ਸ਼ਾਹਬਾਜਪੁਰ ’ਚ ਸ਼ਰਧਾ ਨਾਲ ਮਨਾਇਆ ਬਾਬਾ ਸੁਰਜਨ ਸਾਹਿਬ ਜੀ ਦਾ ਮੇਲਾ
ਸ਼ਾਹਬਾਜਪੁਰ ’ਚ ਸ਼ਰਧਾ ਨਾਲ ਮਨਾਇਆ ਬਾਬਾ ਸੁਰਜਨ ਸਾਹਿਬ ਜੀ ਦਾ ਸਲਾਨਾ ਮੇਲਾ
Publish Date: Fri, 19 Jun 2026 07:18 PM (IST)
Updated Date: Sat, 20 Jun 2026 04:06 AM (IST)

ਮਦਨ ਲਾਲ, •ਪੰਜਾਬੀ ਜਾਗਰਣ, ਸ਼ਾਹਬਾਜਪੁਰ : ਸਥਾਨਕ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਦੇ ਵਡੇਰੇ ਬਾਬਾ ਸੁਰਜਨ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਅਤੇ ਸੰਤ ਬਾਬਾ ਤਾਰਾ ਸਿੰਘ, ਸੰਤ ਬਾਬਾ ਚਰਨ ਸਿੰਘ ਸਰਹਾਲੀ ਸਾਹਿਬ ਵਾਲਿਆਂ ਦੇ ਆਸ਼ੀਰਵਾਦ ਸਦਕਾ ਗੁਰਦੁਆਰਾ ਸਾਹਿਬ ਦੇ ਮੁੱਖ ਜਥੇਦਾਰ ਬਾਬਾ ਗੁਰਮੇਜ ਸਿੰਘ ਢੋਟੀ ਦੀ ਅਗਵਾਈ ਹੇਠ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ, ਜਿਸ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਬਾਬਾ ਬਲਵਿੰਦਰ ਸਿੰਘ, ਭਾਈ ਸਤਨਾਮ ਸਿੰਘ ਬੈਂਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਤੀਰਥ ਸਿੰਘ ਝਾੜ ਸਾਹਿਬ ਵਾਲੇ ਕੀਰਤਨੀ ਜਥਾ, ਬੀਬੀ ਸੁਮਨਪ੍ਰੀਤ ਕੌਰ ਢਾਡੀ ਜਥਾ ਨੇ ਗੁਰੂਆਂ ਅਤੇ ਸਿੱਖ ਯੋਧਿਆਂ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿਚ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਸ਼ਿੰਦਰ ਸਿੰਘ ਸਭਰਾਵਾਂ ਵਾਲੇ, ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਘਰਿਆਲੇ ਵਾਲੇ, ਬਾਬਾ ਸ਼ਹੀਦ ਰਾਣੀਵਲਾਹ ਵਾਲੇ, ਬਾਬਾ ਚਰਨ ਸਿੰਘ ਦਿਆਲਪੁਰ ਵਾਲੇ, ਭੈਣ ਜੀ ਝਾੜ ਸਾਹਿਬ ਵਾਲੇ, ਬਾਬਾ ਗਿਆਨ ਸਿੰਘ ਮਨਿਹਾਲਾ ਵਾਲੇ, ਬਾਬਾ ਮਨਜੀਤ ਸਿੰਘ ਮਹੰਤ ਨੁਸ਼ਹਿਰੇ ਵਾਲੇ, ਬਾਬਾ ਨੰਦ ਸਿੰਘ ਮੁੰਡਾ ਪਿੰਡ, ਬਾਬਾ ਸੁਰਜੀਤ ਸਿੰਘ ਕੈਰੋਂ ਵਾਲੇ, ਬਾਬਾ ਸੂਬਾ ਸਿੰਘ ਕੁਹਾੜਕੇ ਵਾਲੇ, ਬਾਬਾ ਸ਼ਿੰਦਰ ਸਿੰਘ ਗੋਪਾਲੇ ਵਾਲੇ, ਬਾਬਾ ਗੁਰਮੀਤ ਸਿੰਘ ਝਾੜ ਸਾਹਿਬ ਵਾਲੇ, ਬਾਬਾ ਜੱਸਾ ਸਿੰਘ ਦੀ ਸਾਰੀ ਜਥੇਬੰਦੀ, ਬਾਬਾ ਦਿਲਬਾਗ ਸਿੰਘ ਹਾਰਫਕੇ, ਬਾਬਾ ਅਵਤਾਰ ਸਿੰਘ ਚੰਦ ਮੱਖੂ, ਬਾਬਾ ਪ੍ਰਗਟ ਸਿੰਘ, ਬਾਬਾ ਹਰਭੇਜ ਸਿੰਘ ਲੂੰਆ ਸਾਹਿਬ ਚੋਹਲਾ ਸਾਹਿਬ ਵਾਲੇ ਤੋਂ ਇਲਾਵਾ ਸਿਆਸੀ ਸ਼ਖਸੀਅਤਾਂ ’ਚ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਅਮਰਿੰਦਰ ਸਿੰਘ ਐਮੀ ਚੇਅਰਮੈਨ, ਗੁਰਸੇਵਕ ਸਿੰਘ ਔਲਖ ਡਾਇਰੈਕਟਰ, ਸਾਹਿਬ ਸਿੰਘ ਔਲਖ ਸਰਪੰਚ, ਚਰਨਜੀਤ ਸਿੰਘ ਟੋਨਾ ਨੇ ਹਾਜ਼ਰੀ ਭਰੀ। ਬਾਬਾ ਗੁਰਮੇਜ ਸਿੰਘ ਢੋਟੀ ਵੱਲੋਂ ਧਾਰਮਿਕ ਤੇ ਸਿਆਸੀ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਰਾਤ ਨੂੰ ਕੀਰਤਨ ਦਰਬਾਰ ਕਰਵਾਇਆ ਗਿਆ। ਸ੍ਰੀ ਗੁਰੂ ਅਰਜਨ ਦੇਵ ਜੀ ਸਪੋਰਟਸ ਕਲੱਬ ਚੋਹਲਾ ਸਾਹਿਬ ਅਤੇ ਮਾਝਾ ਕਬੱਡੀ ਕਲੱਬ ਖੁਜਾਲਾ ਟੀਮਾਂ ਦਰਮਿਆਨ ਕਬੱਡੀ ਦਾ ਫਸਵਾਂ ਮੁਕਾਬਲਾ ਵੀ ਹੋਇਆ। ਬਾਬਾ ਗੁਰਮੇਜ ਸਿੰਘ ਢੋਟੀ ਵੱਲੋਂ ਸੰਗਤ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਛਬੀਲ ਦੀ ਸੇਵਾ ਪਿੰਡ ਗੁਲਾਲੀਪੁਰ, ਵਾਂ ਅਤੇ ਗੋਪਾਲਾ ਦੀ ਸੰਗਤ ਵੱਲੋਂ ਕੀਤੀ ਗਈ ਅਤੇ ਚਾਹ ਪਕੌੜਿਆਂ ਦੇ ਲੰਗਰ ਦੀ ਸੇਵਾ ਪਿੰਡ ਡਿਆਲ ਰਾਜਪੂਤਾਂ ਦੀ ਸੰਗਤ ਨੇ ਕੀਤੀ। ਜੋੜਿਆਂ ਦੀ ਸੇਵਾ ਸਿੰਘ ਸਭਾ ਕੋਹਾੜਕਾ ਦੀ ਸੰਗਤ ਵੱਲੋਂ ਨਿਭਾਈ ਗਈ।