦੀ ਸੇਵਾ ਲਈ ਵਚਨਬੱਧ ਹਨ। ਇਸ ਮੌਕੇ ਸਰਪੰਚ ਸੁਖਵੰਤ ਸਿੰਘ ਕੈਪਟਨ, ਗੁਰਵਿੰਦਰ ਸਿੰਘ ਗਿੰਦਰ, ਚੇਅਰਮੈਨ ਸੁਖਚੈਨ ਸਿੰਘ, ਸੰਦੀਪ ਸਿੰਘ ਜੀਓਬਾਲਾ, ਬਾਬਾ ਗੁਰਜੰਟ ਸਿੰਘ ਜੀਓਬਾਲਾ ਅਤੇ ਸਿੱਕੀ ਦੇ ਸਿਆਸੀ ਸਕੱਤਰ ਰਣਜੀਤ ਸਿੰਘ ਰਾਣਾ ਪਵਾਰ ਸਮੇਤ ਹੋਰ ਕਈ ਆਗੂ ਤੇ ਵਰਕਰ ਹਾਜ਼ਰ ਸਨ।