- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਬੀਰ ਕੌਰ ਪੱਖੋਪੁਰ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਇਆ

ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ
ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕਰ ਕੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ
ਰਾਕੇਸ਼ ਨਈਅਰ•, ਪੰਜਾਬੀ ਜਾਗਰਣ,
ਚੋਹਲਾ ਸਾਹਿਬ : ਟਕਸਾਲੀ ਅਕਾਲੀ ਆਗੂ ਸਵ.ਕੈਪਟਨ ਸਵਰਨ ਸਿੰਘ ਪੱਖੋਪੁਰ ਦੀ ਨੂੰਹ ਅਤੇ ਸੀਨੀਅਰ ਅਕਾਲੀ ਆਗੂ ਸੁਖਜਿੰਦਰ ਸਿੰਘ ਬਿੱਟੂ ਸਰਪੰਚ ਪੱਖੋਪੁਰ ਦੀ ਧਰਮਪਤਨੀ ਸਵ. ਰਾਜਬੀਰ ਕੌਰ, ਜੋ ਪਿਛਲੇ ਦਿਨੀਂ ਅਚਾਨਕ ਬੇਵਕਤੀ ਵਿਛੋੜਾ ਦੇ ਗਏ ਸਨ, ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਪੱਖੋਪੁਰ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸਵ.ਰਾਜਬੀਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸਮਾਗਮ ਦੌਰਾਨ ਭਾਈ ਜਬਰਤੋੜ ਸਿੰਘ ਦੇ ਰਾਗੀ ਜਥੇ ਵੱਲੋਂ ਵੈਰਾਗਮਈ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ, ਜਦਕਿ ਕਥਾਵਾਚਕ ਭਾਈ ਹਰਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਜੀਵਨ ਦੀ ਨਾਸ਼ਵੰਤਾ ਅਤੇ ਨਾਮ ਸਿਮਰਨ ਦੀ ਮਹੱਤਤਾ ਬਾਰੇ ਪ੍ਰੇਰਕ ਸੰਦੇਸ਼ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬੀਬਾ ਰਮਨਦੀਪ ਕੌਰ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ, ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐੱਸਜੀਪੀਸੀ, ਉਦਯੋਗਪਤੀ ਗੁਰਿੰਦਰ ਸਿੰਘ ਟੋਨੀ ਅਤੇ ਸੀਨੀਅਰ ਆਗੂ ਜਸਵਿੰਦਰ ਸਿੰਘ ਜੌੜਾ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਵ. ਰਾਜਬੀਰ ਕੌਰ ਦਾ ਛੋਟੀ ਉਮਰ ਵਿਚ ਅਚਾਨਕ ਵਿਛੋੜਾ ਪਰਿਵਾਰ ਲਈ ਬਹੁਤ ਵੱਡਾ ਸਦਮਾ ਹੈ।
ਉਨ੍ਹਾਂ ਕਿਹਾ ਕਿ ਰਾਜਬੀਰ ਕੌਰ ਧਾਰਮਿਕ ਵਿਚਾਰਾਂ ਵਾਲੇ, ਮਿਲਣਸਾਰ ਅਤੇ ਗੁਰੂ ਘਰ ਨਾਲ ਡੂੰਘੀ ਸ਼ਰਧਾ ਰੱਖਣ ਵਾਲੇ ਸਨ। ਉਨ੍ਹਾਂ ਦੇ ਅਚਾਨਕ ਦੇਹਾਂਤ ਨਾਲ ਨਾ ਸਿਰਫ਼ ਪਰਿਵਾਰ ਨੂੰ ਅਪੂਰਣਯੋਗ ਘਾਟਾ ਪਿਆ ਹੈ, ਸਗੋਂ ਇਲਾਕੇ ਅਤੇ ਸਮਾਜ ਨੂੰ ਵੀ ਇਕ ਚੰਗੇ ਸੁਭਾਅ ਵਾਲੇ ਵਿਅਕਤੀ ਦੀ ਕਮੀ ਮਹਿਸੂਸ ਹੋਵੇਗੀ।
ਸ਼ਰਧਾਂਜਲੀ ਸਮਾਗਮ ਦੌਰਾਨ ਬਾਬਾ ਜੋਗਾ ਸਿੰਘ ਜੀ ਬਾਬਾ ਬਕਾਲਾ ਸਾਹਿਬ ਵਾਲੇ, ਸੰਤ ਬਾਬਾ ਘੋਲਾ ਸਿੰਘ ਜੀ ਮੁਖੀ ਡੇਰਾ ਸੇਵਕਪੁਰੀ ਸੁਹਾਵਾ, ਸੰਤ ਬਾਬਾ ਸੁੱਖਾ ਸਿੰਘ ਜੀ ਸਰਹਾਲੀ ਵਾਲੇ, ਬਾਬਾ ਜਗਤਾਰ ਸਿੰਘ ਜੀ ਗੁਰਦੁਆਰਾ ਸ਼ਹੀਦਾਂ ਸਾਹਿਬ ਵਾਲੇ, ਬਾਬਾ ਨੰਦ ਸਿੰਘ ਜੀ ਮੁੰਡਾਪਿੰਡ, ਬਾਬਾ ਬੰਤਾ ਸਿੰਘ ਜੀ ਮੁੰਡਾਪਿੰਡ ਵਾਲੇ ਦੇ ਮਾਤਾ ਕੁਲਵੰਤ ਕੌਰ, ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ, ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਐੱਸਜੀਪੀਸੀ, ਭਗਵੰਤ ਸਿੰਘ ਸਿਆਲਕਾ ਮੈਂਬਰ ਐੱਸਜੀਪੀਸੀ, ਜਗਜੀਤ ਸਿੰਘ ਜੱਗੀ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਮਨਜਿੰਦਰ ਸਿੰਘ ਲਾਟੀ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ, ਦਲਬੀਰ ਸਿੰਘ ਜਹਾਂਗੀਰ, ਗੁਰਸੇਵਕ ਸਿੰਘ ਸ਼ੇਖ ਸਾਬਕਾ ਚੇਅਰਮੈਨ, ਸੁਰਿੰਦਰ ਸਿੰਘ ਜੌੜਾ, ਭਾਜਪਾ ਆਗੂ ਰਮਨਦੀਪ ਸਿੰਘ ਭਰੋਵਾਲ, ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜ਼ਾਦਾ, ਸੁਖਰਾਜ ਸਿੰਘ ਰਾਜਾ ਸਰਪੰਚ ਭੈਲ, ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ, ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ, ਸੋਨੂੰ ਭੁੱਲਰ ਸਰਪੰਚ ਕਿਰਤੋਵਾਲ, ਠੇਕੇਦਾਰ ਹੀਰਾ ਸਿੰਘ ਭੁੱਲਰ ਹਰੀਕੇ, ਜੱਸ ਕਾਹਲਵਾਂ, ਜਥੇਦਾਰ ਸਤਨਾਮ ਸਿੰਘ ਚੋਹਲਾ, ਬਾਬਾ ਗੁਰਭੇਜ ਸਿੰਘ, ਬਾਬਾ ਹਰੀ ਸਿੰਘ, ਬਾਬਾ ਪ੍ਰਗਟ ਸਿੰਘ, ਗੁਰਦੁਆਰਾ ਬਾਬਾ ਲੂਆਂ ਸਾਹਿਬ ਵਾਲੇ, ਬਾਬਾ ਭੁਪਿੰਦਰ ਸਿੰਘ ਸਰਹਾਲੀ ਵਾਲੇ, ਸੁਬੇਗ ਸਿੰਘ ਧੁੰਨ ਸਾਬਕਾ ਚੇਅਰਮੈਨ, ਚੇਅਰਮੈਨ ਕੁਲਵੰਤ ਸਿੰਘ ਚੋਹਲਾ, ਵਾਰਿਸ ਪੰਜਾਬ ਦੇ ਆਗੂ ਚਮਕੌਰ ਸਿੰਘ ਧੁੰਨ, ਕਿਸਾਨ ਆਗੂ ਪ੍ਰਗਟ ਸਿੰਘ ਚੰਬਾ, ਚੇਅਰਮੈਨ ਗੁਰਮਹਾਂਵੀਰ ਸਿੰਘ ਸਰਹਾਲੀ, ਸਾਹਬ ਸਿੰਘ ਸਾਬਕਾ ਸਰਪੰਚ ਸਰਹਾਲੀ, ਦਲੇਰ ਸਿੰਘ ਢਿੱਲੋਂ ਮੈਂਬਰ ਬਲਾਕ ਸੰਮਤੀ, ਕਸ਼ਮੀਰ ਸਿੰਘ ਸੰਘਾ, ਰਾਏ ਦਵਿੰਦਰ ਸਿੰਘ ਬਿੱਟੂ ਸਾਬਕਾ ਸਰਪੰਚ, ਦਿਲਬਾਗ ਸਿੰਘ ਸਾਬਕਾ ਸਰਪੰਚ ਕਾਹਲਵਾਂ, ਚੇਅਰਮੈਨ ਇਕਬਾਲ ਸਿੰਘ ਮੈਨੀ, ਚੇਅਰਮੈਨ ਪਰਮਜੀਤ ਸਿੰਘ ਢੋਟੀਆਂ, ਪੱਤਰਕਾਰ ਰਾਕੇਸ਼ ਨਈਅਰ ਚੋਹਲਾ ਸਾਹਿਬ, ਬਲਵਿੰਦਰ ਸਿੰਘ ਚੋਹਲਾ, ਬਾਬਾ ਸਾਹਿਬ ਸਿੰਘ ਗੁੱਜਰਪੁਰਾ, ਮਨਜੀਤ ਸਿੰਘ ਪੱਖੋਪੁਰ ਸਾਬਕਾ ਸੰਮਤੀ ਮੈਂਬਰ, ਸੁਖਦੇਵ ਸਿੰਘ ਸਰਪੰਚ ਗੁੱਜਰਪੁਰਾ, ਗੁਰਪ੍ਰੀਤ ਸਿੰਘ ਸਰਪੰਚ ਕਾਹਲਵਾਂ, ਮਹਿੰਦਰ ਸਿੰਘ ਸਾਬਕਾ ਸਰਪੰਚ ਚੰਬਾ, ਜਸਵਿੰਦਰ ਸਿੰਘ ਮੋਹਨਪੁਰ ਸੰਮਤੀ ਮੈਂਬਰ, ਠੇਕੇਦਾਰ ਭੁਪਿੰਦਰ ਸਿੰਘ ਭਿੰਦਾ ਪ੍ਰਧਾਨ ਬੀਸੀ ਵਿੰਗ, ਭਾਜਪਾ ਆਗੂ ਯਾਦਵਿੰਦਰ ਸਿੰਘ ਮਾਣੋਚਾਹਲ, ਕੁਲਦੀਪ ਸਿੰਘ ਬਾਜਵਾ, ਡਾ.ਭਾਗ ਸਿੰਘ ਸੰਧੂ, ਨਿਸ਼ਾਨ ਸਿੰਘ ਸਰਪੰਚ ਰਾਣੀਵਲਾਹ, ਮਾਸਟਰ ਦਲਬੀਰ ਸਿੰਘ ਚੰਬਾ, ਮਾਸਟਰ ਗੁਰਨਾਮ ਸਿੰਘ ਧੁੰਨ, ਪ੍ਰਿਥੀਪਾਲ ਸਿੰਘ ਸਰਪੰਚ ਮੁੰਡਾਪਿੰਡ, ਮਨਜਿੰਦਰ ਸਿੰਘ ਸਰਜਾ, ਨਿਰਮਲ ਸਿੰਘ ਮੈਨੇਜਰ ਗੋਇੰਦਵਾਲ ਸਾਹਿਬ, ਮਨਪ੍ਰੀਤ ਸਿੰਘ ਮੈਨੇਜਰ ਚੋਹਲਾ ਸਾਹਿਬ, ਜਸਵੰਤ ਸਿੰਘ ਖਾਨ ਸਾਬਕਾ ਸੰਮਤੀ ਮੈਂਬਰ, ਮਨਜਿੰਦਰ ਸਿੰਘ ਸਰਪੰਚ ਵੜਿੰਗ, ਬਖਸ਼ੀਸ਼ ਸਿੰਘ ਸਰਪੰਚ, ਸਾਧੂ ਸਿੰਘ ਆੜ੍ਹਤੀ, ਪਰਮਜੀਤ ਜੋਸ਼ੀ ਆੜ੍ਹਤੀ, ਇੰਦਰਜੀਤ ਸਿੰਘ ਕਰਮੂੰਵਾਲਾ, ਡਾ.ਕੁਲਦੀਪ ਸਿੰਘ ਸਰਹਾਲੀ, ਰਛਪਾਲ ਸਿੰਘ ਗੰਡੀਵਿੰਡ, ਮਨਦੀਪ ਸਿੰਘ ਸਾਬਕਾ ਸਰਪੰਚ ਘੜਕਾ, ਹਰਦੀਪ ਸਿੰਘ ਸਾਬਕਾ ਸਰਪੰਚ ਰਾਣੀਵਲਾਹ, ਸਰਤਾਜ ਸਿੰਘ ਸਰਪੰਚ ਰੱਤੋਕੇ, ਰਛਪਾਲ ਸਿੰਘ ਸਾਬਕਾ ਸਰਪੰਚ ਧੁੰਨ, ਪਰਮਦੀਪ ਸਿੰਘ ਗੰਡੀਵਿੰਡ, ਸੋਨੀ ਸਰਪੰਚ ਭੱਠਲ, ਅਵਤਾਰ ਸਿੰਘ ਚੋਹਲਾ, ਗੁਰਦੇਵ ਸਿੰਘ ਸ਼ਬਦੀ, ਡਾ. ਜਤਿੰਦਰ ਸਿੰਘ ਅਤੇ ਸੁਖਵੰਤ ਸਿੰਘ ਸਾਬਕਾ ਸਰਪੰਚ ਰੱਤੋਕੇ ਸਮੇਤ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਸਵ.ਰਾਜਬੀਰ ਕੌਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।
ਸਮਾਗਮ ਦੌਰਾਨ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਬਲਵਿੰਦਰ ਸਿੰਘ ਪੱਖੋਪੁਰ ਵੱਲੋਂ ਬਾਖੂਬੀ ਨਿਭਾਈ ਗਈ। ਅੰਤ ਵਿਚ ਸਵ.ਰਾਜਬੀਰ ਕੌਰ ਦੇ ਪਿਤਾ ਸੰਤੋਖ ਸਿੰਘ ਨੇ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਈਆਂ ਸਮੂਹ ਸੰਗਤਾਂ, ਧਾਰਮਿਕ ਸ਼ਖ਼ਸੀਅਤਾਂ ਅਤੇ ਆਗੂਆਂ ਦਾ ਧੰਨਵਾਦ ਕਰਦਿਆਂ ਪਰਿਵਾਰ ਨਾਲ ਖੜ੍ਹਨ ਲਈ ਸਭ ਦਾ ਆਭਾਰ ਪ੍ਰਗਟਾਇਆ।