- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੈਰੋਇਨ ਤੇ ਡਰੱਗ ਮਨੀ ਸਮੇਤ ਜ਼ਿਲ੍ਹਾ ਪੁਲਿਸ ਨੇ ਇਕ ਦਰਜਨ ਵਿਅਕਤੀ ਫੜੇ

ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਦਸ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ਕੋਲੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਹੋਈ ਹੈ। ਉਕਤ ਲੋਕਾਂ ਵਿਰੁੱਧ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਪੀ ਇਨਵੈਸਟੀਗੇਸ਼ਨ ਰਿਪੂਤਪਨ ਸਿੰਘ ਨੇ ਦੱਸਿਆ ਕਿ ਥਾਣਾ ਝਬਾਲ ਦੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਦਾਣਾ ਮੰਡੀ ਝਬਾਲ ਪੁੱਜੇ ਤਾਂ ਕਰਨਬੀਰ ਸਿੰਘ ਬਿੱਲਾ ਪੁੱਤਰ ਗੁਰਮੀਤ ਸਿੰਘ ਤੇ ਜੋਬਨ ਪੁੱਤਰ ਤਰਸੇਮ ਸਿੰਘ ਵਾਸੀ ਪੱਕਾ ਕਿਲ੍ਹਾ ਝਬਾਲ ਨੂੰ 9 ਗ੍ਰਾਮ ਹੈਰੋਇਨ ਤੇ 800 ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਥਾਣਾ ਸਿਟੀ ਤਰਨਤਾਰਨ ਦੇ ਏਐੱਸਆਈ ਨਰਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਸੁਖਵਿੰਦਰ ਸਿੰਘ ਬੱਲੂ ਪੁੱਤਰ ਬਲਵਿੰਦਰ ਸਿੰਘ ਵਾਸੀ ਕੱਕਾ ਕੰਡਿਆਲਾ ਨਾਮਕ ਵਿਅਕਤੀ ਕੋਲੋਂ 5 ਗ੍ਰਾਮ ਹੈਰੋਇਨ, 900 ਰੁਪਏ ਦੀ ਡਰੱਗ ਮਨੀ ਅਤੇ ਇਕ ਇਲੈਕਟ੍ਰਾਨਿਕ ਕੰਡਾ ਬਰਾਮਦ ਕਰਕੇ ਗ੍ਰਿਫਤਾਰ ਕੀਤਾ। ਜਦੋਂਕਿ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਪਾਰਟੀ ਨੇ ਖਡੂਰ ਸਾਹਿਬ ਇਲਾਕੇ ’ਚੋਂ ਸ਼ਮਸ਼ੇਰ ਸਿੰਘ ਸ਼ੇਰਾ ਪੁੱਤਰ ਲੱਖਾ ਸਿੰਘ ਵਾਸੀ ਬੁਟਾਰੀ, ਹਰਪ੍ਰੀਤ ਸਿੰਘ ਹੈਪੀ ਪੁੱਤਰ ਗੁਰਦੀਪ ਸਿੰਘ ਵਾਸੀ ਨਾਗੋਕੇ ਅਤੇ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਗੁਰਦੀਪ ਸਿੰਘ ਵਾਸੀ ਨਾਗੋਕੇ ਨੂੰ 5 ਗ੍ਰਾਮ ਹੈਰੋਇਨ ਤੇ 550 ਰੁਪਏ ਦੀ ਡਰੱਗ ਮਨੀ ਸਣੇ ਗ੍ਰਿਫ਼ਤਾਰ ਕੀਤਾ। ਇਸੇ ਥਾਣੇ ਦੇ ਏਐੱਸਆਈ ਅਰਜਨ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਸੰਦੀਪ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਹੰਸਾ ਵਾਲਾ, ਲੱਖਾ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਗੋਇੰਦਵਾਲ ਸਾਹਿਬ, ਮਨਪ੍ਰੀਤ ਸਿੰਘ ਪੁੱਤਰ ਧਰਮ ਸਿੰਘ ਵਾਸੀ ਧੂੰਦਾ ਅਤੇ ਬਲਵਿੰਦਰ ਸਿੰਘ ਪੁੱਤਰ ਪ੍ਰੇਮ ਸਿੰਘ ਵਾੀਸ ਹੰਸਾਵਾਲਾ ਨੂੰ 7 ਗ੍ਰਾਮ ਹੈਰੋਇਨ ਤੇ 750 ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਥਾਣਾ ਸਰਹਾਲੀ ਦੀ ਪੁਲਿਸ ਪਾਰਟੀ ਨੇ ਜਰਨੈਲ ਸਿੰਘ ਪੁੱਤਰ ਸਰਮੁੱਖ ਸਿੰਘ ਵਾਸੀ ਠੱਠੀਆਂ ਮਹੰਤਾਂ ਦੇ ਕਬਜੇ ਵਿੱਚੋਂ 8 ਗ੍ਰਾਮ ਹੈਰੋਇਨ ਤੇ ਇਲੈਕਟ੍ਰਾਨਿਕ ਕੰਡਾ ਬਰਾਮਦ ਕੀਤਾ।
------
ਪਿਸਤੌਲ ਤੇ ਹੈਰੋਇਨ ਸਮੇਤ ਬਾਈਕ ਸਵਾਰ ਕਾਬੂ
ਐੱਸਪੀ ਡਾ. ਰਿਪੂਤਪਨ ਸਿੰਘ ਨੇ ਦੱਸਿਆ ਕਿ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਨੇ ਏਐੱਸਆਈ ਰਣਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਗਸ਼ਤ ’ਤੇ ਸੀ। ਜਦੋਂ ਉਹ ਪਿੰਡ ਮੋਹਨਪੁਰ ਦੇ ਸੂਏ ਕੋਲ ਪੁੱਜੀ ਤਾਂ ਇਕ ਸ਼ੱਕੀ ਵਿਅਕਤੀ, ਜਿਸਦੀ ਪਛਾਣ ਹੁਸਨਪ੍ਰੀਤ ਸਿੰਘ ਹੁਸਨ ਪੁੱਤਰ ਸੁਖਵਿੰਦਰ ਸਿੰਘ ਵਾਸੀ ਕੋਟ ਬੁੱਢਾ ਵਜੋਂ ਹੋਈ, ਨੂੰ ਮੋਟਰਸਾਈਕਲ ਨੰਬਰ ਪੀਬੀ02 ਈਬੀ 5048 ’ਤੇ ਜਾਂਦਿਆਂ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ। ਜਦੋਂ ਉਸਦੀ ਤਲਾਸ਼ੀ ਲਈ ਤਾਂ ਇਕ ਦੇਸੀ ਕੱਟਾ ਤੇ ਇਕ ਕਾਰਤੂਸ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਜਦੋਂ ਉਸਦੇ ਮੋਟਰਸਾਈਕਲ ਦੇ ਟੂਲ ਬਕਸ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਪੰਜ ਗ੍ਰਾਮ ਹੈਰੋਇਨ ਵੀ ਮਿਲੀ। ਉਨ੍ਹਾਂ ਦੱਸਿਆ ਕਿ ਹੁਸਨਪ੍ਰੀਤ ਸਿੰਘ ਦੇ ਖਿਲਾਫ ਐੱਨਡੀਪੀਐੱਸ ਤੇ ਅਸਲਾ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।