ਭਿੱਖੀਵਿੰਡ ’ਚ ਸੁਸਾਇਟੀ ਅੱਜ ਤੋਂ ਸ਼ੁਰੂ ਕਰੇਗੀ ਦਸਤਾਰ, ਦੁਮਾਲਾ ਸਿਖਲਾਈ ਕੈਂਪ : ਕਨਵੀਨਰ
ਭਿੱਖੀਵਿੰਡ ’ਚ ਸੁਸਾਇਟੀ ਅੱਜ ਤੋਂ ਸ਼ੁਰੂ ਕਰੇਗੀ ਦਸਤਾਰ, ਦੁਮਾਲਾ ਸਿਖਲਾਈ ਕੈਂਪ : ਕਨਵੀਨਰ
Publish Date: Sun, 21 Jun 2026 04:23 PM (IST)
Updated Date: Mon, 22 Jun 2026 04:03 AM (IST)

ਰਾਜਨ ਚੋਪੜਾ•, ਪੰਜਾਬੀ ਜਾਗਰਣ, ਭਿੱਖੀਵਿੰਡ : ਦਸਤਾਰ ਅਤੇ ਕਿਰਦਾਰ ਦੀ ਸੁਮੇਲਤਾ ਵਾਲਾ ਪੰਜਾਬ ਬਣਾਉਣ ਅਤੇ ਗੁਰੂ ਸਾਹਿਬ ਜੀ ਦੀ ਸੱਚੀ ਸੁੱਚੀ ਵਿਚਾਰਧਾਰਾ ਦਾ ਹੋਕਾ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਸੰਸਥਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵੱਲੋਂ ਜੂਨ ਮਹੀਨੇ ਦਾ ਚੌਥਾ ਦਸਤਾਰ ਦੁਮਾਲਾ ਸਿਖਲਾਈ ਕੈਂਪ 22 ਜੂਨ ਨੂੰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪੱਟੀ ਰੋਡ ਭਿੱਖੀਵਿੰਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼ਹਿਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਜਿਸ ਵਿਚ ਚੌਥੀ ਜਮਾਤ ਤੋਂ ਲੈ ਕੇ ਕਿਸੇ ਵੀ ਉਮਰ ਤਕ ਦਾ ਵਿਅਕਤੀ ਅਤੇ ਭੈਣ ਦਸਤਾਰ ਦੁਮਾਲੇ ਦੀ ਸਿਖਲਾਈ ਪ੍ਰਾਪਤ ਕਰ ਸਕਦੇ ਹਨ। ਇਨ੍ਹਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਕੈਂਪ ਵਿਚ ਸਾਡੇ ਭਿੱਖੀਵਿੰਡ ਦੇ ਇੰਚਾਰਜ ਭਾਈ ਹੀਰਾ ਸਿੰਘ ਸੋਹਲ ਮੀਤ ਪ੍ਰਧਾਨ, ਭਾਈ ਨਿਰਮਲ ਸਿੰਘ ਸੁਰਸਿੰਘ ਸਕੱਤਰ, ਭਾਈ ਗੁਰਜੰਟ ਸਿੰਘ ਭਿੱਖੀਵਿੰਡ ਖ਼ਜ਼ਾਨਚੀ, ਮੁੱਖ ਬੁਲਾਰੇ ਭਾਈ ਸੁਖਵਿੰਦਰ ਸਿੰਘ ਖਾਲੜਾ, ਪ੍ਰੈਸ ਸਕੱਤਰ ਭਾਈ ਗੁਰਪ੍ਰੀਤ ਸਿੰਘ ਸੈ਼ਡੀ, ਦਸਤਾਰ ਕੋਚ ਹਰਮਨਦੀਪ ਸਿੰਘ, ਸੁਖਮਨਦੀਪ ਸਿੰਘ, ਹੁਸਨਦੀਪ ਸਿੰਘ, ਗਗਨਦੀਪ ਸਿੰਘ ਭਿੱਖੀਵਿੰਡ ਅਤੇ ਰਣਬੀਰ ਸਿੰਘ ਵੀਰਮ ਵੱਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਛੇ ਦਿਨ ਬੱਚਿਆਂ ਨੂੰ ਦਸਤਾਰ ਦੁਮਾਲੇ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਸੱਤਵੇਂ ਦਿਨ ਜਾਨੀ ਕਿ 28 ਜੂਨ ਨੂੰ ਬੱਚਿਆਂ ਦੀ ਦਸਤਾਰ ਦੁਮਾਲਾ ਅਤੇ ਸ਼ੁੱਧ ਲਿਖਾਈ ਮੁਕਾਬਲੇ ਕਰਵਾਏ ਜਾਣਗੇ। ਇਸ ਪ੍ਰੋਗਰਾਮ ਵਿਚ ਸੁਸਾਇਟੀ ਵੱਲੋਂ ਉਚੇਚੇ ਤੌਰ ’ਤੇ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ, ਹਰਜੀਤ ਸਿੰਘ ਲਹਿਰੀ, ਆਕਾਸ਼ਦੀਪ ਸਿੰਘ, ਵਜੀਰ ਸਿੰਘ ਆਸਲ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਸ਼ਮੂਲੀਅਤ ਕਰਨਗੇ ਅਤੇ ਬੱਚਿਆਂ ਨੂੰ ਪ੍ਰਭਾਵਸ਼ਾਲੀ ਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਜਾਵੇਗੀ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਸੁਖਦੇਵ ਸਿੰਘ, ਮੈਨੇਜਰ ਭਾਈ ਦਲਜਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਮਨਜੀਤ ਸਿੰਘ ਅਤੇ ਗ੍ਰੰਥੀ ਭਾਈ ਸਤਿੰਦਰ ਸਿੰਘ ਵੱਲੋਂ ਇਸ ਕੈਂਪ ਦੌਰਾਨ ਹਰੇਕ ਪੱਖ ਤੋਂ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਗਿਆ। ਉਨ੍ਹਾਂ ਨੇ ਸ਼ਹਿਰ ਨਿਵਾਸੀ ਅਤੇ ਇਲਾਕਾ ਨਿਵਾਸੀ ਸੰਗਤਾਂ ਤੇ ਆਪਣੇ ਬੱਚਿਆਂ ਨੂੰ ਦਸਤਾਰ ਦੁਮਾਲੇ ਸ਼ੀਸ਼ਾ ਬਾਜ ਪਿੰਨ ਦੇ ਕੇ ਇਸ ਕੈਂਪ ਵਿਚ ਭੇਜਣ ਦੀ ਬੇਨਤੀ ਕੀਤੀ।