- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਚਰਨਦਾਸ ਜੀ ਦੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਮਨਾਇਆ

-27 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ, ਵਿਸ਼ਾਲ ਧਾਰਮਿਕ ਦੀਵਾਨ ਸਜਿਆ
-ਕੀਰਤਨੀ ਜਥਿਆਂ ਨੇ ਕੀਰਤਨ ਕਰ ਕੇ ਸੰਗਤ ਨੂੰ ਕੀਤਾ ਨਿਹਾਲ
ਦੀਪਕ ਕੁਮਾਰ,•ਪੰਜਾਬੀ ਜਾਗਰਣ,
ਪੱਟੀ ਮੋੜ : ਪਿੰਡ ਚੂਸਲੇਵੜ ਵਿਖੇ ਸੁਸ਼ੋਭਿਤ ਗੁਰਦੁਆਰਾ ਬਾਬਾ ਚਰਨਦਾਸ ਜੀ ਵਿਖੇ ਬਾਬਾ ਚਰਨਦਾਸ ਜੀ ਦੀ ਪਾਵਨ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਦੇਸ਼-ਵਿਦੇਸ਼ ਦੀ ਸੰਗਤ, ਐੱਨਆਰਆਈਜ਼ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਪੂਰਵਕ ਕਰਵਾਇਆ ਗਿਆ। ਇਸ ਮੌਕੇ 27 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ।
ਦੀਵਾਨਾਂ ਦੌਰਾਨ ਭਾਈ ਝਿਰਮਲ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਤਰਸੇਮ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਪਾਲ ਸਿੰਘ, ਭਾਈ ਹਰਮਨ ਸਿੰਘ ਮਾਨਾਵਾਲਾ, ਭਾਈ ਹਰਮਨ ਸਿੰਘ ਤੁੜ, ਕਵੀਸ਼ਰ ਭਾਈ ਕਮਲਜੀਤ ਸਿੰਘ ਯਾਦਪੁਰੀ, ਭਾਈ ਸੰਦੀਪ ਸਿੰਘ ਮਹਿਮਾ, ਭਾਈ ਜਸਵੰਤ ਸਿੰਘ ਚੂਸਲੇਵੜ, ਭਾਈ ਚੰਨ ਸਿੰਘ ਧਾਰੀਵਾਲ, ਭਾਈ ਮੁਖਤਿਆਰ ਸਿੰਘ ਸੰਗਵਾਂ ਅਤੇ ਭਾਈ ਸ਼ਮਸ਼ੇਰ ਸਿੰਘ ਮੰਡ ਆਦਿ ਜਥਿਆਂ ਵੱਲੋਂ ਗੁਰਬਾਣੀ ਕੀਰਤਨ, ਕਵੀਸ਼ਰੀ ਅਤੇ ਗੁਰ-ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਬਾਬਾ ਗੁੱਜਰ ਸਿੰਘ ਦੀ ਅੰਸ਼ ਵੰਸ਼ ਦੇ ਜਾਨਸ਼ੀਨ ਬਾਬਾ ਸੁਖਰਾਜ ਸਿੰਘ ਗੁਰਦੁਆਰਾ ਧੋੜਾ ਸਾਹਿਬ ਵਾਲੇ, ਬਾਬਾ ਗਿਆਨ ਸਿੰਘ ਜੀ ਮਨਿਹਾਲੇ ਵਾਲੇ, ਬਾਬਾ ਸ਼ਿੰਦਰ ਸਿੰਘ ਸਭਰਾ, ਬਾਬਾ ਅਨੰਦ ਸਿੰਘ ਭੰਗੜ ਦੇ ਉੱਤਰਾਅਧਿਕਾਰੀ ਬਾਬਾ ਜੁਗਰਾਜ ਸਿੰਘ ਮੱਖੀ ਵਾਲੇ, ਬਾਬਾ ਧਰਮ ਸਿੰਘ ਮੋੜ ਵਾਲੇ, ਬਾਬਾ ਹਰਵਿੰਦਰ ਸਿੰਘ ਝਾੜ ਸਾਹਿਬ ਵਾਲੇ ਅਤੇ ਬਾਬਾ ਜਸਬੀਰ ਸਿੰਘ ਧਾਰੀਵਾਲ ਸਮੇਤ ਅਨੇਕਾਂ ਸੰਤ ਮਹਾਂਪੁਰਸ਼ਾਂ ਨੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਸਟੇਜ ਦੀ ਸੇਵਾ ਭਾਈ ਬਲਦੇਵ ਸਿੰਘ ਦਿੱਲੀ ਵਾਲਿਆਂ ਵੱਲੋਂ ਬਾਖੂਬੀ ਨਿਭਾਈ ਗਈ।
ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਥਾਣੇਦਾਰ ਜੋਗਾ ਸਿੰਘ ਅਤੇ ਸਮੂਹ ਕਮੇਟੀ ਮੈਂਬਰਾਂ ਵੱਲੋਂ ਪਹੁੰਚੇ ਹੋਏ ਰਾਗੀ, ਢਾਡੀ, ਕਵੀਸ਼ਰ ਅਤੇ ਹੋਰ ਜਥਿਆਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਧਾਰਮਿਕ ਦੀਵਾਨਾਂ ਦੀ ਸਮਾਪਤੀ ਉਪਰੰਤ ਪੰਜਾਬ ਦੀਆਂ ਨਾਮਵਰ ਕਬੱਡੀ ਟੀਮਾਂ ਵਿਚਾਲੇ ਫਸਵੇਂ ਅਤੇ ਰੋਮਾਂਚਕ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਦਾ ਦਰਸ਼ਕਾਂ ਨੇ ਭਰਪੂਰ ਆਨੰਦ ਮਾਣਿਆ। ਇਸ ਮੌਕੇ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਥਾਣੇਦਾਰ ਜੋਗਾ ਸਿੰਘ, ਮੁੱਖ ਸੇਵਾਦਾਰ ਬਾਬਾ ਸਰੂਪ ਸਿੰਘ, ਸਮੂਹ ਕਮੇਟੀ ਮੈਂਬਰਾਂ, ਐੱਨਆਰਆਈ ਵੀਰਾਂ ਅਤੇ ਪਿੰਡ ਨਿਵਾਸੀਆਂ ਨੇ ਜੋੜ ਮੇਲੇ ਦੌਰਾਨ ਪਹੁੰਚੇ ਸੰਤ ਮਹਾਂਪੁਰਸ਼ਾਂ, ਕਵੀਸ਼ਰਾਂ, ਢਾਡੀ ਜਥਿਆਂ ਅਤੇ ਦੂਰ-ਦੁਰਾਡੇ ਤੋਂ ਆਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਜੋੜ ਮੇਲੇ ਦੌਰਾਨ ਜਿਥੇ ਸੰਗਤਾਂ ਲਈ ਅਨਿਨ ਪ੍ਰਕਾਰ ਦੇ ਲੰਗਰ ਵਰਤਦੇ ਰਹੇ ਉਥੇ ਹੀ ਬਾਬਾ ਸੁਖਰਾਜ ਸਿੰਘ ਦੇ ਜਥੇ ਵੱਲੋਂ ਸ਼ਰਦਾਈ ਦੀ ਛਬੀਲ ਲਗਾ ਕੇ ਸੰਗਤ ਨੂੰ ਸਵੇਰ ਤੋਂ ਸ਼ਾਮ ਤਕ ਵਰਤਾਈ ਗਈ।