- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਚੋਹਲਾ ਸਾਹਿਬ ਆਗਮਨ ਪੁਰਬ ਮੌਕੇ ਰਮਨਦੀਪ ਕੌਰ ਤੇ ਅਵਤਾਰ ਸਿੰਘ ਸਾਥੀਆ ਸਮੇਤ ਹੋਏ ਨਤਮਸਤਕ

ਸਰਬਤ ਦੇ ਭਲੇ ਲਈ ਕੀਤੀ ਅਰਦਾਸ, ਪੰਥਕ ਹਲਕਾ ਸ੍ਰੀ ਖਡੂਰ ਸਾਹਿਬ ਦੀ ਸੇਵਾ ਲਈ ਹਮੇਸ਼ਾ ਰਹੇਗਾਂ ਹਾਜ਼ਰ : ਬਿੱਲਾ ਸ਼ੇਰੋਂ
ਰਾਕੇਸ਼ ਨਈਅਰ•, ਪੰਜਾਬੀ ਜਾਗਰਣ, ਚੋਹਲਾ ਸਾਹਿਬ
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਚੋਹਲਾ ਸਾਹਿਬ ਵਿਖੇ ਆਗਮਨ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਪਾਤਿਸ਼ਾਹੀ ਪੰਜਵੀਂ ਚੋਹਲਾ ਸਾਹਿਬ ਕਰਵਾਏ ਜਾਂਦੇ ਸਮਾਗਮ ਵਿਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਅਕਾਲੀ ਆਗੂਆਂ ਤੇ ਵਰਕਰਾਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਦੌਰਾਨ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਗੁਰੂ ਦੇ ਚਰਨਾਂ ਵਿਚ ਸਿਰ ਝੁਕਾ ਕੇ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ।
ਸਮਾਗਮ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਬਲਕਾਰ ਸਿੰਘ ਵਲੋਂ ਦੋਵਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਵਜੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਬੀਬਾ ਰਮਨਦੀਪ ਕੌਰ ਤੇ ਅਵਤਾਰ ਸਿੰਘ ਬਿੱਲਾ ਨੇ ਹਾਜ਼ਰੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਚੋਹਲਾ ਸਾਹਿਬ ਪਵਿੱਤਰ ਧਰਤੀ ਹੈ ਅਤੇ ਇਸਦੇ ਨਾਲ ਹੀ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਪੰਥਕ ਹਲਕਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਇਸ ਹਲਕੇ ਵਿਚ ਸਥਿਤ ਧਾਰਮਿਕ ਸਥਾਨਾਂ 'ਤੇ ਦਰਸ਼ਨ ਲਈ ਆਉਂਦੀਆ ਹਨ ਅਤੇ ਸਾਡਾ ਪਰਿਵਾਰ ਬਹੁਤ ਖੁਸ਼ਨਸੀਬ ਹੈ ਕਿ ਪੰਥਕ ਹਲਕੇ ਤੋਂ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਸਾਨੂੰ ਸੇਵਾ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਸਾਡਾ ਪਰਿਵਾਰ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਹਮੇਸ਼ਾ ਹਾਜ਼ਰ ਰਹੇਗਾ।
ਇਸ ਮੌਕੇ ਐੱਸਜੀਪੀਸੀ ਮੈਂਬਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ, ਜ਼ਿਲ੍ਹਾ ਬੀਸੀ ਵਿੰਗ ਪ੍ਰਧਾਨ ਮਨਜਿੰਦਰ ਸਿੰਘ ਲਾਟੀ, ਸੁਖਰਾਜ ਬਹਾਦਰ ਸਿੰਘ ਰਾਜਾ ਸਰਪੰਚ ਭੈਲ, ਤਜਿੰਦਰ ਸਿੰਘ ਪ੍ਰਿੰਸ ਫਤਿਆਬਾਦ, ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜ਼ਾਦਾ, ਸੋਨੂੰ ਭੁੱਲਰ ਸਰਪੰਚ ਕਿਰਤੋਵਾਲ, ਜੰਗਸ਼ੇਰ ਸਿੰਘ ਟੋਨੀ ਸਰਪੰਚ ਰੂੜੀਵਾਲਾ, ਠੇਕੇਦਾਰ ਹੀਰਾ ਸਿੰਘ ਭੁੱਲਰ ਹਰੀਕੇ, ਮਨਜੀਤ ਸਿੰਘ ਪੱਖੋਪੁਰ ਸਾਬਕਾ ਸੰਮਤੀ ਮੈਂਬਰ, ਸਤਨਾਮ ਸਿੰਘ ਵਰਾਣਾ, ਦਇਆ ਸਿੰਘ ਚੋਹਲਾ ਖੁਰਦ, ਜਗਰੂਪ ਸਿੰਘ ਪੱਖੋਪੁਰ, ਸਾਰਜ ਸਿੰਘ ਧੁੰਨ, ਸਵਿੰਦਰ ਸਿੰਘ ਕਰਮੂੰਵਾਲਾ, ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ ਚੋਹਲਾ ਸਾਹਿਬ, ਕੁਲਵੰਤ ਸਿੰਘ ਗਾਬੜੀਆ, ਮੁਹੱਬਤਪਾਲ ਸਿੰਘ, ਗੁਰਮੇਜ ਸਿੰਘ ਫੌਜੀ, ਇੰਦਰਜੀਤ ਸਿੰਘ ਸੋਨੀ ਆੜ੍ਹਤੀ, ਰਾਕੇਸ਼ ਕੁਮਾਰ ਗਿਫ਼ਟ ਸੈਂਟਰ ਵਾਲੇ, ਸੁਨੀਲ ਕੁਮਾਰ ਸ਼ੀਲੂ, ਅਵਤਾਰ ਸਿੰਘ ਸੋਨੂੰ, ਬਿੱਟੂ ਧੀਰ, ਰਾਹੁਲ ਧੀਰ, ਨਿਰਵੈਲ ਸਿੰਘ ਨੈਲਾ ਚੋਹਲਾ ਸਾਹਿਬ ਆਦਿ ਅਕਾਲੀ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।