- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਰੁਜ਼ਗਾਰੀ ਤੇ ਮਹਿੰਗਾਈ ਨੇ ਆਮ ਲੋਕਾਂ ਦਾ ਜੀਣਾ ਦੁੱਭਰ ਕੀਤਾ - ਕਾਮਰੇਡ ਧਾਲੀਵਾਲ

ਇਕ ਸਤੰਬਰ ਦੀ ਦਿੱਲੀ ਰੈਲੀ ਲਈ ਪਿੰਡੋਂ-ਪਿੰਡ ਜਾਵਾਂਗੇ : ਦਵਿੰਦਰ ਸੋਹਲ
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਸਥਾਨਕ ਬਾਠ ਰੋਡ ’ਤੇ ਬਣੇ ਅਰਜਨ ਸਿੰਘ ਗੜਗੱਜ ਭਵਨ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਕੌਂਸਲ ਮੀਟਿੰਗ ਕਾਮਰੇਡ ਬਲਵਿੰਦਰ ਸਿੰਘ ਦਦੇਹਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਨ ਲਈ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਉਚੇਚੇ ਤੌਰ ’ਤੇ ਪਹੁੰਚੇ। ਸੂਬਾ ਸਕੱਤਰ ਬਣਨ ਤੋਂ ਬਾਅਦ ਪਹਿਲੀ ਵਾਰ ਜ਼ਿਲ੍ਹਾ ਐਗਜ਼ੈਕਟਿਵ ਅਤੇ ਕੌਂਸਲ ਮੀਟਿੰਗ ਵਿਚ ਸ਼ਾਮਿਲ ਹੋਣ ’ਤੇ ਜ਼ਿਲ੍ਹਾ ਪਾਰਟੀ ਨੇ ਹਾਰਦਿਕ ਸਵਾਗਤ ਕਰਦਿਆਂ ਸੂਬਾ ਸਕੱਤਰ ਦਾ ਹਾਰ ਪਾ ਕੇ ਸਨਮਾਨਤ ਕੀਤਾ।
ਜ਼ਿਲ੍ਹਾ ਕੌਂਸਲ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੀਪੀਆਈ ਵੱਲੋਂ 1 ਸਤੰਬਰ ਨੂੰ ਦਿੱਲੀ ਦੀ ਰਾਮਲੀਲਾ ਗਰਾਊਂਡ ਵਿਚ ਕੇਂਦਰ ਦੀ ਮੋਦੀ ਸਰਕਾਰ ਦੀਆਂ ਸਾਰੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਵਿਸ਼ਾਲ ‘ਬਦਲਾਅ ਰੈਲੀ’ ਕੀਤੀ ਜਾ ਰਹੀ ਹੈ। ਜਿਸ ਵਿਚ ਜਿਥੇ ਪੂਰੇ ਦੇਸ਼ ਵਿੱਚੋਂ ਪਾਰਟੀ ਦੇ ਵਰਕਰ ਤੇ ਮਿਹਨਤਕਸ਼ ਲੋਕ ਵੱਡੀ ਗਿਣਤੀ ਵਿਚ ਪਹੁੰਚਣਗੇ। ਉਥੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਵੀ ਵੱਡੇ ਕਾਫਲੇ ਇਸ ਰੈਲੀ ਵਿਚ ਵਹੀਰਾਂ ਘੱਤ ਕੇ ਪਹੁੰਚਣਗੇ, ਜਿਸ ਦੀਆਂ ਜ਼ੋਰਦਾਰ ਤਿਆਰੀਆਂ ਚਲ ਰਹੀਆਂ ਹਨ। ਧਾਲੀਵਾਲ ਨੇ ਕਿਹਾ ਕਿ ਪੰਜਾਬ ਤੋਂ ਵੱਡੀ ਗਿਣਤੀ ’ਚ ਪਾਰਟੀ ਵਰਕਰ ਤੇ ਹੋਰ ਲੋਕ ਇਸ ਰੈਲੀ ਵਿਚ ਸ਼ਾਮਿਲ ਕਰਵਾਉਣ ਲਈ ਪੂਰੇ ਜ਼ੋਰ ਸ਼ੋਰ ਨਾਲ ਹੇਠਲੀ ਪੱਧਰ ’ਤੇ ਪਿੰਡੋ-ਪਿੰਡ ਸੰਪਰਕ ਮੁਹਿੰਮ ਅਗਸਤ ਮਹੀਨੇ ਵਿਚ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀਆਂ ਹੱਕੀ ਮੰਗਾਂ ਜਿਵੇਂ ਪਾਣੀਆਂ ਦਾ ਮਸਲਾ, ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਗੱਲ, ਬੀਬੀਐੱਮਬੀ ਵਿਚ ਪੰਜਾਬ ਦੀ ਪੱਕੀ ਹਿੱਸੇਦਾਰੀ ਸਮੇਤ ਆਮ ਪੰਜਾਬੀਆਂ ਦੀਆਂ ਸਮੱਸਿਆਵਾਂ ਦੀ ਅਵਾਜ਼ ਦਿੱਲੀ ਦੀ ‘ਬਦਲਾਅ ਰੈਲੀ’ ਵਿਚ ਉਠਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਦੀ ਸਰਕਾਰ ਵੀ ਪੰਜਾਬ ਦੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦੇ ਰਹੀ ਸਗੋਂ ਇਸ਼ਤਿਆਰਬਾਜ਼ੀ ਰਾਹੀਂ ਆਪਣੀ ਮਸ਼ਹੂਰੀ ਆਪ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ, ਜਦੋਂ ਕਿ ਬੇਰੁਜ਼ਗਾਰੀ, ਨਸ਼ਾਖੋਰੀ, ਗੈਂਗਸਟਰਵਾਦ ਆਦਿ ਬੁਰਾਈਆਂ ਤੇਜ਼ੀ ਨਾਲ ਵੱਧ ਰਹੀਆਂ ਹਨ। ਜਿਸ ਨਾਲ ਸਾਡੀ ਜਵਾਨੀ ਕੁਰਾਹੇ ਪੈ ਰਹੀ ਹੈ ਅਤੇ ਆਮ ਇਨਸਾਨ ਦਾ ਜਿਉਣਾ ਦੁੱਭਰ ਹੋ ਰਿਹਾ ਹੈ। ਇਸ ਮੌਕੇ ਪੰਜਾਬ ਇਸਤਰੀ ਸਭਾ ਦੇ ਪ੍ਰਧਾਨ ਰਾਜਿੰਦਰਪਾਲ ਕੌਰ, ਸੂਬਾ ਸਕੱਤਰੇਤ ਮੈਂਬਰ ਦੇਵੀ ਕੁਮਾਰੀ ਤੇ ਪ੍ਰਿਥੀਪਾਲ ਸਿੰਘ ਮਾੜੀਮੇਘਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਸਥਾਨਕ ਪਾਰਟੀ ਆਗੂ ਗੁਰਦਿਆਲ ਸਿੰਘ ਖਡੂਰ ਸਾਹਿਬ, ਬਲਕਾਰ ਸਿੰਘ ਵਲਟੋਹਾ, ਗੁਰਪ੍ਰੀਤ ਸਿੰਘ ਗੰਡੀਵਿੰਡ, ਤਾਰਾ ਸਿੰਘ ਖਹਿਰਾ, ਚਰਨ ਸਿੰਘ, ਬਲਜੀਤ ਸਿੰਘ ਫਤਿਆਬਾਦ, ਕਿਰਨਜੀਤ ਕੌਰ ਵਲਟੋਹਾ, ਸੀਮਾ ਸੋਹਲ, ਕਾਰਜ ਸਿੰਘ ਕੈਰੋਂ, ਪੂਰਨ ਸਿੰਘ ਮਾੜੀਮੇਘਾ, ਸੁਖਦੇਵ ਸਿੰਘ ਕਾਲਾ, ਵਿਸ਼ਾਲਦੀਪ ਸਿੰਘ ਵਲਟੋਹਾ, ਮਨਜੀਤ ਸਿੰਘ ਢੰਡ, ਦਰਸ਼ਨ ਸਿੰਘ ਬਿਹਾਰੀਪੁਰ, ਅਵਤਾਰ ਸਿੰਘ ਪਲਾਸੌਰ, ਗੁਰਦਿਆਲ ਸਿੰਘ ਵਰਨਾਲਾ, ਪਰਮਜੀਤ ਸਿੰਘ ਚੋਹਲਾ, ਜੈਮਲ ਸਿੰਘ ਬਾਠ ਸਾਰੇ ਜ਼ਿਲ੍ਹਾ ਕੌਂਸਲ ਮੈਂਬਰਾਂ ਨੇ ਵੀ ਆਪਣੇ ਵਿਚਾਰ ਰੱਖੇ।