- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੱਕੇ ਮੋਰਚੇ ’ਤੇ ਬੈਠੇ ਕਿਸਾਨ ਆਗੂ ਮੰਤਰੀ ਨੂੰ ਮੰਗ ਪੱਤਰ ਦੇਣ ਪੁੱਜੇ, ਪੁਲਿਸ ਨੇ ਹਾਈਵੇ ’ਤੇ ਰੋਕੇ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਸ਼ੇਰੋਂ ਖੰਡ ਮਿੱਲ ਦੇ ਨੇੜੇ ਅੱਜ ਸਿੱਧੂ ਫ਼ਾਰਮ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਮੁਨੀਸ਼ ਸਿਸੋਦੀਆ ਇਕ ਸਮਾਗਮ ਕਰਨ ਪਹੁੰਚੇ ਸਨ ਤਾਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ੇਰੋਂ ਖੰਡ ਮਿੱਲ ਮੁੜ ਚਾਲੂ ਕਰਾਉਣ ਲਈ ਚੱਲ ਰਹੇ ਪੱਕੇ ਮੋਰਚੇ ਦੇ ਕਿਸਾਨਾਂ ਨੇ ਨੂੰ ਖੰਡ ਮਿੱਲ ਮੁੜ ਚਾਲੂ ਕਰਨ ਦਾ ਵਾਅਦਾ ਪੂਰਾ ਕਰਨ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ। ਪਰ ਪ੍ਰਸ਼ਾਸਨ ਨੇ ਮੰਤਰੀ ਨੂੰ ਮਿਲਾਉਣ ਦਾ ਵਾਅਦਾ ਕਰਕੇ ਕਿਸਾਨਾਂ ਨੂੰ ਠਹਿਰਾਇਆ ਗਿਆ। ਜਦੋਂ ਕਿਸਾਨਾਂ ਨੂੰ ਸਮਝ ਪੈ ਗਈ ਕਿ ਇਹ ਸਿਰਫ਼ ਸਮਾਂ ਟਪਾਇਆ ਜਾ ਰਿਹਾ ਹੈ ਤਾਂ ਕਿਸਾਨਾਂ ਨਾਅਰੇਬਾਜ਼ੀ ਕਰਦਿਆਂ ਮੰਤਰੀ ਦੇ ਪ੍ਰੋਗਰਾਮ ਵੱਲ ਕੂਚ ਕਰ ਦਿੱਤਾ। ਹਾਲਾਂਕਿ ਪੁਲਿਸ ਨੇ ਨਾਕਾਬੰਦੀ ਨਾਲ ਕਿਸਾਨਾਂ ਨੂੰ ਨੈਸ਼ਨਲ ਹਾਈਵੇ ’ਤੇ ਰੋਕ ਲਿਆ। ਇਸ ਨਾਲ ਕੁਝ ਸਮੇਂ ਲਈ ਬਠਿੰਡਾ ਅੰਮ੍ਰਿਤਸਰ ਹਾਈਵੇ ਟ੍ਰੈਫਿਕ ਜਾਮ ਹੋ ਗਿਆ।
ਕਿਸਾਨਾਂ ਨੇ ਇਸ ਨਾਕਾਬੰਦੀ ’ਤੇ ਮੰਤਰੀ ਹਰਜੋਤ ਸਿੰਘ ਬੈਂਸ ਤੇ ਸਿਸੋਦੀਆ ਦਾ ਪੁਤਲਾ ਫੂਕਿਆ। ਐਕਸ਼ਨ ਦੀ ਅਗਵਾਈ ਕਰਦਿਆਂ ਹਰਜਿੰਦਰ ਸਿੰਘ ਟਾਂਡਾ, ਗੁਰਪ੍ਰੀਤ ਸਿੰਘ ਗੰਡੀਵਿੰਡ, ਨਛੱਤਰ ਸਿੰਘ ਪੰਨੂ, ਦਲਜੀਤ ਸਿੰਘ ਦਿਆਲਪੁਰਾ, ਤਰਸੇਮ ਸਿੰਘ ਲੁਹਾਰ, ਮਲਕੀਅਤ ਸਿੰਘ ਬਘਿਆੜੀ, ਪਰਗਟ ਸਿੰਘ ਮਹਿਦੀਪੁਰ, ਇੰਦਰਜੀਤ ਸਿੰਘ ਮਰਹਾਣਾ ਨੇ ਕਿਹਾ ਕਿ ਸਰਕਾਰ ਇੰਨੀ ਤਾਨਾਸ਼ਾਹੀ ਵੱਲ ਵੱਧ ਰਹੀ ਹੈ ਕਿ ਹੱਕੀ ਮੰਗ ਪੱਤਰ ਵੀ ਲੈਣ ਲਈ ਇਸਦੇ ਮੰਤਰੀ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਸ਼ੇਰੋਂ ਖੰਡ ਮਿੱਲ ਵਿਚ 60 ਫੀਸਦੀ ਹਿੱਸਾ ਕਿਸਾਨਾਂ ਦਾ ਹੈ, ਪਰ ਸਰਕਾਰ ਨੇ ਮਿੱਲ ਦੀ ਜ਼ਮੀਨ ਹੋਰ ਵਿਭਾਗਾਂ ਨੂੰ ਤਬਦੀਲ ਕਰਨ ਸਮੇਂ ਕਿਸਾਨਾਂ ਨੂੰ ਪੁੱਛਿਆ ਵੀ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਖੰਡ ਮਿੱਲ ਮੁੜ ਚਾਲੂ ਕਰਕੇ ਇਸ ਇਲਾਕੇ ਦੇ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਨੂੰ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕੇ। ਮੋਰਚੇ ਦੇ 36ਵੇਂ ਦਿਨ ਅੱਜ ਕਿਸਾਨ ਆਗੂ ਬਲਕਾਰ ਸਿੰਘ ਵਲਟੋਹਾ, ਮਨਜੀਤ ਸਿੰਘ ਬੱਗੂ, ਅੰਮ੍ਰਿਤ ਪਾਲ ਸਿੰਘ ਜੌੜਾ, ਹਰਜੀਤ ਸਿੰਘ ਝੀਤਾ, ਸੁਲੱਖਣ ਸਿੰਘ ਤੁੜ,ਸੁਖਬਾਜ ਸਿੰਘ ਸਿੱਧੂ, ਮੇਹਰ ਸਿੰਘ ਸਖੀਰਾ, ਦਵਿੰਦਰ ਸੋਹਲ, ਮੁਖਤਾਰ ਸਿੰਘ ਮੱਲਾ, ਕਸ਼ਮੀਰ ਸਿੰਘ ਸ਼ੇਰੋਂ, ਅਮਰਜੀਤ ਸਿੰਘ ਸ਼ੇਰੋਂ ਸੁਖਚੈਨ ਸਿੰਘ ਸਰਹਾਲੀ ਕੈਪਟਨ ਸਿੰਘ ਬਘਿਆੜੀ,ਜੱਸਾ ਸਿੰਘ ਕੱਦਗਿੱਲ ਸਮੇਤ ਕਈ ਆਗੂਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਖੰਡ ਮਿੱਲ ਮੁੜ ਚਾਲੂ ਕਰਨ ਦੀ ਮੰਗ ਕੀਤੀ।