- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਔਰਤਾਂ ਦੇ ਸਨਮਾਨ ਨੂੰ ਉੱਚਾ ਕਰੇਗੀ ‘ਮਾਂਵਾ-ਧੀਆਂ ਸਤਿਕਾਰ ਯੋਜਨਾ’

ਵੱਖ-ਵੱਖ ਆਗੂਆਂ ਨੇ ਪੰਜਾਬ ਸਰਕਾਰ ਦੀ ਯੋਜਨਾ ਦੀ ਕੀਤੀ ਸਰਾਹਨਾ
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ ਸਨਮਾਨ ਰਾਸ਼ੀ ਦੇਣ ਦੀ ਦਿੱਤੀ ਗਈ ਸਭ ਤੋਂ ਵੱਡੀ ਗਰੰਟੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰਾ ਕਰਨ ਜਾ ਰਹੀ ਹੈ। ‘ਮਾਂਵਾ-ਧੀਆਂ ਸਤਿਕਾਰ ਯੋਜਨਾ’ ਨਾਂ ਦੀ ਇਸ ਗਰੰਟੀ ਦੇ ਪੂਰਾ ਹੋਣ ਨਾਲ ਪੰਜਾਬ ਦੀਆਂ ਮਹਿਲਾਵਾਂ ਦਾ ਸਨਮਾਨ ਉੱਚਾ ਹੋਵੇਗਾ। ਇਹ ਪ੍ਰਗਟਾਵਾ ਤਰਨਤਾਰਨ ਹਲਕੇ ਨਾਲ ਸਬੰਧਤ ਵੱਖ-ਵੱਖ ਆਗੂਆਂ ਨੇ ਕੀਤਾ ਹੈ।
---------
ਸਰਕਾਰ ਦਾ ਇਕ ਇਤਿਹਾਸਕ ਅਤੇ ਲੋਕ ਭਲਾਈ ਵਾਲਾ ਫ਼ੈਸਲਾ : ਖੇੜਾ
ਨਗਰ ਕੌਂਸਲ ਤਰਨਤਾਰਨ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ ਨੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਪੰਜਾਬ ਸਰਕਾਰ ਦਾ ਇਕ ਇਤਿਹਾਸਕ ਅਤੇ ਲੋਕ ਭਲਾਈ ਵਾਲਾ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਇਹ ਯੋਜਨਾ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਇਕ ਹੋਰ ਵੱਡਾ ਕਦਮ ਚੁੱਕਿਆ ਹੈ। ਇਸ ਯੋਜਨਾ ਨਾਲ ਮਹਿਲਾਵਾਂ ਦੇ ਸਨਮਾਨ ਅਤੇ ਆਤਮ-ਵਿਸ਼ਵਾਸ ਵਿਚ ਵਾਧਾ ਹੋਵੇਗਾ।
-------
ਲੱਖਾਂ ਔਰਤਾਂ ਦੇ ਸਨਮਾਨ ਦਾ ਪ੍ਰਤੀਕ ਬਣੇਗੀ ਯੋਜਨਾ : ਲਾਲੀ
ਕੌਂਸਲਰ ਸਰਬਜੀਤ ਸਿੰਘ ਲਾਲੀ ਨੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਪੰਜਾਬ ਦੀਆਂ ਲੱਖਾਂ ਔਰਤਾਂ ਲਈ ਰਾਹਤ ਅਤੇ ਸਨਮਾਨ ਦਾ ਪ੍ਰਤੀਕ ਬਣੇਗੀ। ਉਨ੍ਹਾਂ ਕਿਹਾ ਕਿ ਸਮਾਜ ਵਿਚ ਔਰਤਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਆਪਣੇ ਪਰਿਵਾਰ ਦੀਆਂ ਲੋੜਾਂ ਪੂਰੀਆਂ ਕਰਨ ਵਿਚ ਸਹਾਇਕ ਸਾਬਿਤ ਹੋਵੇਗੀ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਵਿਚ ਮਦਦ ਕਰੇਗੀ।
-----
ਔਰਤਾਂ ਦੀ ਆਰਥਿਕ ਸਥਿਤੀ ’ਚ ਸੁਧਾਰ ਆਵੇਗਾ : ਭਰੋਵਾਲ
ਕੌਂਸਲਰ ਸਰਬਰਿੰਦਰ ਸਿੰਘ ਭਰੋਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਹੀ ਲੋਕ ਪੱਖੀ ਫ਼ੈਸਲੇ ਲੈਂਦੀ ਆਈ ਹੈ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਇਸ ਦਾ ਇਕ ਹੋਰ ਉਦਾਹਰਣ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਪਰਿਵਾਰ ਅਤੇ ਸਮਾਜ ਦੀ ਮਜ਼ਬੂਤ ਨੀਂਹ ਹੁੰਦੀਆਂ ਹਨ, ਇਸ ਲਈ ਉਨ੍ਹਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਅਜਿਹੀਆਂ ਯੋਜਨਾਵਾਂ ਬਹੁਤ ਜ਼ਰੂਰੀ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਯੋਜਨਾ ਨਾਲ ਔਰਤਾਂ ਦੀ ਆਰਥਿਕ ਸਥਿਤੀ ਵਿਚ ਸੁਧਾਰ ਆਵੇਗਾ ਅਤੇ ਉਨ੍ਹਾਂ ਦਾ ਸਮਾਜਿਕ ਸਨਮਾਨ ਹੋਰ ਵਧੇਗਾ।
------
ਔਰਤਾਂ ਨੂੰ ਸਮਾਜ ਵਿਚ ਹੋਰ ਮਜ਼ਬੂਤ ਕਰੇਗੀ ਯੋਜਨਾ : ਯਾਦੂ
ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲਾਗੂ ਕਰਨਾ ਔਰਤਾਂ ਦੇ ਹੱਕਾਂ ਅਤੇ ਸਨਮਾਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਿਰਫ਼ ਆਰਥਿਕ ਮਦਦ ਤਕ ਸੀਮਿਤ ਨਹੀਂ, ਸਗੋਂ ਔਰਤਾਂ ਨੂੰ ਸਮਾਜ ਵਿਚ ਹੋਰ ਮਜ਼ਬੂਤ ਅਤੇ ਸਨਮਾਨਯੋਗ ਸਥਾਨ ਪ੍ਰਦਾਨ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤਕ ਪਹੁੰਚਾਉਣ ਲਈ ਪਾਰਟੀ ਵਰਕਰ ਅਤੇ ਜਨ ਪ੍ਰਤੀਨਿਧੀ ਪੂਰੀ ਤਨਦੇਹੀ ਨਾਲ ਕੰਮ ਕਰਨਗੇ।