- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਘਰਿਆਲਾ ’ਚ ਰਜਿਸਟਰੇਸ਼ਨ ਹੋਈ ਸ਼ੁਰੂ

ਲੋਕਾਂ ਨੇ ਕੀਤਾ ਪੰਜਾਬ ਸਰਕਾਰ ਦਾ ਧੰਨਵਾਦ
ਰਾਜਵਿੰਦਰ ਸਿੰਘ ਰਾਜੂ•, ਪੰਜਾਬੀ ਜਾਗਰਣ,
ਵਲਟੋਹਾ : ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਘਰਿਆਲਾ ’ਚ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿਮ ਤਹਿਤ ‘ਮੇਰਾ ਘਰ ਮੇਰੇ ਨਾਮ’ ਲਾਲ ਲਕੀਰ ਖੇਤਰ ’ਚ ਪੈਂਦੇ ਮਕਾਨ ਦੀ ਮਾਲਕੀ ਸਬੰਧੀ ਰਜਿਸਟਰੇਸ਼ਨ ਸ਼ੁਰੂ ਕੀਤੀ ਗਈ। ਪਿੰਡ ਘਰਿਆਲਾ ’ਚ ਪੰਜਾਬ ਸਰਕਾਰ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਇਹ ਕਦਮ ਚੁੱਕਿਆ ਹੈ। ਇਸ ਸਕੀਮ ਤਹਿਤ ਲਾਲ ਲਕੀਰ ਦੇ ਅੰਦਰ ਆਉਂਦੇ ਮਕਾਨਾਂ ਦੀ ਮਾਲਕੀ ਦੇਣ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ, ਵੱਖ-ਵੱਖ ਪਿੰਡਾਂ ਵਿਚ ਲਾਲ ਲਕੀਰ ’ਚ ਪੈਂਦੇ ਮਕਾਨਾਂ ਦੇ ਮਾਲਕੀ ਹੱਕ ਦਿੱਤੇ ਜਾ ਰਹੇ ਹਨ।
ਪੰਚਾਇਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਮਕਾਨ ਵਿਚ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਹੱਕ ਦੇਣ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਵੱਡੀ ਗਿਣਤੀ ਵਿਚ ਲੋਕਾਂ ਨੇ ਮਕਾਨਾਂ ਦੀ ਮਾਲਕੀ ਲਈ ਅਰਜ਼ੀਆਂ ਦਿੱਤੀਆ ਹਨ। ਦੱਸ ਦਈਏ ਕਿ ਲਾਲ ਲਕੀਰ ’ਚ ਪੈਂਦੇ ਘਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈ। ਜ਼ਿਲ੍ਹਾ ਪੱਧਰ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਦਾ ਡਾਟਾ ਇਕੱਠਾ ਕਰ ਰਹੇ ਹਨ, ਤਾਂ ਜੋ ਲੋਕਾਂ ਨੂੰ ਮਕਾਨਾਂ ਦੀ ਮਾਲਕੀ ਜਲਦੀ ਤੋਂ ਜਲਦੀ ਦਿੱਤੀ ਜਾ ਸਕੇ। ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਮਕਾਨ ਦੀ ਮਾਲਕੀ ਕਿਸੇ ਨੂੰ ਦੇਣ ਤੋਂ ਪਹਿਲਾਂ ਪੰਚਾਇਤ ਬੁਲਾਈ ਜਾ ਰਹੀ ਹੈ। ਇਸ ਤੋਂ ਬਾਅਦ ਮਾਲ ਦੇ ਰਿਕਾਰਡ ਦੀ ਸਪਾਟਿੰਗ ਅਤੇ ਸਰਵੇ ਕੀਤਾ ਜਾ ਰਿਹਾ ਹੈ। ਸਰਵੇਖਣ ਤੋਂ ਬਾਅਦ ਹਰ ਘਰ ਦਾ ਨਕਸ਼ਾ ਤਿਆਰ ਕੀਤਾ ਜਾਂਦਾ ਹੈ ਅਤੇ ਵੱਡੀ ਪੱਧਰ ’ਤੇ ਲੋਕਾਂ ਦੇ ਵੱਲੋਂ ਇਸ ਸਕੀਮ ਦਾ ਲਾਭ ਲਿਆ ਜਾ ਰਿਹਾ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਘਰਿਆਲਾ ਖੁਰਦ ਦੇ ਸਰਪੰਚ ਗਗਨਦੀਪ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਪਿੰਡ ਘਰਿਆਲਾ ਵਾਸੀਆਂ ਦੇ ਵੱਲੋਂ ਵੱਡੀ ਪੱਧਰ ’ਤੇ ਲਾਭ ਉਠਾਇਆ ਜਾ ਰਿਹਾ ਹੈ ਤੇ ਇਸ ਸਕੀਮ ਤਹਿਤ ਲੋਕਾਂ ਦੇ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਖਾਸ ਤੌਰ ’ਤੇ ਕਿਹਾ ਲੋਕ ਲੰਮੇ ਸਮੇਂ ਤੋਂ ਇਨ੍ਹਾਂ ਘਰਾਂ ਦੇ ਵਿਚ ਰਹਿ ਰਹੇ ਸਨ। ਇਥੇ ਉਨ੍ਹਾਂ ਨੂੰ ਮਾਲਕੀ ਹੱਕ ਨਹੀਂ ਸੀ ਮਿਲ ਰਿਹਾ, ਜਿਸ ਦੇ ਚਲਦਿਆਂ ਪੰਜਾਬ ਸਰਕਾਰ ਦੇ ਵੱਲੋਂ ਸਕੀਮ ਚਲਾਈ ਗਈ ਹੈ ਤੇ ਲੋਕਾਂ ਦੇ ਵੱਲੋਂ ਇਸ ਸਕੀਮ ਦਾ ਲਾਭ ਉਠਾਇਆ ਜਾ ਰਿਹਾ ਹੈ। ਇਸ ਸਕੀਮ ਤਹਿਤ 80 ਫੀਸਦੀ ਲੋਕਾਂ ਦੇ ਵੱਲੋਂ ਇਸ ਚੀਜ਼ ਦਾ ਲਾਭ ਉਠਾਇਆ ਗਿਆ ਹੈ ਅਤੇ ਬਾਕੀ ਸਰਵੇਖਣ ਵਿਭਾਗ ਦੇ ਵੱਲੋਂ ਚੱਲ ਰਿਹਾ ਹੈ। ਇਸ ਮੌਕੇ ਸਰਪੰਚ ਗਗਨਦੀਪ ਸਿੰਘ ਸੰਧੂ, ਚੌਂਕੀਦਾਰ ਪ੍ਰਗਟ ਸਿੰਘ, ਚੌਂਕੀਦਾਰ ਸੁਬੇਗ ਸਿੰਘ ਆਦਿ ਵੀ ਮੌਜੂਦ ਸਨ।