- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਮਨਾਇਆ

ਢਾਡੀ ਤੇ ਕਵੀਸ਼ਰੀ ਜਥਿਆਂ ਗੁਰੂ ਇਤਿਹਾਸ ਸੁਣਾ ਸੰਗਤਾਂ ਨੂੰ ਕੀਤਾ ਨਿਹਾਲ
ਕਾਰਜ ਸਿੰਘ ਬਿੱਟੂ•, ਪੰਜਾਬੀ ਜਾਗਰਣ,
ਸੁਰਸਿੰਘ : ਸ਼ਹੀਦ ਤਾਰੂ ਸਿੰਘ ਪੂਹਲਾ ਦੀ ਯਾਦ ’ਚ ਸਾਲਾਨਾ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਖੁੱਲ੍ਹੇ ਪੰਡਾਲ ’ਚ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿਚ ਪੰਥਕ ਪ੍ਰਸਿੱਧ ਕਵੀਸ਼ਰੀ ਜਥਾ ਗਿਆਨੀ ਦਲਬੀਰ ਸਿੰਘ ਜੌਹਲ, ਗਿਆਨੀ ਕਾਬਲ ਸਿੰਘ ਨਾਰਲੀ, ਗਿਆਨੀ ਮਨਜੀਤ ਸਿੰਘ ਸੋਹੀ, ਭਾਈ ਸੇਵਕ ਸਿੰਘ ਆਦਿ ਜਥਿਆਂ ਨੇ ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਦੀ ਕੁਰਬਾਨੀ ਭਰਿਆ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਕਥਾਵਾਚਕ ਗਿਆਨੀ ਦਿਲਬਾਗ ਸਿੰਘ ਬਲ੍ਹੇਰ ਤੇ ਭਾਈ ਸੁਖਦੇਵ ਸਿੰਘ ਡੱਲ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਧਾਰਮਿਕ ਸਮਾਗਮ ’ਚ ਵਿਸ਼ੇਸ਼ ਤੌਰ ਤੇ ਪਹੁੰਚੇ ਬਾਬਾ ਬਿਧੀ ਚੰਦ ਸੰਪਰਦਾਇ ਦਲ ਦੇ ਮੁਖੀ ਮਹਾਂਪੁਰਖ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੇ ਸਪੁੱਤਰ ਬਾਬਾ ਚਰਨਜੀਤ ਸਿੰਘ ਬਿਧੀਚੰਦੀਏ ਤੇ ਬਾਬਾ ਹਰਨਾਮ ਸਿੰਘ ਧੁੰਮਾਂ ਦਮਦਮੀ ਟਕਸਾਲ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਨੌਜਵਾਨ ਅਕਾਲੀ ਆਗੂ ਗੌਰਵਦੀਪ ਸਿੰਘ ਵਲਟੋਹਾ, ਬਾਬਾ ਬਲਵਿੰਦਰ ਸਿੰਘ ਮਾੜੀ ਕੰਬੋਕੀ ਵਾਲਿਆ ਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀਆਂ ਭਰੀਆਂ। ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਭਾਈ ਗੁਰਲਾਲ ਸਿੰਘ ਨੇ ਬਾਖੂਬੀ ਨਿਭਾਈ। ਇਸ ਮੌਕੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਇਸ ਮੌਕੇ ਬਾਬਾ ਹਰਮਿੰਦਰ ਸਿੰਘ ਮਾਤਾ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਅਮ੍ਰਿੰਤਸਰ, ਮੈਨੇਜਰ ਜਗੀਰ ਸਿੰਘ, ਰਿਸੀਵਰ ਜਸਪਾਲ ਸਿੰਘ, ਲਖਵਿੰਦਰ ਸਿੰਘ ਠੇਕੇਦਾਰ, ਜਥੇਦਾਰ ਗੁਰਸੇਵਕ ਸਿੰਘ ਪੂਹਲਾ, ਸਰਪੰਚ ਰਾਜਬੀਰ ਸਿੰਘ ਢਿੱਲੋਂ ਸੁਰਸਿੰਘ, ਪ੍ਰਧਾਨ ਹਰਜੀਤ ਸਿੰਘ ਸਮੁੰਦਰੀ ਵਾਲੇ ਸੁਰਸਿੰਘ, ਨਿਰਵੈਰ ਸਿੰਘ, ਧਰਮ ਸਿੰਘ, ਗ੍ਰੰਥੀ ਬਲਵਿੰਦਰ ਸਿੰਘ ਬੈਂਕਾਂ, ਪ੍ਰਧਾਨ ਸੇਵਾ ਸਿੰਘ ਸੁਰਸਿੰਘ, ਜਥੇਦਾਰ ਦਿਲਬਾਗ ਸਿੰਘ, ਪ੍ਰੀਤਮ ਸਿੰਘ, ਸਰਪੰਚ ਸ਼ੇਰ ਸਿੰਘ, ਗੁਰਸਾਹਿਬ ਸਿੰਘ ਗ੍ਰੰਥੀ, ਬਲਬੀਰ ਸਿੰਘ ਸੰਧੂ, ਬੰਤਾ ਸਿੰਘ ਸੁਰਸਿੰਘ, ਪ੍ਰਧਾਨ ਡਾ. ਤੇਜਿੰਦਰ ਸਿੰਘ, ਹੀਰਾ ਸਿੰਘ, ਹਰੀ ਸਿੰਘ ਧੁੰਨ, ਜਰਮਲ ਸਿੰਘ, ਜੋਬਨਜੀਤ ਸਿੰਘ ਆਦਿ ਤੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।