ਪੰਜਾਬ ਸਰਕਾਰ ਖ਼ਿਲਾਫ਼ ਗੁਰੂ ਅਮਰਦਾਸ ਥਰਮਲ ਪਲਾਂਟ ਦੇ ਵਰਕਰਾਂ ਨੇ ਗੋਇੰਦਵਾਲ ’ਚ ਮੋਟਰ ਸਾਈਕਲ ਰੋਸ ਮਾਰਚ ਕੱਢਿਆ
ਪੰਜਾਬ ਸਰਕਾਰ ਖ਼ਿਲਾਫ਼ ਗੁਰੂ ਅਮਰਦਾਸ ਥਰਮਲ ਪਲਾਂਟ ਦੇ ਵਰਕਰਾਂ ਨੇ ਗੋਇੰਦਵਾਲ ’ਚ ਮੋਟਰ ਸਾਈਕਲ ਰੋਸ ਮਾਰਚ ਕੱਢਿਆ
Publish Date: Wed, 10 Jun 2026 08:11 PM (IST)
Updated Date: Wed, 10 Jun 2026 08:11 PM (IST)

ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ ਗੁਰੂ ਅਮਰਦਾਸ ਥਰਮਲ ਪਲਾਂਟ ਦੇ ਵਰਕਰਾਂ ਨੇ ਗੋਇੰਦਵਾਲ ’ਚ ਮੋਟਰ ਸਾਈਕਲ ਮਾਰਚ ਕੱਢਿਆ ਨੋਟੀਫਿਕੇਸ਼ਨ ਜਾਰੀ ਨਾ ਹੋਇਆ ਤਾਂ 16 ਜੂਨ ਨੂੰ ਬਿਜਲੀ ਮੰਤਰੀ ਦੀ ਕੋਠੀ ਦਾ ਘਿਰਾਓ ਕਰਾਂਗੇ : ਗੁਰਪ੍ਰੀਤ ਸਿੰਘ ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਪਾਵਰਕਾਮ ਤੇ ਟ੍ਰਾਂਸਕੋ ਆਊਟਸੋਰਸ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਗੁਰੂ ਅਮਰਦਾਸ ਪਾਵਰ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਦੇ ਵਰਕਰਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸਰਕਾਰ ਵੱਲੋਂ ਆਊਟਸੋਰਸਡ ਕਰਮਚਾਰੀਆਂ ਨੂੰ ਵਿਭਾਗ ਵਿਚ ਮਰਜ ਸ਼ਾਮਿਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਵਿਰੋਧ ਵਿਚ ਬੁੱਧਵਾਰ ਨੂੰ ਧਰਨੇ ਦੇ ਦੂਜੇ ਦਿਨ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਸ ਮਾਰਚ ’ਚ ਵੱਡੀ ਗਿਣਤੀ ’ਚ ਵਰਕਰਾਂ ਨੇ ਹਿੱਸਾ ਲਿਆ। ਮਾਰਚ ਦੌਰਾਨ ਵਰਕਰਾਂ ਨੇ ਇਕਜੁੱਟਤਾ ਦਾ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਹੱਕੀ ਮੰਗਾਂ ਨੂੰ ਜਲਦ ਤੋਂ ਜਲਦ ਮੰਨਣ ਦੀ ਮੰਗ ਕੀਤੀ। ਪਾਵਰ ਪਲਾਂਟ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਵਰਕਰ ਪਿਛਲੇ ਕਈ ਸਾਲਾਂ ਤੋਂ ਰੈਗੂਲਰਾਈਜ਼ੇਸ਼ਨ ਅਤੇ ਹੋਰ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਬੀਤੇ ਦਿਨ ਸੀਐੱਮਡੀ ਸਾਹਿਬ ਨਾਲ ਮੋਹਾਲੀ ਵਿਖੇ ਮੀਟਿੰਗ ਹੋਈ। ਮੀਟਿੰਗ ਦੌਰਾਨ ਪ੍ਰਬੰਧਨ ਵੱਲੋਂ ਫਿਰ ਟਾਲਮਟੋਲ ਦੀ ਨੀਤੀ ਅਪਣਾਈ ਗਈ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਇਕ-ਦੋ ਦਿਨਾਂ ਵਿਚ ਤੁਹਾਡਾ ਡਾਟਾ ਵੈਰੀਫਾਈ ਕੀਤਾ ਜਾਵੇਗਾ, ਪਰ ਆਊਟਸੋਰਸਡ ਕਰਮਚਾਰੀਆਂ ਨੂੰ ਵਿਭਾਗ ਵਿਚ ਮਰਜ ਸ਼ਾਮਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਸਬੰਧੀ ਕੋਈ ਸਪੱਸ਼ਟ ਭਰੋਸਾ ਜਾਂ ਸਮਾਂ-ਹੱਦ ਨਹੀਂ ਦਿੱਤੀ ਗਈ। ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਸਾਡੀਆਂ ਜਾਇਜ਼ ਮੰਗਾਂ ਨੂੰ ਮੰਨਦੇ ਹੋਏ ਆਊਟਸੋਰਸਡ ਕਰਮਚਾਰੀਆਂ ਨੂੰ ਵਿਭਾਗ ਵਿਚ ਮਰਜ ਸ਼ਾਮਿਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਤਾਂ 15 ਜੂਨ ਤਕ ਲਗਾਤਾਰ ਇਸੇ ਤਰ੍ਹਾਂ ਧਰਨਾ ਜਾਰੀ ਰਹੇਗਾ। ਅੱਗੇ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਫਿਰ ਵੀ ਕੋਈ ਠੋਸ ਫੈਸਲਾ ਨਹੀਂ ਲਿਆ ਜਾਂਦਾ ਤਾਂ 16 ਜੂਨ ਨੂੰ ਬਿਜਲੀ ਮੰਤਰੀ ਤਰਨਜੀਤ ਸਿੰਘ ਸੋਂਦ ਦੇ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਪਾਵਰ ਪਲਾਂਟ ਵਰਕਰ ਯੂਨੀਅਨ ਪੰਜਾਬ ਦੇ ਅਹੁਦੇਦਾਰ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ, ਜਨਰਲ ਸਕੱਤਰ ਅਮਰਦੀਪ ਸਿੰਘ, ਵਾਈਸ ਪ੍ਰਧਾਨ ਜਸਵਿੰਦਰ ਸਿੰਘ, ਪ੍ਰੈਸ ਸਕੱਤਰ ਅਮਰੀਕ ਸਿੰਘ, ਸੋਸ਼ਲ ਮੀਡੀਆ ਇੰਚਾਰਜ ਧਰਮਿੰਦਰ ਸਿੰਘ, ਕੈਸ਼ੀਅਰ ਤਰਸੇਮ ਸਿੰਘ, ਸੰਜੀਵ ਕੁਮਾਰ, ਸਲਾਹਕਾਰ ਸ਼ਰਮਾ, ਅੰਗਰੇਜ਼ ਸਿੰਘ, ਪ੍ਰਭਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ, ਗੁਰਮੇਲ ਸਿੰਘ, ਕੰਵਲਜੀਤ ਸਿੰਘ, ਸਰਵਣ ਸਿੰਘ, ਗੁਰਜੀਤ ਸਿੰਘ, ਲਖਬੀਰ ਸਿੰਘ, ਅਮਰਜੀਤ ਸਿੰਘ, ਜਗਰੂਪ ਸਿੰਘ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ, ਕੰਵਲਜੀਤ ਸਿੰਘ, ਜਸਪਾਲ ਸਿੰਘ, ਰਾਜਵਿੰਦਰ ਸਿੰਘ ਮਿੱਠਾ, ਅਕਾਸ਼ਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।