- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਾਇਨਮੈਨ ਅੰਗਰੇਜ਼ ਸਿੰਘ ਦਾ ਵਿਧਾਇਕ ਲਾਲਪੁਰਾ ਨੇ ਕੀਤਾ ਸਨਮਾਨ

ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ,
ਸ੍ਰੀ ਗੋਇੰਦਵਾਲ ਸਾਹਿਬ : ਲੋਕਾਂ ਨੂੰ ਬਿਜਲੀ ਸਬੰਧੀ ਬਿਹਤਰ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਵਿਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਸਬ ਡਵੀਜ਼ਨ ਫਤਿਆਬਾਦ ਦੇ ਲਾਇਨਮੈਨ ਅੰਗਰੇਜ਼ ਸਿੰਘ ਨੂੰ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਲਾਲਪੁਰਾ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਵੱਲੋਂ ਆਪਣੀ ਡਿਊਟੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਾ ਸਮਾਜ ਲਈ ਪ੍ਰੇਰਣਾਦਾਇਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਰਮਚਾਰੀ ਹੀ ਲੋਕਾਂ ਦਾ ਸਰਕਾਰੀ ਅਦਾਰਿਆਂ ਉੱਤੇ ਭਰੋਸਾ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਅੰਗਰੇਜ਼ ਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਨਦੇਹੀ ਨਾਲ ਲੋਕ ਸੇਵਾ ਕਰਦੇ ਰਹਿਣ ਦੀ ਕਾਮਨਾ ਕੀਤੀ।
ਸਨਮਾਨ ਪ੍ਰਾਪਤ ਕਰਨ ਉਪਰੰਤ ਲਾਇਨਮੈਨ ਅੰਗਰੇਜ਼ ਸਿੰਘ ਨੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਹੋਰ ਵੀ ਵੱਧ ਜ਼ਿੰਮੇਵਾਰੀ ਅਤੇ ਉਤਸ਼ਾਹ ਨਾਲ ਕੰਮ ਕਰਨ ਦੀ ਪ੍ਰੇਰਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਭਵਿੱਖ ਵਿਚ ਵੀ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਨਿਸ਼ਠਾ ਨਾਲ ਆਪਣੀ ਡਿਊਟੀ ਨਿਭਾਉਂਦੇ ਰਹਿਣਗੇ। ਇਸ ਮੌਕੇ ਹੋਰ ਪਤਵੰਤੇ ਵਿਅਕਤੀ ਅਤੇ ਇਲਾਕਾ ਵਾਸੀ ਵੀ ਹਾਜਰ ਸਨ, ਜੋ ਅੰਗਰੇਜ਼ ਸਿੰਘ ਨੂੰ ਮਿਲੇ ਅਤੇ ਇਸ ਸਨਮਾਨ 'ਤੇ ਵਧਾਈ ਦਿੱਤੀ।
ਮੈਂਬਰ ਬਲਦੇਵ ਸਿੰਘ, ਮੈਂਬਰ ਗੁਰਪ੍ਰੀਤ ਸਿੰਘ, ਸਾਬਕਾ ਐੱਸਆਰਪੀਐੱਚ ਧਰਮ ਸਿੰਘ, ਸਾਬਕਾ ਐੱਸਆਰਪੀਐੱਨਚ ਸੁਰਜੀਤ ਸਿੰਘ, ਬਾਬਾ ਬਲਦੇਵ ਸਿੰਘ, ਸਰਬਜੀਤ ਸਿੰਘ, ਗੁਰਭੇਜ ਸਿੰਘ, ਗੁਰਪ੍ਰੀਤ ਸਿੰਘ ਫੌਜੀ, ਅਮਰਜੀਤ ਸਿੰਘ, ਜਗਤਾਰ ਸਿੰਘ, ਕਰਮ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਪਾਲ ਸਿੰਘ, ਸੋਹਣ ਸਿੰਘ, ਸੁਖਦੇਵ ਸਿੰਘ, ਲਾਲਜੀਤ ਸਿੰਘ, ਅਮਰਪਾਲ ਸਿੰਘ, ਸੁਖਚੈਨ ਸਿੰਘ ਸੰਧੂ, ਗੁਰਦਿਆਲ ਸਿੰਘ ਬਾਬਾ, ਸਵਰਨ ਸਿੰਘ, ਜਗਤਾਰ ਸਿੰਘ ਜੱਗੂ, ਅੰਗਰੇਜ਼ ਸਿੰਘ, ਦਲਬੀਰ ਸਿੰਘ ਨਿੱਕਾ, ਬੂਟਾ ਸਿੰਘ ਖੇਲਾ, ਕਸ਼ਮੀਰ ਸਿੰਘ ਫੌਜੀ, ਸਤਨਾਮ ਸਿੰਘ ਸੂਬੇਦਾਰ, ਦੀਵਾਨ ਸਿੰਘ ਖੇਲਾ, ਜਗਦਿਆਲ ਸਿੰਘ ਖੇਲਾ, ਇੰਦਰ ਸਿੰਘ, ਥਾਣੇਦਾਰ ਰਣਜੀਤ ਸਿੰਘ ਭੋਇੰਆਂ, ਪਰਮਜੀਤ ਸਿੰਘ ਜੋਧਪੁਰ, ਅਜੀਤ ਸਿੰਘ ਕਾਲਾ, ਗੁਰਦਿਆਲ ਸਿੰਘ, ਸੰਤੋਖ ਸਿੰਘ, ਸਰਵਣ ਸਿੰਘ, ਜਗਤਾਰ ਸਿੰਘ ਖੇਲਾ, ਹੀਰਾ ਸਿੰਘ, ਕੁਲਵੰਤ ਸਿੰਘ, ਰਾਮ ਸਿੰਘ ਜੋਧਪੁਰ, ਗੁਲਜ਼ਾਰ ਸਿੰਘ, ਫਤਿਹ ਸਿੰਘ, ਅਮੋਲਕ ਸਿੰਘ, ਜਸਵੰਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ।