- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੈਂਟਲ ਕਲੀਨਿਕ ’ਚ ਡਾਕਟਰ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਵਾਤਾਵਰਣ ਦੀ ਸ਼ੁੱਧਤਾ ਲਈ ਬੂਟਿਆਂ ਦਾ ਪ੍ਰਸ਼ਾਦ ਵੀ ਵਰਤਾਇਆ
ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ,
ਸ੍ਰੀ ਗੋਇੰਦਵਾਲ ਸਾਹਿਬ : ਡਾਕਟਰ ਦਿਵਸ ਦੇ ਮੌਕੇ 'ਤੇ ਬੈਸਟ ਡੈਂਟਲ ਕਲੀਨਿਕ, ਗੋਇੰਦਵਾਲ ਸਾਹਿਬ ਵਿਖੇ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਜਿਨ੍ਹਾਂ ਵਿਚ ਜਥੇਦਾਰ ਪ੍ਰੇਮ ਸਿੰਘ ਪੰਨੂੰ, ਕੁਲਦੀਪ ਸਿੰਘ ਔਲਖ, ਕੁਲਦੀਪ ਸਿੰਘ ਲਹੌਰੀਆ, ਪਲਵਿੰਦਰ ਸਿੰਘ ਫੌਜੀ ਡੀਲਰ ਆਦਿ ਨੇ ਸ਼ਮੂਲੀਅਤ ਕਰਦਿਆਂ ਸਮਾਜ ਦੀ ਸੇਵਾ ਲਈ ਡਾਕਟਰੀ ਪੇਸ਼ੇ ਦੇ ਯੋਗਦਾਨ ਨੂੰ ਸਲਾਮ ਕੀਤਾ।
ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਦੇ ਭੋਗ ਪਾਏ ਗਏ। ਗੁਰਦੁਆਰਾ ਬਾਉਲੀ ਸਾਹਿਬ ਦੇ ਗ੍ਰੰਥੀ ਗਿਆਨੀ ਸੁੱਚਾ ਸਿੰਘ ਵੱਲੋਂ ਸਰਬੱਤ ਦੇ ਭਲੇ ਅਤੇ ਲੋਕਾਂ ਦੀ ਚੰਗੀ ਸਿਹਤ ਦੀ ਕਾਮਨਾ ਦੀ ਅਰਦਾਸ ਕੀਤੀ। ਇਸ ਮੌਕੇ ਡਾ. ਮਨਜੀਤ ਸਿੰਘ ਮੱਲ੍ਹੀ, ਡਾ. ਚੇਤਨਬੀਰ ਸਿੰਘ, ਡਾ. ਸੰਤੋਖ ਸਿੰਘ ਆਦਿ ਨੇ ਕਿਹਾ ਕਿ ਡਾਕਟਰ ਆਪਣੇ ਗਿਆਨ, ਸੇਵਾ ਅਤੇ ਸਮਰਪਣ ਨਾਲ ਮਨੁੱਖਤਾ ਦੀ ਸੇਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਡਾਕਟਰ ਦਿਵਸ ਸਾਨੂੰ ਸਿਹਤ ਸੇਵਾਵਾਂ ਨਾਲ ਜੁੜੇ ਮਾਹਿਰਾਂ ਦੇ ਯੋਗਦਾਨ ਨੂੰ ਯਾਦ ਕਰਨ ਅਤੇ ਉਨ੍ਹਾਂ ਦਾ ਸਨਮਾਨ ਕਰਨ ਦੀ ਪ੍ਰੇਰਣਾ ਦਿੰਦਾ ਹੈ।
ਬੈਸਟ ਡੈਂਟਲ ਕਲੀਨਿਕ ਦੇ ਪ੍ਰਬੰਧਕਾਂ ਡਾ. ਗੁਰਪ੍ਰੀਤ ਸਿੰਘ ਅਤੇ ਗੁਰਦੇਵ ਸਿੰਘ ਨੇ ਕਿਹਾ ਕਿ ਸਮਾਜ ਦੀ ਸੇਵਾ ਅਤੇ ਮਰੀਜ਼ਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਬੈਸਟ ਡੈਂਟਲ ਕਲੀਨਿਕ ’ਚ ਮਰੀਜ਼ਾਂ ਕੋਲੋ ਕੋਈ ਫੀਸ ਨਹੀਂ ਲਈ ਜਾਂਦੀ ਅਤੇ ਦੰਦਾਂ ਦੇ ਐਕਸਰੇ ਵੀ ਮੁਫ਼ਤ ਕੀਤੇ ਜਾਂਦੇ ਹਨ। ਡਾ. ਗੁਰਪ੍ਰੀਤ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿਚ ਵੀ ਲੋਕਾਂ ਨੂੰ ਮਿਆਰੀ ਦੰਦਾਂ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਉਹ ਲਗਾਤਾਰ ਯਤਨਸ਼ੀਲ ਰਹਿਣਗੇ।
ਸਮਾਗਮ ਦੇ ਅੰਤ ਵਿਚ ਹਾਜ਼ਰ ਸੰਗਤ ਦਾ ਧੰਨਵਾਦ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਦੇ ਨਾਲ ਬੂਟਿਆਂ ਦਾ ਪ੍ਰਸ਼ਾਦ ਵੀ ਵਰਤਾਇਆ ਗਿਆ।ਇਸ ਮੌਕੇ ਡਾ. ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ, ਪ੍ਰੇਮ ਸਿੰਘ ਪੰਨੂੰ, ਡਾ. ਮਨਜੀਤ ਸਿੰਘ ਮੱਲ੍ਹੀ, ਡਾ. ਜੋਗਿੰਦਰ ਸਿੰਘ, ਡਾ. ਸੰਤੋਖ ਸਿੰਘ, ਡਾ. ਚੇਤਨਬੀਰ ਸਿੰਘ, ਡਾ. ਜਸਪ੍ਰੀਤ ਕੌਰ, ਸੁਖਦੇਵ ਸਿੰਘ, ਅਮਰੀਕ ਸਿੰਘ, ਡਾ. ਸੂਰਜ, ਡਾ. ਪ੍ਰਮਿੰਦਰ ਸਿੰਘ, ਡਾ. ਮਨਿੰਦਰ ਸਿੰਘ ਭੱਲਾ, ਹੰਸ ਰਾਜ ਡੇਅਰੀ ਵਾਲੇ, ਪਲਵਿੰਦਰ ਸਿੰਘ ਫੌਜੀ ਤੋਂ ਇਲਾਵਾ ਸਟਾਫ਼ ਮੈਂਬਰ ਅਮਨਦੀਪ ਕੌਰ, ਕਿਰਨਦੀਪ ਕੌਰ, ਜਸਵਿੰਦਰ ਸਿੰਘ, ਜਗਰੂਪ ਸਿੰਘ ਆਦਿ ਹਾਜ਼ਰ ਸਨ।