ਹਰਜੀਤ ਸੰਧੂ ਤੇ ਨਰੇਸ਼ ਸਰਮਾ ਸੂਬਾ ਪੱਧਰੀ ਮੀਟਿੰਗ ’ਚ ਪੁੱਜੇ
ਹਰਜੀਤ ਸੰਧੂ ਤੇ ਨਰੇਸ਼ ਸ਼ਰਮਾ ਸੈਂਕੜੇ ਆਗੂਆਂ ਸਣੇ ਪੁੱਜੇ ਸੂਬਾ ਪੱਧਰੀ ਮੀਟਿੰਗ ’ਚ
Publish Date: Sun, 21 Jun 2026 04:49 PM (IST)
Updated Date: Mon, 22 Jun 2026 04:04 AM (IST)

ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਰੱਖੀ ਸੀ ਲੁਧਿਆਣਾ ’ਚ ਮੀਟਿੰਗ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਆਗਾਮੀ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਲੁਧਿਆਣਾ ਵਿਖੇ ਕਰਵਾਈ ਜਾ ਰਹੀ ਸੂਬਾ ਪੱਧਰੀ ਵਿਸ਼ੇਸ਼ ਸੰਗਠਨਾਤਮਕ ਬੈਠਕ ਵਿਚ ਸ਼ਮੂਲੀਅਤ ਕਰਨ ਲਈ ਭਾਜਪਾ ਜ਼ਿਲ੍ਹਾ ਤਰਨਤਾਰਨ ਦਾ ਇਕ ਵੱਡਾ ਕਾਫ਼ਲਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਜ਼ਿਲ੍ਹਾ ਪ੍ਰਭਾਰੀ ਤੇ ਪ੍ਰਦੇਸ਼ ਪ੍ਰਵਕਤਾ ਨਰੇਸ਼ ਸ਼ਰਮਾ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਅਗਵਾਈ ਹੇਠ ਲੁਧਿਆਣਾ ਵਿਖੇ ਹੋ ਰਹੀ ਇਸ ਮਹੱਤਵਪੂਰਨ ਸੰਗਠਨਾਤਮਕ ਬੈਠਕ ਵਿਚ ਪਾਰਟੀ ਦੇ ਸੰਗਠਨ ਨੂੰ ਬੂਥ ਪੱਧਰ ਤਕ ਹੋਰ ਮਜ਼ਬੂਤ ਕਰਨ, ਮੈਂਬਰਸ਼ਿਪ ਮੁਹਿੰਮ, ਜਨ-ਸੰਪਰਕ ਅਭਿਆਨ ਅਤੇ ਆਉਣ ਵਾਲੀਆਂ ਰਾਜਨੀਤਿਕ ਗਤੀਵਿਧੀਆਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਦੀਆਂ ਚਾਰੋਂ ਵਿਧਾਨ ਸਭਾਵਾਂ ਵਿਚੋਂ ਵਿਧਾਨ ਸਭਾ ਹਲਕਾ ਤਰਨਤਾਰਨ, ਪੱਟੀ, ਖੇਮਕਰਨ ਅਤੇ ਖਡੂਰ ਸਾਹਿਬ ਦੇ ਪਾਰਟੀ ਆਗੂ, ਸਰਕਲ ਪ੍ਰਧਾਨ, ਸਰਕਲ ਇੰਚਾਰਜ ਅਤੇ ਹੋਰ ਸੀਨੀਅਰ ਵਰਕਰ ਇਸ ਬੈਠਕ ਵਿਚ ਸ਼ਾਮਿਲ ਹੋਣ ਲਈ ਵੱਡੀ ਗਿਣਤੀ ਵਿਚ ਰਵਾਨਾ ਹੋਏ ਹਨ। ਪਾਰਟੀ ਦੇ ਜ਼ਮੀਨੀ ਪੱਧਰ ਦੇ ਕਾਰਕੁੰਨਾਂ ਨੂੰ ਸੰਗਠਨ ਨਾਲ ਹੋਰ ਮਜ਼ਬੂਤੀ ਨਾਲ ਜੋੜਨ ਅਤੇ ਹਰ ਬੂਥ ਤਕ ਪਾਰਟੀ ਦੀ ਪਹੁੰਚ ਯਕੀਨੀ ਬਣਾਉਣ ਲਈ ਇਹ ਬੈਠਕ ਬਹੁਤ ਅਹਿਮ ਸਾਬਿਤ ਹੋਵੇਗੀ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਵਿਕਾਸ, ਸੁਸ਼ਾਸਨ ਅਤੇ ਦੇਸ਼ ਦੀ ਏਕਤਾ ਨੂੰ ਲੈ ਕੇ ਲਗਾਤਾਰ ਅੱਗੇ ਵੱਧ ਰਹੀ ਹੈ। ਪੰਜਾਬ ਵਿਚ ਵੀ ਭਾਜਪਾ ਦਿਨ-ਪ੍ਰਤੀਦਿਨ ਮਜ਼ਬੂਤ ਹੋ ਰਹੀ ਹੈ ਅਤੇ ਲੋਕਾਂ ਦਾ ਵਿਸ਼ਵਾਸ ਪਾਰਟੀ ਪ੍ਰਤੀ ਵੱਧ ਰਿਹਾ ਹੈ। ਇਸੇ ਮਕਸਦ ਨਾਲ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਸਮੇਂ-ਸਮੇਂ ’ਤੇ ਅਜਿਹੀਆਂ ਬੈਠਕਾਂ ਦਾ ਆਯੋਜਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨਤਾਰਨ ਦੇ ਸਮੂਹ ਭਾਜਪਾ ਆਗੂ ਅਤੇ ਵਰਕਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਜਨ-ਹਿਤੈਸ਼ੀ ਨੀਤੀਆਂ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤਕ ਪਹੁੰਚਾਇਆ ਜਾਵੇਗਾ। ------- ਇਹ ਆਗੂ ਵੀ ਹੋਏ ਸੂਬਾ ਪੱਧਰੀ ਮੀਟਿੰਗ ’ਚ ਸ਼ਾਮਿਲ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ, ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ, ਮੀਤ ਪ੍ਰਧਾਨ ਜਸਕਰਨ ਸਿੰਘ ਗਿੱਲ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ, ਮੀਤ ਪ੍ਰਧਾਨ ਚਰਨਜੀਤ ਸਿੰਘ ਖਾਲਸਾ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਐੱਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ, ਸਕੱਤਰ ਸਵਿੰਦਰ ਸਿੰਘ ਪੰਨੂ, ਸਕੱਤਰ ਹਰਜੀਤ ਸਿੰਘ ਕੰਗ, ਸਕੱਤਰ ਰੋਹਿਤ ਸ਼ਰਮਾ, ਤੋਂ ਇਲਾਵਾ ਸਰਕਲ ਪ੍ਰਧਾਨ ਰੋਹਿਤ ਸ਼ਰਮਾ, ਡਾ. ਸੁਖਵੰਤ ਸਿੰਘ, ਕਰਮਜੀਤ ਸਿੰਘ, ਕਨਵਰਦੀਪ ਸਿੰਘ, ਵਿਜੇ ਵਿਨਾਇਕ, ਕਾਰਜ ਸਿੰਘ ਸ਼ਾਹ, ਗੌਰਵ ਦੇਵਗਨ, ਜਸਬੀਰ ਸਿੰਘ, ਹਰਪਾਲ ਸੋਨੀ, ਮੇਹਰ ਸਿੰਘ, ਨਰਿੰਦਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਖੁਸ਼ਪਿੰਦਰ ਸਿੰਘ, ਨਰਿੰਦਰ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ, ਸਾਹਿਬ ਸਿੰਘ ਤੋਂ ਇਲਾਵਾ ਜ਼ਿਲ੍ਹੇ ਭਰ ਚੋਂ ਪਾਰਟੀ ਦੇ ਸੀਨੀਅਰ ਅਤੇ ਪ੍ਰਮੁੱਖ ਆਗੂ ਹਾਜ਼ਰ ਸਨ।