ਖਡੂਰ ਸਾਹਿਬ ਹਲਕੇ ਦੇ ਵਰਕਰਾਂ ਦਾ ਇਕੱਠ ਵੇਖ ਗਦ ਗਦ ਹੋਏ ਮਨੀਸ਼ ਸਿਸੋਦੀਆ
ਖਡੂਰ ਸਾਹਿਬ ਹਲਕੇ ਦੇ ਵਰਕਰਾਂ ਦਾ ਇਕੱਠ ਵੇਖ ਗਦ ਗਦ ਹੋਏ ਮਨੀਸ਼ ਸਿਸੋਦੀਆ
Publish Date: Fri, 26 Jun 2026 08:25 PM (IST)
Updated Date: Sat, 27 Jun 2026 04:10 AM (IST)

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕੀਤਾ ਸਿਸੋਦੀਆ ਦਾ ਸਨਮਾਨ ਜਸਪਾਲ ਸਿੰਘ ਜੱਸੀ,•ਪੰਜਾਬੀ ਜਾਗਰਣ, ਤਰਨਤਾਰਨ : ਹਲਕਾ ਖਡੂਰ ਸਾਹਿਬ ਦੇ ਖਹਿਰਾ ਫਾਰਮ ਵਿਖੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਵਰਕਰ ਮਿਲਣੀ ਕਰਵਾਈ ਗਈ। ਇਸ ਮੌਕੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਸਰਵਣ ਸਿੰਘ ਧੁੰਨ, ਪਾਰਟੀ ਦੇ ਚੇਅਰਮੈਨ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਸਲ ਤਾਕਤ ਉਸ ਦਾ ਆਪਣਾ ਵਰਕਰ ਹੈ। ਉਨ੍ਹਾਂ ਕਿਹਾ ਕਿ ਹਰ ਵਰਕਰ ਲੋਕਾਂ ਵਿਚ ਰਹਿ ਕੇ ਮਾਨ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ, ਵਿਕਾਸ ਕਾਰਜਾਂ ਅਤੇ ਇਤਿਹਾਸਕ ਫ਼ੈਸਲਿਆਂ ਨੂੰ ਘਰ-ਘਰ ਤਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਵੇ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਅੱਗੇ ਲਿਜਾਣ ਵਿਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ। ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦਾ ਹਲਕਾ ਖਡੂਰ ਸਾਹਿਬ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦਾ ਜੋਸ਼, ਮਿਹਨਤ ਅਤੇ ਸਮਰਪਣ ਹੀ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਹਲਕਾ ਖਡੂਰ ਸਾਹਿਬ ਵਿੱਚ ਬਿਜਲੀ, ਸਿੱਖਿਆ, ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਸਬੰਧੀ ਕਰਵਾਏ ਗਏ ਮਹੱਤਵਪੂਰਨ ਕੰਮਾਂ ਬਾਰੇ ਪੰਜਾਬ ਪ੍ਰਭਾਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਹਲਕੇ ਦਾ ਹਰ ਵਰਕਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗਾ। ਵਰਕਰ ਮਿਲਣੀ ਦੌਰਾਨ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਬੂਥ ਪੱਧਰ ’ਤੇ ਪਾਰਟੀ ਨੂੰ ਹੋਰ ਸਰਗਰਮ ਬਣਾਉਣ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਵਰਕਰਾਂ ਨੇ ਵੀ ਪਾਰਟੀ ਦੀ ਮਜ਼ਬੂਤੀ ਅਤੇ ਲੋਕ ਸੇਵਾ ਲਈ ਪੂਰੇ ਜੋਸ਼ ਅਤੇ ਸਮਰਪਣ ਨਾਲ ਕੰਮ ਕਰਨ ਦਾ ਸੰਕਲਪ ਦੁਹਰਾਇਆ। ਇਸ ਮੌਕੇ ਚੇਅਰਮੈਨ ਅਮਰਿੰਦਰ ਸਿੰਘ ਐਮੀ, ਚੇਅਰਮੈਨ ਹਰਜੀਤ ਸਿੰਘ ਸੰਧੂ, ਸੰਗਠਨ ਇੰਚਾਰਜ ਰਜਿੰਦਰ ਸਿੰਘ ਪੰਨੂ, ਅੰਜੂ ਵਰਮਾ, ਕਿਸਾਨ ਵਿੰਗ ਦੇ ਹਲਕਾ ਕੋਆਰਡੀਨੇਟਰ ਸੁਵਿੰਦਰ ਸਿੰਘ ਚੰਬਾ, ਟਰੇਡ ਕਮਿਸ਼ਨ ਦੇ ਹਲਕਾ ਕੋਆਰਡੀਨੇਟਰ ਗੌਰਵ ਰਾਮਪਾਲ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਕੋਆਰਡੀਨੇਟਰ ਜਸਕਰਨ ਸਿੰਘ ਲਾਡੀ, ਐੱਮਐੱਲਏ ਸਲਾਹਕਾਰ ਹੈਰੀ ਗਿੱਲ, ਮਹਿਲਾ ਵਿੰਗ ਕੋਆਰਡੀਨੇਟਰ ਨਰਿੰਦਰਪਾਲ ਕੌਰ, ਨਿਸ਼ਾਨ ਸਿੰਘ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।