ਗੁਰਦੁਆਰਾ ਬਾਬਾ ਬਿਧੀ ਚੰਦ ਜੀ ਭੱਠ ਸਾਹਿਬ ’ਚ ਮਨਾਇਆ ਸ਼ਹੀਦੀ ਦਿਹਾੜਾ
ਸ੍ਰੀ ਗੁਰੂ ਅਰਜਨ ਦੇਵ ਜੀ ਦਾ 420ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਬਾਬਾ ਬਿਧੀ ਚੰਦ ਜੀ ਭੱਠ ਸਾਹਿਬ ’ਚ ਸ਼ਰਧਾ ਨਾਲ ਮਨਾਇਆ
Publish Date: Thu, 18 Jun 2026 05:41 PM (IST)
Updated Date: Fri, 19 Jun 2026 04:07 AM (IST)

ਹਜ਼ੂਰ ਸਾਹਿਬ ਤੋਂ ਪੁੱਜੀਆਂ ਸੰਗਤਾਂ ਬੱਲੂ ਮਹਿਤਾ, •ਪੰਜਾਬੀ ਜਾਗਰਣ, ਪੱਟੀ : ਸ੍ਰੀ ਗੁਰੂ ਅਰਜਨ ਦੇਵ ਜੀ ਦਾ 420ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਬਾਬਾ ਬਿਧੀ ਚੰਦ ਜੀ ਭੱਠ ਸਾਹਿਬ, ਪੱਟੀ ਵਿਖੇ ਸੰਪਰਦਾਇ ਦਲ ਪੰਥ ਦੇ 12ਵੇਂ ਮੁਖੀ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਜੀ ਦੀ ਅਗਵਾਈ ਹੇਠ ਬੜੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੋ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਉਪਰੰਤ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਜੀ ਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਰਤੀ ਕੀਤੀ ਗਈ। ਸਮਾਗਮ ਦੌਰਾਨ ਹਜ਼ੂਰੀ ਕਥਾ ਵਾਚਕ ਗਿਆਨੀ ਸੁਖਦੇਵ ਸਿੰਘ ਜੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਦੱਸਿਆ ਕਿ ਗੁਰੂ ਸਾਹਿਬ ਨੇ ਮਨੁੱਖਤਾ, ਧਰਮ ਅਤੇ ਸੱਚ ਦੀ ਰੱਖਿਆ ਲਈ ਅਸਹਿ ਕਸ਼ਟ ਸਹਾਰ ਕੇ ਸ਼ਹਾਦਤ ਪ੍ਰਾਪਤ ਕੀਤੀ, ਜੋ ਸਿੱਖ ਇਤਿਹਾਸ ਵਿਚ ਸਦੀਵੀ ਪ੍ਰੇਰਣਾ ਦਾ ਸਰੋਤ ਹੈ। ਇਸ ਮੌਕੇ ਦਲ ਪੰਥ ਵੱਲੋਂ ਗਾਂਧੀ ਸੱਥ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ, ਜਿਥੇ ਵੱਡੀ ਗਿਣਤੀ ’ਚ ਲੋਕਾਂ ਨੇ ਸੇਵਾ ਦਾ ਲਾਭ ਲਿਆ। ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਜੀ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖ ਇਤਿਹਾਸ ਦੇ ਪਹਿਲੇ ਮਹਾਨ ਸ਼ਹੀਦ ਹਨ, ਜਿਨ੍ਹਾਂ ਨੇ ਸ਼ਾਂਤੀ, ਸਹਿਣਸ਼ੀਲਤਾ ਅਤੇ ਮਨੁੱਖੀ ਭਲਾਈ ਦਾ ਸੰਦੇਸ਼ ਦਿੰਦਿਆਂ ਧਰਮ ਦੀ ਰੱਖਿਆ ਲਈ ਅਦੁੱਤੀ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਮੂਹ ਮਨੁੱਖਤਾ ਲਈ ਸੱਚ ਅਤੇ ਨਿਆਂ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਹੈ। ਸਮਾਗਮ ਦੌਰਾਨ ਹਜ਼ੂਰ ਸਾਹਿਬ ਨਾਂਦੇੜ ਮਹਾਰਾਸ਼ਟਰ ਤੋਂ ਆਈ ਸੰਗਤ ਦਾ ਵਿਸ਼ੇਸ਼ ਸਨਮਾਨ ਕਰਦਿਆਂ ਉਨ੍ਹਾਂ ਨੂੰ ‘ਜੀ ਆਇਆਂ’ ਆਖਿਆ ਗਿਆ। ਇਸ ਮੌਕੇ ਸੂਰਜ ਪ੍ਰਤਾਪ ਹਜ਼ੂਰੀ ਕਥਾਵਾਚਕ, ਡਾਕਟਰ ਛੀਨਾ ਪੱਟੀ ਮੌੜ, ਗੁਰਚਰਨ ਸਿੰਘ ਚੰਨ ਧਾਰੀਵਾਲ ਕਵੀਸ਼ਰ ਜਥੇ ਦੇ ਜਥੇਦਾਰ ਅਤੇ ਹੋਰ ਰਾਗੀ-ਢਾਡੀ ਜਥਿਆਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸ਼ਹੀਦੀ ਵਾਰਾਂ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸਤਨਾਮ ਸਿੰਘ, ਜਥੇਦਾਰ ਟਿੱਕਾ ਸਿੰਘ, ਜਥੇਦਾਰ ਯਾਦਵਿੰਦਰ ਸਿੰਘ, ਗਿਆਨੀ ਜਗਬੀਰ ਸਿੰਘ, ਜਥੇਦਾਰ ਬੱਗਾ ਸਿੰਘ ਵਰਨਾਲਾ, ਸਾਹਿਬ ਸਿੰਘ, ਸੋਦਾਗਰ ਸਿੰਘ, ਅਰਸ਼ਦੀਪ ਸਿੰਘ, ਬਹਾਦਰ ਸਿੰਘ, ਹਰਪ੍ਰੀਤ ਸਿੰਘ, ਸੰਦੀਪ ਸਿੰਘ, ਰਾਜ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਪਿੰਟੂ ਸਿੰਘ, ਰਣਜੀਤ ਸਿੰਘ, ਮੋਂਟੀ ਸਿੰਘ, ਕਮਲਜੀਤ ਸਿੰਘ, ਅਵਤਾਰ ਸਿੰਘ, ਦੀਪ ਸਿੰਘ, ਜਥੇਦਾਰ ਕਰਤਾਰ ਸਿੰਘ, ਤੇਜਿੰਦਰ ਸਿੰਘ ਛੀਨਾ, ਗੁਰਪ੍ਰੀਤ ਸਿੰਘ ਗੋਰਾ, ਹਰਜਿੰਦਰ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ। ਕੈਪਸ਼ਨ - ਆਰਤੀ ਕਰਦੇ ਹੋਏ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲੇ। ਕੈਪਸ਼ਨ - ਗੁਰਦੁਆਰਾ ਬਾਬਾ ਬਿਧੀ ਚੰਦ ਜੀ ਭੱਠ ਸਾਹਿਬ ਪੱਟੀ ਵਿਖੇ ਸਮਾਗਮ ਦੌਰਾਨ ਹਾਜਰ ਸੰਗਤਾਂ। ਕੈਪਸ਼ਨ - ਗੁਰਦੁਆਰਾ ਬਾਬਾ ਬਿਧੀ ਚੰਦ ਜੀ ਭੱਠ ਸਾਹਿਬ ਪੱਟੀ ਵਿਖੇ ਸੰਤ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲੇ ਅਤੇ ਹਜੂਰ ਸਾਹਿਬ ਤੋਂ ਪੁੱਜੀਆਂ ਸੰਗਤਾਂ।