- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਲਸ ਪੋਲੀਓ ਰਾਊਂਡ ਦੌਰਾਨ ਛੋਟੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਤਿੰਨ ਦਿਨਾਂ ’ਚ ਜ਼ਿਲ੍ਹੇ ਦੇ 1 ਲੱਖ 43 ਹਜ਼ਾਰ 447 ਬੱਚਿਆਂ ਨੂੰ ਪਿਆਈ ਜਾਵੇਗੀ ਦਵਾਈ: ਡਾ. ਭਾਰਤੀ
ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ,
ਤਰਨਤਾਰਨ : ਕਾਰਜਕਾਰੀ ਸਿਵਲ ਸਰਜਨ ਡਾ. ਭਾਰਤੀ ਧਵਨ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ-ਕਮ-ਨੋਡਲ ਅਫ਼ਸਰ ਡਾ. ਵਰਿੰਦਰਪਾਲ ਕੌਰ ਦੀ ਅਗਵਾਈ ਹੇਠ ਪਲਸ ਪੋਲੀਓ ਰਾਊਂਡ ਦੌਰਾਨ ਜ਼ਿਲ੍ਹਾ ਹਸਪਤਾਲ ਤਰਨਤਾਰਨ ਵਿਖੇ ਛੋਟੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ. ਭਾਰਤੀ ਧਵਨ ਨੇ ਕਿਹਾ ਕਿ ਜ਼ਿਲ੍ਹੇ ਦੇ ਕੁਲ 1 ਲੱਖ 43 ਹਜਾਰ 447 ਜਨਮ ਤੋਂ 5 ਸਾਲ ਤਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣੀਆਂ ਯਕੀਨੀ ਬਣਾਈਆਂ ਜਾਣਗੀਆਂ ਅਤੇ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਕੂਲ ਚੇਨ ਦਾ ਖ਼ਾਸ ਖ਼ਿਆਲ ਰੱਖਿਆ ਜਾ ਰਿਹਾ ਹੈ। ਡਾ. ਭਾਰਤੀ ਧਵਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਨਮ ਤੋਂ 5 ਤਕ ਦੇ ਛੋਟੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ-ਕਮ-ਨੋਡਲ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਪਲਸ ਪੋਲੀਓ ਰਾਊਂਡ 28, 29 ਅਤੇ 30 ਜੂਨ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿਚ ਫਿਕਸ ਬੂਥ 574 , ਡੋਰ-ਟੂ-ਡੋਰ 1148 ਟੀਮਾਂ, 33 ਟ੍ਰਾਂਜਿਟ ਟੀਮਾਂ, 49 ਮੋਬਾਈਲ ਟੀਮਾਂ ਅਤੇ ਇਸ ਦੇ ਯੋਗ ਪ੍ਰਬੰਧਾਂ ਲਈ 2 ਹਜ਼ਾਰ 450 ਵੈਕਸੀਨੇਟਰ ਨਿਯੁਕਤ ਕੀਤੇ ਗਏ ਹਨ।
ਡਾ.ਵਰਿੰਦਰਪਾਲ ਕੌਰ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਟੀਮਾਂ ਦੀ ਸੁਪਰਵੀਜ਼ਨ ਲਈ ਜ਼ਿਲ੍ਹੇ ਵਿਚ ਕੁਲ 114 ਸੁਪਰਵਾਈਜ਼ਰ ਵੀ ਤਾਇਨਾਤ ਕਰ ਦਿੱਤੇ ਗਏ ਹਨ ਅਤੇ ਵੱਖ-ਵੱਖ ਬਲਾਕਾਂ ਦੀ ਸੁਪਰਵੀਜ਼ਨ ਲਈ ਸਮੂਹ ਬਲਾਕਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਵੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ, ਤਾਂ ਜੋ ਇਸ ਪਲਸ ਪੋਲੀਓ ਰਾਂਊਂਡ ਵਿਚ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਡਾ. ਵਰਿੰਦਰਪਾਲ ਕੌਰ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿਚ ਕੁਲ 131 ਦੇ ਕਰੀਬ ਭੱਠੇ ਅਤੇ 185 ਹਾਈ ਰਿਸਕ ਏਰੀਏ ਤੋਂ ਇਲਾਵਾ ਫੈਕਟਰੀਆਂ, ਕਾਰਖਾਨਿਆਂ ਆਦਿ ਲਈ ਵੀ ਮੋਬਾਈਲ ਟੀਮਾਂ ਦਾ ਪ੍ਰਬੰਧ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਅੱਜ ਪੋਲੀਓ ਰੋਕੂ ਬੂੰਦਾਂ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਬੱਚਿਆਂ ਨੂੰ ਸਾਡੀਆਂ ਸਿਹਤ ਵਿਭਾਗ ਦੀਆਂ ਪੋਲੀਓ ਟੀਮਾਂ, ਮੋਬਾਈਲ ਟੀਮਾਂ ਡੋਰ-ਟੂ-ਡੋਰ ਜਾ ਕੇ, ਭੱਠਿਆਂ 'ਤੇ ਜਾ ਕੇ ਅਤੇ ਸਲੱਮ ਏਰੀਏ ਝੁੱਗੀਆਂ-ਝੌਂਪੜੀਆਂ ਵਿਚ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਉਣਗੀਆਂ।
ਇਸ ਮੌਕੇ ਸਿਵਲ ਹਸਪਤਾਲ ਦੇ ਡਾ. ਰਣਦੀਪ ਸਿੰਘ ਜ਼ਿਲ੍ਹਾ ਐਪੀਡਿਮੋਲੋਜਿਸਟ, ਡਾ. ਵਿਪੁਲ, ਡਾ. ਜ਼ਸਪਿੰਦਰਪਾਲ ਸਿੰਘ, ਡਾ. ਰੁਪਿੰਦਰ ਕੌਰ, ਡਾ. ਰੌਬਿਨ ਸਿੰਘ ਟੀਬੀ ਅਫ਼ਸਰ, ਡਾ. ਲਾਜਵੀਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ, ਅਮਰਜੀਤ ਸਿੰਘ ਗਿੱਲ, ਐੱਲਐੱਚਵੀ ਜਸਬੀਰ ਕੌਰ, ਏਐੱਨਐੱਮ ਪ੍ਰਦੀਪ ਕੌਰ ਮਨਜਿੰਦਰ ਸਿੰਘ, ਜਸਪਿੰਦਰ ਸਿੰਘ, ਪ੍ਰਦੀਪ ਸਿੰਘ, ਆਰੂਸ਼ ਭੱਲਾ ਬੀਸੀਸੀ ਕੋਆਰਡੀਨੇਟਰ, ਸੰਦੀਪ ਸਿੰਘ ਕੰਪਿਊਟਰ ਅਸਿਸਟੈਂਟ ਤੋਂ ਇਲਾਵਾ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਅਤੇ ਸਟਾਫ਼ ਆਦਿ ਹਾਜ਼ਰ ਸੀ।