- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੂਥ ਮਜ਼ਬੂਤ, ਭਾਜਪਾ ਮਜ਼ਬੂਤ ਤਹਿਤ ਪਿੰਡ ਛੀਨਾ ਬਿਧੀ ਚੰਦ ’ਚ ਜ਼ਿਲ੍ਹਾ ਪ੍ਰਧਾਨ ਸੰਧੂ ਨੇ ਕੀਤੀ ਬੈਠਕ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਭਾਰਤੀ ਜਨਤਾ ਪਾਰਟੀ ਵੱਲੋਂ ਸੰਗਠਨ ਨੂੰ ਬੂਥ ਪੱਧਰ ’ਤੇ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਛੀਨਾ ਬਿਧੀ ਚੰਦ ਵਿਖੇ ਪਾਰਟੀ ਆਗੂ ਮੁਖਤਿਆਰ ਸਿੰਘ ਦੇ ਗ੍ਰਹਿ ਵਿਖੇ ਬੂਥ ਸੰਗਠਨਾਤਮਕ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ ਦੀ ਅਗਵਾਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕੀਤੀ। ਇਸ ਮੌਕੇ ਵਿਸੇਸ਼ ਤੌਰ ’ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਐੱਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਜ਼ਿਲ੍ਹਾ ਸਕੱਤਰ ਹਰਜੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਬੈਠਕ ਦੌਰਾਨ ਬੂਥ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਨਵੇਂ ਵਰਕਰਾਂ ਨੂੰ ਜੋੜਨ, ਹਰ ਘਰ ਤਕ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਪਹੁੰਚਾਉਣ ਅਤੇ ਆਉਣ ਵਾਲੇ ਸਮੇਂ ਲਈ ਸੰਗਠਨਾਤਮਕ ਰਣਨੀਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਜਪਾ ਦੀ ਸਭ ਤੋਂ ਵੱਡੀ ਤਾਕਤ ਉਸ ਦਾ ਸਮਰਪਿਤ ਬੂਥ ਸੰਗਠਨ ਹੈ ਅਤੇ ਮਜ਼ਬੂਤ ਬੂਥ ਹੀ ਪਾਰਟੀ ਦੀ ਸਫ਼ਲਤਾ ਦਾ ਅਧਾਰ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਸਿਰਫ਼ ਚੋਣਾਂ ਦੀ ਰਾਜਨੀਤੀ ਨਹੀਂ ਕਰਦੀ, ਸਗੋਂ ਸਮਾਜ ਸੇਵਾ, ਲੋਕ ਭਲਾਈ ਅਤੇ ਦੇਸ਼ ਦੇ ਵਿਕਾਸ ਨੂੰ ਆਪਣਾ ਮੁੱਖ ਉਦੇਸ਼ ਮੰਨਦੀ ਹੈ। ਪਾਰਟੀ ਦਾ ਹਰ ਵਰਕਰ ਲੋਕਾਂ ਨਾਲ ਨਿਰੰਤਰ ਸੰਪਰਕ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਰਹਿੰਦਾ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹਰ ਬੂਥ ’ਤੇ ਨਿਯਮਿਤ ਮੀਟਿੰਗਾਂ ਕਰਨ ਅਤੇ ਨੌਜਵਾਨਾਂ, ਮਹਿਲਾਵਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਸਰਗਰਮ ਭੂਮਿਕਾ ਨਿਭਾਉਣ।
ਇਸ ਮੌਕੇ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਅਤੇ ਪਾਰਟੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਸੁਖਚੈਨ ਸਿੰਘ, ਪ੍ਰੇਮ ਸਿੰਘ, ਹੀਰਾ ਸਿੰਘ, ਹਰਮਨਦੀਪ ਸਿੰਘ, ਤਰਸੇਮ ਸਿੰਘ, ਰਾਜਵਿੰਦਰ ਕੌਰ, ਕੁਲਜੀਤ ਕੌਰ, ਬਾਬਾ ਯੋਧਾ ਸਿੰਘ, ਕੋਮਲਪ੍ਰੀਤ ਕੌਰ, ਮਨਜੀਤ ਕੌਰ, ਜੋਤੀ, ਕਰਮਜੀਤ ਸਿੰਘ, ਬਗੀਚਾ ਸਿੰਘ ਸਮੇਤ ਕਈ ਸਾਥੀਆਂ ਨੇ ਪਰਿਵਾਰਾਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ। ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਾਰੇ ਨਵੇਂ ਸਾਥੀਆਂ ਨੂੰ ਪਾਰਟੀ ਦਾ ਸਿਰੋਪਾਓ ਪਾ ਕੇ ਅਤੇ ਸਵਾਗਤ ਕਰਦੇ ਹੋਏ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਿੰਡ ਅਤੇ ਇਲਾਕੇ ਵਿਚ ਭਾਜਪਾ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਲੋਕਾਂ ਤਕ ਪਾਰਟੀ ਦੀਆਂ ਨੀਤੀਆਂ ਨੂੰ ਪਹੁੰਚਾਉਣ ਵਿਚ ਹੋਰ ਗਤੀ ਆਵੇਗੀ।
ਬੈਠਕ ਦੇ ਅੰਤ ਵਿਚ ਸਮੂਹ ਵਰਕਰਾਂ ਨੇ ਇਕਜੁੱਟ ਹੋ ਕੇ ਪਾਰਟੀ ਨੂੰ ਬੂਥ ਪੱਧਰ ’ਤੇ ਹੋਰ ਮਜ਼ਬੂਤ ਕਰਨ, ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ ਦਾ ਸੰਕਲਪ ਲਿਆ। ਜ਼ਿਲ੍ਹਾ ਪ੍ਰਧਾਨ ਨੇ ਸਾਰੇ ਹਾਜ਼ਰ ਆਗੂਆਂ ਅਤੇ ਨਵੇਂ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਦਾ ਪਰਿਵਾਰ ਲਗਾਤਾਰ ਵਧ ਰਿਹਾ ਹੈ ਅਤੇ ਇਹ ਲੋਕਾਂ ਦੇ ਭਰੋਸੇ ਅਤੇ ਵਿਸ਼ਵਾਸ ਦਾ ਪ੍ਰਤੀਕ ਹੈ। ਬੈਠਕ ਦੌਰਾਨ ਹਾਜ਼ਰ ਵਰਕਰਾਂ ਨੇ ਵੀ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਹ ਹਰ ਬੂਥ ਨੂੰ ਮਜ਼ਬੂਤ ਕਰਕੇ ਭਾਜਪਾ ਦੇ ਸੰਗਠਨ ਨੂੰ ਨਵੀਆਂ ਉਚਾਈਆਂ ਤਕ ਲੈ ਕੇ ਜਾਣ ਲਈ ਵਚਨਬੱਧ ਹਨ। ਇਸ ਮੌਕੇ ਪਾਰਟੀ ਆਗੂ ਹਰਪਾਲ ਸਿੰਘ, ਲਖਵਿੰਦਰ ਸਿੰਘ, ਕਸ਼ਮੀਰੀ ਲਾਲ, ਗੁਰਸੇਵਕ ਸਿੰਘ, ਸੋਨਾ ਸਿੰਘ ਆਦਿ ਮੌਜੂਦ ਸਨ।