ਭਰੋਵਾਲ ਦੀ ਅਗਵਾਈ ’ਚ ਪਿੰਡ ਖੱਖ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਲ
ਭਰੋਵਾਲ ਦੀ ਅਗਵਾਈ ’ਚ ਪਿੰਡ ਖੱਖ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਲ
Publish Date: Sun, 14 Jun 2026 08:21 PM (IST)
Updated Date: Mon, 15 Jun 2026 04:06 AM (IST)

ਭਾਰਤੀ ਜਨਤਾ ਪਾਰਟੀ ਨੂੰ ਪਿੰਡ ਖੱਖ ’ਚ ਮਿਲਿਆ ਵੱਡਾ ਹੁਲਾਰਾ ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਖੱਖ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਸੈਂਕੜੇ ਪਰਿਵਾਰਾਂ ਨੇ ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਸਬੰਧੀ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਭਾਜਪਾ ਆਗੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੇ ਨਿਰਦੇਸ਼ਾਂ ਅਨੁਸਾਰ ਪਾਰਟੀ ਵਿਚ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਦਿਲੋਂ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਵਿਕਾਸਮੁਖੀ ਨੀਤੀਆਂ, ਕੇਂਦਰ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਕਾਰਨ ਲੋਕਾਂ ਦਾ ਵਿਸ਼ਵਾਸ ਲਗਾਤਾਰ ਪਾਰਟੀ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਖੱਖ ਦੇ ਸੈਂਕੜੇ ਪਰਿਵਾਰਾਂ ਦੀ ਸ਼ਮੂਲੀਅਤ ਨਾਲ ਖਡੂਰ ਸਾਹਿਬ ਹਲਕੇ ਵਿਚ ਭਾਜਪਾ ਨੂੰ ਇਕ ਵੱਡਾ ਹੁਲਾਰਾ ਮਿਲਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਭਰੋਵਾਲ ਨੇ ਕਿਹਾ ਕਿ ਪੰਜਾਬ ਵਿਚ ਰਾਜ ਕਰ ਚੁੱਕੀਆਂ ਰਵਾਇਤੀ ਸਿਆਸੀ ਪਾਰਟੀਆਂ ਤੋਂ ਲੋਕ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਉਹ ਭਾਜਪਾ ਨੂੰ ਇੱਕ ਮਜ਼ਬੂਤ, ਭਰੋਸੇਯੋਗ ਅਤੇ ਵਿਕਾਸ ਪੱਖੀ ਬਦਲ ਵਜੋਂ ਦੇਖ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਸ਼ਾਮਲ ਹੋਏ ਹਰ ਵਰਕਰ ਅਤੇ ਪਰਿਵਾਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਹਲਕੇ ਦੇ ਵਿਕਾਸ ਲਈ ਸਾਰਿਆਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਮੰਗਲ ਸਿੰਘ, ਤਰਸੇਮ ਸਿੰਘ, ਤਰਲੋਕ ਸਿੰਘ, ਕਰਮ ਸਿੰਘ, ਲਵਪ੍ਰੀਤ ਸਿੰਘ, ਜਗਜੀਤ ਸਿੰਘ, ਮਲਕੀਤ ਸਿੰਘ, ਅਰਜਨ ਸਿੰਘ, ਹਰਭਜਨ ਸਿੰਘ, ਕੁਲਵੰਤ ਕੌਰ, ਗੁਰਮੀਤ ਕੌਰ, ਜਸਬੀਰ ਕੌਰ, ਪ੍ਰਕਾਸ਼ ਕੌਰ, ਸਿਮਰਨ ਕੌਰ, ਗਿਆਨ ਕੌਰ, ਸੰਦੀਪ ਕੌਰ, ਰੀਨਾ ਰਾਣੀ ਅਤੇ ਪੂਜਾ ਰਾਣੀ ਸਮੇਤ ਵੱਡੀ ਗਿਣਤੀ ਵਿਚ ਲੋਕ ਭਾਜਪਾ ਵਿਚ ਸ਼ਾਮਲ ਹੋਏ। ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ, ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ਅਤੇ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਗੋਇੰਦਵਾਲ ਸਾਹਿਬ ਸਰਕਲ ਦੇ ਐੱਸਸੀ ਵਿੰਗ ਦੇ ਪ੍ਰਧਾਨ ਰਾਜਵਿੰਦਰ ਸਿੰਘ, ਭੁਪਿੰਦਰ ਸਿੰਘ ਚਤਰੱਥ, ਇਕਬਾਲ ਸਿੰਘ ਸੈਣੀ, ਤਰਸੇਮ ਸਿੰਘ ਛਾਪੜੀ ਸਾਹਿਬ, ਬਲਵਿੰਦਰ ਸਿੰਘ, ਸੁਖਜਿੰਦਰ ਸਿੰਘ ਠੇਕੇਦਾਰ ਸਮੇਤ ਪਾਰਟੀ ਦੇ ਹੋਰ ਅਹੁਦੇਦਾਰ, ਵਰਕਰ ਅਤੇ ਪਿੰਡ ਦੇ ਪਤਵੰਤੇ ਸੱਜਣ ਵੱਡੀ ਗਿਣਤੀ ਵਿਚ ਹਾਜ਼ਰ ਸਨ।