- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਮਿਲਿਆ ਭਾਰੀ ਬਲ

ਕੇਪੀ ਗਿੱਲ•, ਪੰਜਾਬੀ ਜਾਗਰਣ,
ਕੈਰੋਂ : ਪੰਜਾਬ ਵਿਚ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਇਸੇ ਕੜੀ ਤਹਿਤ ਐਂਟੀ ਡਰੱਗ ਐਸੋਸੀਏਸ਼ਨ ਦੇ ਮੁਖੀ ਮਾਸਟਰ ਸਤਨਾਮ ਸਿੰਘ ਮਨਾਵਾਂ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ। ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਾਬਕਾ ਸਰਪੰਚ ਅਤੇ ਐਂਟੀ ਡਰੱਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਵਲਟੋਹਾ, ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਨਛੱਤਰ ਸਿੰਘ, ਬਲਾਕ ਪ੍ਰਧਾਨ ਕਾਰਜ ਸਿੰਘ ਪੂਨੀਆਂ, ਜਗਜੀਤ ਸਿੰਘ ਤਲਵੰਡੀ, ਸਤਨਾਮ ਸਿੰਘ ਘੜਿਆਲਾ, ਰਣਜੀਤ ਸਿੰਘ ਪੂਨੀਆਂ, ਜਥੇਦਾਰ ਦੀਦਾਰ ਸਿੰਘ ਪੂਨੀਆਂ, ਸੁਖਰਾਜ ਸਿੰਘ ਦਾਸੂਵਾਲ, ਜੋਬਨਪ੍ਰੀਤ ਸਿੰਘ, ਗੁਰਤਾਜਬੀਰ ਸਿੰਘ ਦਾਸੂਵਾਲ, ਨਿਰਮਲ ਸਿੰਘ, ਪ੍ਰਤਾਪ ਸਿੰਘ ਮਨਾਵਾਂ, ਰਸ਼ਪਾਲ ਸਿੰਘ ਮਨਾਵਾਂ, ਹਰਿੰਦਰ ਸਿੰਘ ਵਲਟੋਹਾ, ਪ੍ਰਭਜੀਤ ਸਿੰਘ, ਗੁਰਦੇਵ ਸਿੰਘ ਕੋਟਲੀ, ਕੁਲਦੀਪ ਸਿੰਘ ਅਤੇ ਮਨਦੀਪ ਸਿੰਘ ਨੇ ਵੀ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ।
ਸਮਾਗਮ ਦੌਰਾਨ ਕਸ਼ਮੀਰ ਸਿੰਘ ਨਵਾਂਦਾ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪਰਮਜੀਤ ਸਿੰਘ ਜੌਹਲ ਕੋਆਰਡੀਨੇਟਰ ਨੇ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਹੱਕਾਂ, ਨੌਜਵਾਨੀ ਅਤੇ ਪੰਥਕ ਮੁੱਦਿਆਂ ਲਈ ਲੜਨ ਵਾਲੇ ਹਰ ਵਿਅਕਤੀ ਦਾ ਪਾਰਟੀ ਵਿਚ ਸਵਾਗਤ ਹੈ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਉਪਰੰਤ ਮਾਸਟਰ ਸਤਨਾਮ ਸਿੰਘ ਮਨਾਵਾਂ ਨੇ ਕਿਹਾ ਕਿ ਉਹ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ, ਪੰਜਾਬ ਦੇ ਹੱਕਾਂ ਦੀ ਰੱਖਿਆ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਮੰਚ ਤੋਂ ਲੋਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣਗੇ।
ਉਨ੍ਹਾਂ ਕਿਹਾ, ਅਸੀਂ ਪਾਰਟੀ ਦੀ ਵਿਚਾਰਧਾਰਾ ਅਨੁਸਾਰ ਪੰਜਾਬ, ਪੰਜਾਬੀਅਤ ਅਤੇ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਪੂਰੀ ਇਮਾਨਦਾਰੀ, ਸਮਰਪਣ ਅਤੇ ਤਨਦੇਹੀ ਨਾਲ ਕੰਮ ਕਰਨ ਦਾ ਸੰਕਲਪ ਦੁਹਰਾਉਂਦੇ ਹਾਂ। ਨਸ਼ਾ-ਮੁਕਤ, ਖੁਸ਼ਹਾਲ ਅਤੇ ਸਵੈਮਾਣ ਵਾਲੇ ਪੰਜਾਬ ਦੀ ਸਿਰਜਣਾ ਲਈ ਹਰ ਸੰਭਵ ਯੋਗਦਾਨ ਪਾਵਾਂਗੇ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਦੀ ਕੋਸ਼ਿਸ਼ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤਕ ਪਹੁੰਚਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਇਕ ਅਜਿਹੀ ਲਹਿਰ ਹੈ ਜੋ ਪੰਜਾਬ, ਪੰਥ ਅਤੇ ਪੰਜਾਬੀਅਤ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਸਟਰ ਸਤਨਾਮ ਸਿੰਘ ਮਨਾਵਾਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕੀਤਾ ਜਾਵੇਗਾ। ਇਸ ਮੌਕੇ ਪ੍ਰਗਟ ਸਿੰਘ ਮੱਖੂ, ਦਲਜੀਤ ਸਿੰਘ ਢਿੱਲੋਂ ਅਤੇ ਪ੍ਰੀਤਪਾਲ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।