ਗੁਰਦੇਵ ਸੰਧੂ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦਾ ਪਰਿਵਾਰ ਵਧਿਆ
ਗੁਰਦੇਵ ਸੰਧੂ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦਾ ਪਰਿਵਾਰ ਵਧਿਆ
Publish Date: Mon, 15 Jun 2026 05:10 PM (IST)
Updated Date: Tue, 16 Jun 2026 04:03 AM (IST)

ਝਾਮਕੇ ਪਿੰਡ ਦੇ ਵੱਡੀ ਗਿਣਤੀ ਪਰਿਵਾਰਾਂ ਨੇ ਕੀਤੀ ਪਾਰਟੀ ਵਿਚ ਸ਼ਮੂਲੀਅਤ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਝਾਮਕੇ ਦੇ ਵੱਡੀ ਗਿਣਤੀ ਪਰਿਵਾਰਾਂ ਨੇ ਤਰਨਤਾਰਨ ਹਲਕੇ ਦੇ ਸੇਵਾਦਾਰ ਗੁਰਦੇਵ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰਦੇਵ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਚੁੱਕੇ ਹਨ। ਇਸ ਕਾਰਨ ਵੱਡੀ ਗਿਣਤੀ ਵਿਚ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਪਰਿਵਾਰਾਂ ਦਾ ਰੁਝਾਨ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ, ਪੰਜਾਬੀਅਤ ਅਤੇ ਪੰਥਕ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਰਾਜਨੀਤੀ ਕਰਨ ਲਈ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮਕਸਦ ਸਿਰਫ਼ ਸਿਆਸੀ ਤਾਕਤ ਹਾਸਿਲ ਕਰਨਾ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ, ਕਿਸਾਨਾਂ ਅਤੇ ਆਮ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿੰਡਾਂ ਵਿਚ ਪਾਰਟੀ ਨੂੰ ਲਗਾਤਾਰ ਮਿਲ ਰਹੇ ਸਮਰਥਨ ਤੋਂ ਸਪੱਸ਼ਟ ਹੈ ਕਿ ਲੋਕ ਬਦਲਾਅ ਚਾਹੁੰਦੇ ਹਨ ਅਤੇ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਨੂੰ ਇਕ ਨਵੀਂ ਉਮੀਦ ਵਜੋਂ ਦੇਖ ਰਹੇ ਹਨ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਅਤੇ ਪੰਜਾਬ ਦੇ ਹੱਕਾਂ ਲਈ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਇਸ ਨਾਲ ਜੁੜੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਭਾਈ ਗੁਰਬਿੰਦਰ ਸਿੰਘ, ਭਾਈ ਰਾਜਵਿੰਦਰ ਸਿੰਘ, ਭਾਈ ਪਿਆਰ ਸਿੰਘ, ਭਾਈ ਜਗੀਰ ਸਿੰਘ, ਜੈਮਲ ਸਿੰਘ, ਸ਼ਰਨਜੀਤ ਸਿੰਘ, ਸੁਰਜੀਤ ਸਿੰਘ, ਗੁਰਮੇਲ ਸਿੰਘ, ਹਰਭਜਨ ਸਿੰਘ, ਗੁਰਭੇਜ ਸਿੰਘ, ਜੱਸਾ ਸਿੰਘ, ਜਸਪਾਲ ਸਿੰਘ, ਵੀਰ ਸਿੰਘ, ਰਣਜੀਤ ਕੌਰ, ਰਜਵੰਤ ਕੌਰ, ਰਾਜਵਿੰਦਰ ਕੌਰ, ਮਨਦੀਪ ਕੌਰ, ਬਲਜਿੰਦਰ ਕੌਰ, ਰਾਜਬੀਰ ਕੌਰ, ਪਲਵਿੰਦਰ ਕੌਰ, ਸਿਮਰਨ ਕੌਰ, ਪ੍ਰਕਾਸ਼ ਕੌਰ, ਜਸਬੀਰ ਕੌਰ, ਦਰਸ਼ਨ ਕੌਰ, ਬਲਵਿੰਦਰ ਕੌਰ ਅਤੇ ਕੁਲਵੰਤ ਕੌਰ ਸਮੇਤ ਹੋਰ ਪਰਿਵਾਰ ਸ਼ਾਮਿਲ ਸਨ।