- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ‘ਚ ਤਿੰਨ ਰੋਜ਼ਾ ਕਪੈਸਟੀ ਬਿਲਡਿੰਗ ਪ੍ਰੋਗਰਾਮ ਕਰਵਾਇਆ

ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ‘ਚ ਤਿੰਨ ਰੋਜ਼ਾ ਕਪੈਸਟੀ ਬਿਲਡਿੰਗ ਪ੍ਰੋਗਰਾਮ ਕਰਵਾਇਆ
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਅਤੇ ਬਾਬਾ ਗੁਰਮੁਖ ਸਿੰਘ, ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੇ ਅਧਿਆਪਕਾਂ ਲਈ ਤਿੰਨ ਰੋਜ਼ਾ ਕਪੈਸਟੀ ਬਿਲਡਿੰਗ ਪ੍ਰੋਗਰਾਮ 1 ਤੋਂ 3 ਜੁਲਾਈ ਤਕ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਪ੍ਰੋਫੈਸਰ ਅਰਵਿੰਦ ਢਿੱਲੋਂ, ਵਿਗਿਆਨ ਵਿਭਾਗ, ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਡ ਰਿਸਰਚ ਮੋਹਾਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਕਪੈਸਟੀ ਬਿਲਡਿੰਗ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਕੀਤੀ ਗਈ। ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਵੱਲੋਂ ਆਏ ਮੁੱਖ ਮਹਿਮਾਨ, ਵਿਸ਼ਾ ਮਾਹਿਰਾਂ ਅਤੇ ਅਧਿਆਪਕਾਂ ਦਾ ਇਸ ਕਪੈਸਟੀ ਬਿਲਡਿੰਗ ਪ੍ਰੋਗਰਾਮ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਅਤੇ ਇਸ ਪ੍ਰੋਗਰਾਮ ਦੀ ਮਹੱਤਤਾ ਤੋਂ ਵਿਸਥਾਰ ਸਹਿਤ ਜਾਣੂੰ ਕਰਵਾਇਆ।
ਇਸ ਤੋਂ ਬਾਅਦ ਆਏ ਹੋਏ ਮੁੱਖ ਮਹਿਮਾਨ ਪ੍ਰੋਫੈਸਰ ਅਰਵਿੰਦ ਢਿੱਲੋਂ ਨੇ ਵਰਕਸ਼ਾਪ ਵਿਚ ਹਾਜ਼ਰ ਅਧਿਆਪਕਾਂ ਨੂੰ ਸੰਬੋਧਿਤ ਹੁੰਦੇ ਹੋਏ ਜਮਾਤ ਵਿਚ ਵਰਤੀਆਂ ਜਾਂਦੀਆਂ ਵੱਖ-ਵੱਖ ਰਣਨੀਤੀਆਂ ਬਾਰੇ ਸੁਚੱਜੇ ਢੰਗ ਨਾਲ ਜਾਣੂੰ ਕਰਵਾਇਆ। ਉਨ੍ਹਾਂ ਵੱਲੋ ਅਧਿਆਪਕਾਂ ਨਾਲ ਵਿਦਿਆਰਥੀਆਂ ਵਿਚ ਵਿਸ਼ੇ ਸਬੰਧੀ ਰੁਚੀ ਪੈਦਾ ਕਰਨ ਅਤੇ ਵਿਸ਼ੇ ਨਾਲ ਸਬੰਧਤ ਪ੍ਰੈਕਟੀਕਲ ਜਾਣਕਾਰੀ ਦੇਣ ਦੇ ਨੁਕਤੇ ਸਾਂਝੇ ਕੀਤੇ ਗਏ ਅਤੇ ਕਮਜ਼ੋਰ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਦੇ ਢੰਗ ਦੱਸੇ ਗਏ। ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੇ ਸਕੱਤਰ ਭਾਈ ਵਰਿਆਮ ਸਿੰਘ ਨੇ ਕਪੈਸਟੀ ਬਿਲਡਿੰਗ ਪ੍ਰੋਗਰਾਮ ਵਿਚ ਹਾਜਰ ਅਧਿਆਪਕਾਂ ਨੂੰ ਵਿਸ਼ੇਸ ਤੌਰ ਤੇ’ ਪਹੁੰਚੇ ਵਿਸ਼ਾ ਮਾਹਿਰਾਂ ਕੋਲੋਂ ਵੱਖ-ਵੱਖ ਨੁਕਤੇ ਪ੍ਰਾਪਤ ਕਰਕੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਾਸਤੇ ਵਚਨਬੱਧ ਹੋਣ ਲਈ ਆਖਿਆ।
ਇਹ ਕਪੈਸਟੀ ਬਿਲਡਿੰਗ ਪ੍ਰੋਗਰਾਮ ਪੰਜਾਬੀ, ਹਿੰਦੀ, ਅੰਗਰੇਜ਼ੀ, ਵਿਗਿਆਨ. ਗਣਿਤ, ਸਮਾਜਿਕ ਸਿੱਖਿਆ ਅਤੇ ਐੱਨਟੀਟੀ ਵਿਸ਼ਿਆ ਉੱਪਰ ਕਰਵਾਇਆ ਗਿਆ। ਪੰਜਾਬੀ ਵਿਸ਼ੇ ਦੇ ਮਾਹਿਰ ਨਵਦੀਪ ਕੌਰ ਅਤੇ ਸਤਿੰਦਰ ਸਿੰਘ ਓਠੀ, ਹਿੰਦੀ ਵਿਸ਼ੇ ਦੇ ਮਾਹਿਰ ਉਪਮਾ ਮਹਾਜਨ ਤੇ ਅਜੀਤ ਸਿੰਘ, ਅੰਗਰੇਜ਼ੀ ਵਿਸ਼ੇ ਦੇ ਮਾਹਿਰ ਕ੍ਰੀਤਿਕਾ ਅਰੋੜਾ, ਮਨੀਸ਼ ਮਿਸ਼ਰਾ ਅਤੇ ਜਸਪ੍ਰੀਤ ਕੌਰ ਢਿੱਲੋਂ, ਗਣਿਤ ਵਿਸ਼ੇ ਦੇ ਮਾਹਿਰ ਵਿਕਰਮ ਸਿੰਘ, ਵਿਗਿਆਨ ਵਿਸ਼ੇ ਦੇ ਮਾਹਿਰ ਡਾ. ਐੱਸਕੇ ਨਿਰਮਲ ਗੋਇਲ, ਮ੍ਰਿਦੁਲ ਝਿੰਗਨ, ਸਮਾਜਿਕ ਸਿੱਖਿਆ ਵਿਸ਼ੇ ਦੇ ਮਾਹਿਰ ਨੀਤੂ ਬਾਂਸਲ ਅਤੇ ਬਲਰਾਜ ਸਿੰਘ ਬਾਠ, ਐੱਨਟੀਟੀ ਵਿਸ਼ੇ ਦੇ ਮਾਹਿਰ ਨਵਪ੍ਰੀਤ ਕੌਰ ਹੈੱਡ ਮਿਸਟ੍ਰੈੱਸ, ਰੁਪਿੰਦਰ ਕੌਰ ਹੈੱਡ ਮਿਸਟ੍ਰੈੱਸ, ਸੰਨਦੀਪ ਅਹੂਜਾ, ਪ੍ਰੀਤੀ ਦਹੀਆ ਅਤੇ ਡਾ. ਪਰਵਿੰਦਰ ਕੌਰ ਅਤੇ ਕੋਆਡੀਨੇਟਰ ਚਰਨਜੀਤ ਕੌਰ ਨੇ ਆਏ ਹੋਏ ਅਧਿਆਪਕਾਂ ਨਾਲ ਗਹਿਰੇ ਅਨੁਭਵ ਸਾਂਝੇ ਕੀਤੇ ਅਤੇ ਵੱਖ–ਵੱਖ ਢੰਗ ਸਿਖਾਏ। ਇਨ੍ਹਾਂ ਸਾਰੇ ਵਿਸ਼ਾ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਵਿਚ ਗੁਣਾਂ ਦੇ ਪਸਾਰ ਵਾਸਤੇ ਅਤੇ ਵਿੱਦਿਆ ਨੂੰ ਰੌਚਿਕ ਢੰਗ ਰਾਹੀਂ ਸਿਖਾਉਣ ਲਈ ਵੱਖ–ਵੱਖ ਗਤੀਵਿਧੀਆਂ ਵੀ ਕਰਵਾਈਆਂ ਗਈਆਂ।
ਸੰਸਥਾ ਵੱਲੋਂ ਬਾਬਾ ਬਲਦੇਵ ਸਿੰਘ, ਪ੍ਰਿੰਸੀਪਲ ਵਰਿਆਮ ਸਿੰਘ, ਪ੍ਰਿੰਸੀਪਲ ਅਮਰਜੀਤ ਸਿੰਘ ਵੱਲੋਂ ਆਏ ਹੋਏ ਵਿਸ਼ਾ ਮਾਹਿਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੇ ਪ੍ਰਿੰਸੀਪਲ ਪਰਮਿੰਦਰ ਕੌਰ ਤੋਂ ਇਲਾਵਾ ਦੋਵਾਂ ਸਕੂਲਾਂ ਦੇ ਅਧਿਆਪਕ ਹਾਜਰ ਸਨ। ਸਟੇਜ ਸੰਚਾਲਨ ਦੀ ਭੂਮਿਕਾ ਸਕੂਲ ਦੀਆਂ ਵਿਦਿਆਰਥਣਾਂ ਕੰਚਨਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਵੱਲੋਂ ਨਿਭਾਈ ਗਈ।