- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਤਬਦੀਲ ਕਰਨ ਵਿਰੁੱਧ ਪੱਕਾ ਮੋਰਚਾ 31ਵੇਂ ਦਿਨ ਸ਼ਾਮਿਲ

ਐੱਸਕੇਐੱਮ ਪੰਜਾਬ ਦਾ ਵਫ਼ਦ ਕਿਸਾਨੀ ਮੰਗਾਂ ਸਬੰਧੀ ਗਵਰਨਰ ਪੰਜਾਬ ਨੂੰ ਮਿਲਿਆ : ਕਿਸਾਨ ਆਗੂ
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਤਰਨਤਾਰਨ ਵਿਚ ਕੰਮ ਕਰਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਹਿਕਾਰੀ ਖੰਡ ਮਿੱਲ ਦੀ ਮਾਲਕੀ ਤਬਦੀਲ ਕਰਨ ਵਿਰੁੱਧ ਲਗਾਤਾਰ ਪੱਕਾ ਮੋਰਚਾ ਅੱਜ 31ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਬੋਲਦਿਆਂ ਹੋਇਆ ਦਲਜੀਤ ਸਿੰਘ ਦਿਆਲਪੁਰ, ਇੰਦਰਜੀਤ ਸਿੰਘ ਮਰਹਾਣਾ, ਤਰਸੇਮ ਸਿੰਘ ਲੁਹਾਰ, ਮਨਜੀਤ ਸਿੰਘ ਬੱਗੂ, ਨਛੱਤਰ ਸਿੰਘ ਪੰਨੂ, ਰਤਨ ਸਿੰਘ ਢੰਡ, ਜੱਸਾ ਸਿੰਘ ਕਦਗਿੱਲ ਅਤੇ ਅੰਮ੍ਰਿਤਪਾਲ ਸਿੰਘ ਜੌੜਾ ਨੇ ਕਿਹਾ ਕਿ ਇਹ ਸਹਿਕਾਰੀ ਖੰਡ ਮਿੱਲ ਕਿਸਾਨਾਂ ਦੇ 60 ਫੀਸਦੀ ਸ਼ੇਅਰਾਂ ਨਾਲ ਹੋਂਦ ਵਿਚ ਆਈ ਹੈ। ਪੰਜਾਬ ਸਰਕਾਰ ਕਿਸੇ ਵੀ ਕੀਮਤ ’ਤੇ ਇਸ ਦੀ ਮਾਲਕੀ ਤਬਦੀਲ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਦਾ ਇਕ ਵਫਦ ਕੱਲ੍ਹ ਗਵਰਨਰ ਪੰਜਾਬ ਨੂੰ ਮਿਲਿਆ ਸੀ। ਜਿਥੇ ਉਨ੍ਹਾਂ ਨੇ ਬੀਬੀਐੱਮਬੀ ਵਿਚ ਪੰਜਾਬ ਦੀ ਮੈਂਬਰਸ਼ਿਪ ਬਹਾਲ ਕਰਨ ਦੀ ਮੰਗ ਕੀਤੀ। ਉਥੇ ਹੀ ਕਿਸਾਨੀ ਨਾਲ ਸਬੰਧਤ ਵੱਖ-ਵੱਖ ਮੰਗਾਂ ’ਤੇ ਚਰਚਾ ਕੀਤੀ।ਇਸੇ ਦੌਰਾਨ ਸਹਿਕਾਰੀ ਖੰਡ ਮਿੱਲ ਸ਼ੇਰੋਂ ਦਾ ਮਾਮਲਾ ਵੀ ਗਵਰਨਰ ਦੇ ਧਿਆਨ ਵਿਚ ਲਿਆਂਦਾ ਗਿਆ। ਸੰਯੁਕਤ ਕਿਸਾਨ ਮੋਰਚਾ, ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਦਾ ਜ਼ਬਰਦਸਤ ਵਿਰੋਧ ਕਰੇਗਾ, ਕਿਉਂਕਿ ਇਹ ਸਮਝੌਤਾ ਭਾਰਤ ਅੰਦਰ ਵੱਡੀ ਗਿਣਤੀ ਆਬਾਦੀ ਦੀ ਖੇਤੀ ’ਤੇ ਨਿਰਭਰਤਾ ਉੱਤੇ ਹਮਲਾ ਕਰਦਾ ਹੈ।
ਦੇਸ਼ ਅੰਦਰ ਲੋਕਾਂ ਕੋਲੋਂ ਰੁਜ਼ਗਾਰ ਖੁਸ਼ ਰਿਹਾ ਹੈ, ਸੇਵਾ ਸੈਕਟਰ ਵਿਚ ਨੌਕਰੀਆਂ ਹੋਈਆਂ ਜਾ ਰਹੀਆਂ ਹਨ। ਸਰਕਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਕਿਸਾਨ ਮਜ਼ਦੂਰ ਮੁਲਾਜ਼ਮ ਸਾਰੇ ਤਬਕਿਆਂ ਉਪਰ ਤਾਨਾਸ਼ਾਹੀ ਤਰੀਕੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਐੱਸਕੇਐੱਮ ਆਉਣ ਵਾਲੇ ਸਮੇਂ ਵਿਚ ਲਗਾਤਾਰ ਸਰਕਾਰੀ ਤਸ਼ੱਦਦ ਦਾ ਡੱਟ ਕੇ ਮੁਕਾਬਲਾ ਕਰਦਾ ਰਹੇਗਾ। ਸਰਕਾਰੀ ਸੰਪਤੀਆਂ ਜ਼ਮੀਨਾਂ ਅਤੇ ਸਹਿਕਾਰੀ ਖੰਡ ਮਿੱਲਾਂ ਨੂੰ ਬੰਦ ਕਰਨ ਦੀ ਸਰਕਾਰ ਦੀ ਕੋਈ ਵੀ ਚਾਲ ਸਫ਼ਲ ਨਹੀਂ ਹੋਣ ਦਿੱਤੀ ਜਾਏਗੀ। ਕਿਸਾਨ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਜੇਕਰ ਭਗਵੰਤ ਮਾਨ ਸਰਕਾਰ ਨੇ ਸਮਾਂ ਰਹਿੰਦਿਆਂ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਕੀਤੇ, ਤਾਂ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਏਗਾ ਅਤੇ ਸਰਕਾਰੀ ਖੰਡ ਮਿੱਲ ਸ਼ੇਰੋ ਦੀ ਮਾਲਕੀ ਕਿਸੇ ਕੀਮਤ ’ਤੇ ਤਬਦੀਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਹੋਰਨਾਂ ਤੋਂ ਇਲਾਵਾ ਸੁਖਬਾਜ ਸਿੰਘ ਸਿੱਧੂ, ਹਰਦੇਵ ਸਿੰਘ ਨੌਸ਼ਹਿਰਾ ਢਾਲਾ, ਗੁਰਸੇਵਕ ਸਿੰਘ, ਕੇਹਰ ਸਿੰਘ ਮੁਗਲ ਚੱਕ, ਮੰਗਲ ਸਿੰਘ, ਦਰਸ਼ਨ ਸਿੰਘ ਬਿਹਾਰੀਪੁਰ, ਸਵਰਾਜ ਸਿੰਘ ਚੋਹਲਾ, ਪਰਮਜੀਤ ਸਿੰਘ ਚੋਹਲਾ, ਬਲਵਿੰਦਰ ਸਿੰਘ, ਅੰਗਰੇਜ਼ ਸਿੰਘ ਸਰਹਾਲੀ ਖੁਰਦ, ਕਸ਼ਮੀਰ ਸਿੰਘ ਸ਼ੇਰੋਂ, ਕਸ਼ਮੀਰ ਸਿੰਘ ਸ਼ੇਰੋਂ, ਬਲਦੇਵ ਸਿੰਘ ਸ਼ੇਰੋਂ, ਅਮਰੀਕ ਸਿੰਘ ਫੌਜੀ ਸ਼ੇਰੋਂ ਆਦਿ ਹਾਜ਼ਰ ਸਨ।