- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਸੁੱਖਾ ਸਿੰਘ, ਮਹਿਤਾਬ ਸਿੰਘ ਜ਼ੋਨ ਦਾ ਗਠਨ

ਕਿਰਪਾਲ ਸਿੰਘ ਰੰਧਾਵਾ, •ਪੰਜਾਬੀ ਜਾਗਰਣ,
ਹਰੀਕੇ ਪੱਤਣ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਹਰੀਕੇ ਪੱਤਣ ਨੂੰ ਨਵਾਂ ਜ਼ੋਨ ਬਣਾਇਆ ਗਿਆ, ਜਿਸ ਦਾ ਨਾਮ ਭਾਈ ਸੁੱਖਾ ਸਿੰਘ, ਮਹਿਤਾਬ ਸਿੰਘ ਜ਼ੋਨ ਰੱਖਿਆ ਗਿਆ। ਨਵੇਂ ਜ਼ੋਨ ਦੀ ਸਥਾਪਨਾ ਨੂੰ ਲੈ ਕੇ ਇਲਾਕੇ ਭਰ ਦੇ ਕਿਸਾਨਾਂ ਅਤੇ ਮਜ਼ਦੂਰਾਂ ਵਿਚ ਭਾਰੀ ਉਤਸ਼ਾਹ ਦੇ ਮੱਦੇ ਨਜ਼ਰ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਸਮੂਹ ਜ਼ਿਲ੍ਹਾ ਆਗੂਆਂ ਨੇ ਵੀ ਹਾਜ਼ਰੀ ਭਰੀ। ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ ਅਤੇ ਜ਼ਿਲ੍ਹਾ ਸਕੱਤਰ ਹਰਜਿੰਦਰ ਸਿੰਘ ਸ਼ੱਕਰੀ ਦੀ ਅਗਵਾਈ ਹੇਠ ਹੋਏ ਲਾ-ਮਿਸਾਲ ਇਕੱਠ ਦੌਰਾਨ ਹਾਜ਼ਰੀਨ ਦੀ ਸਹਿਮਤੀ ਨਾਲ ਜੁਗਰਾਜ ਸਿੰਘ ਸਭਰਾ ਨੂੰ ਜ਼ੋਨ ਪ੍ਰਧਾਨ ਚੁਣਿਆ ਗਿਆ, ਜਦਕਿ ਜਨਰਲ ਸਕੱਤਰ ਵਜੋਂ ਸਵਰਨ ਸਿੰਘ ਖਹਿਰਾ ਦੇ ਨਾਮ ’ਤੇ ਸਹਿਮਤੀ ਬਣੀ।
ਇਸ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਵਜੋਂ ਗੁਰਸੇਵਕ ਸਿੰਘ ਉੱਪਲ, ਮੀਤ ਪ੍ਰਧਾਨ ਵਜੋਂ ਸਕੱਤਰ ਸਿੰਘ ਕੰਡਿਆਲਾ, ਕਿਰਪਾਲ ਸਿੰਘ ਬੁਰਜ ਅਤੇ ਨਿਰਮਲ ਸਿੰਘ ਬੂਹ ਹਵੇਲੀਆਂ, ਖ਼ਜ਼ਾਨਚੀ ਵਜੋਂ ਸੁਖਬੀਰ ਸਿੰਘ ਪੱਟੀ, ਬਲਵਿੰਦਰ ਸਿੰਘ ਹਰੀਕੇ ਅਤੇ ਸੁਖਚੈਨ ਸਿੰਘ ਮਰੜ੍ਹ, ਪ੍ਰੈਸ ਸਕੱਤਰ ਵਜੋਂ ਸਤਨਾਮ ਸਿੰਘ ਗਿੱਲ, ਗੁਰਵਿੰਦਰ ਸਿੰਘ ਸਭਰਾ ਅਤੇ ਸਰਵਣ ਸਿੰਘ ਸੀਤੋ, ਜਦਕਿ ਵਲੰਟੀਅਰ ਇੰਚਾਰਜ ਵਜੋਂ ਹੀਰਾ ਸਿੰਘ ਚੂਸਲੇਵੜ੍ਹ ਦੇ ਨਾਵਾਂ ’ਤੇ ਸੰਗਤ ਨੇ ਹਾਮੀ ਭਰੀ।
ਆਪਣੇ ਸੰਬੋਧਨ ਦੌਰਾਨ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਨਵੇਂ ਬਣੇ ਜ਼ੋਨ ਦੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਭਰ ਵਿਚ ਜਥੇਬੰਦੀ ਦਾ ਦਾਇਰਾ ਦਿਨੋਂ-ਦਿਨ ਵਧ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵੱਡੇ ਸੰਘਰਸ਼ਾਂ ਦੀ ਰੂਪ-ਰੇਖਾ ਦਾ ਵੀ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਤਨਾਮ ਸਿੰਘ ਮਾਣੋਚਾਹਲ ਦੀ ਦੂਰਅੰਦੇਸ਼ੀ ਸੋਚ ਅਤੇ ਅਣਥੱਕ ਮਿਹਨਤ ਦਾ ਹੀ ਨਤੀਜਾ ਹੈ ਕਿ ਵੱਡੀ ਗਿਣਤੀ ਵਿਚ ਪਿੰਡ ਜਥੇਬੰਦੀ ਨਾਲ ਜੁੜ ਰਹੇ ਹਨ, ਜਿਨ੍ਹਾਂ ਨੂੰ ਜ਼ਿਲ੍ਹਾ ਆਗੂ ਸੁਚੱਜੇ ਢੰਗ ਨਾਲ ਵੱਖ-ਵੱਖ ਜ਼ੋਨਾਂ ਵਿਚ ਸ਼ਾਮਿਲ ਕਰ ਰਹੇ ਹਨ।
15 ਜੁਲਾਈ ਨੂੰ ਕੱਢੇ ਜਾਣ ਵਾਲੇ ਮੋਟਰਸਾਈਕਲ ਮਾਰਚ ਸਬੰਧੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਕਰ-ਮੁਕਤ ਸਮਝੌਤਿਆਂ ਦੇ ਵਿਰੋਧ ਵਿਚ ਕੀਤੇ ਜਾਣ ਵਾਲੇ ਇਸ ਮਾਰਚ ਵਿਚ ਨੌਜਵਾਨ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ। ਇਸ ਮੌਕੇ ਜ਼ਿਲ੍ਹਾ ਆਗੂ ਜਰਨੈਲ ਸਿੰਘ ਨੂਰਦੀ, ਦਿਆਲ ਸਿੰਘ ਮੀਆਂਵਿੰਡ, ਹਰਬਿੰਦਰ ਸਿੰਘ ਕੰਗ, ਫ਼ਤਿਹ ਸਿੰਘ ਪਿੱਦੀ ਅਤੇ ਬਲਵਿੰਦਰ ਸਿੰਘ ਚੋਹਲਾ ਖੁਰਦ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ।
ਸਮਾਗਮ ਦੌਰਾਨ ਗੁਰਨਿੰਦਰ ਕੌਰ, ਮਨਜੀਤ ਕੌਰ, ਸੁਰਜੀਤ ਕੌਰ ਅਤੇ ਪ੍ਰਕਾਸ਼ ਕੌਰ ਤੋਂ ਇਲਾਵਾ ਸਲਾਹਕਾਰ ਕਮੇਟੀ ਲਈ ਸੁਖਵਿੰਦਰ ਸਿੰਘ ਸਭਰਾ, ਸੁਖਵੰਤ ਸਿੰਘ ਪੱਟੀ ਅਤੇ ਭੁਪਿੰਦਰ ਸਿੰਘ ਬੁਰਜ ਦੇਵਾ ਸਿੰਘ ਨੂੰ ਚੁਣਿਆ ਗਿਆ। ਜਥੇਬੰਧਕ ਸਕੱਤਰ ਵਜੋਂ ਦਲਜੀਤ ਸਿੰਘ ਸਭਰਾ ਅਤੇ ਬਾਜ਼ ਸਿੰਘ ਤੁੰਗ ਦੀ ਚੋਣ ਵੀ ਕੀਤੀ ਗਈ।
ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ਕਾਲਾ, ਗੁਰਜੰਟ ਸਿੰਘ, ਕੁਲਦੀਪ ਸਿੰਘ, ਨਰਿੰਦਰ ਸਿੰਘ ਆਰੇ ਵਾਲੇ, ਭੋਲਾ ਅਰੋੜਾ, ਸਾਹਿਬ ਸਿੰਘ, ਬਲਵੰਤ ਸਿੰਘ, ਹਰਦੀਪ ਸਿੰਘ, ਪਾਲ ਸਿੰਘ ਜੌਣੇਕੇ, ਪੂਰਨ ਸਿੰਘ, ਸੁਖਵਿੰਦਰ ਸਿੰਘ ਬੂਹ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।