- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੋਹਲਾ ਸਾਹਿਬ ਦੇ ਨੌਜਵਾਨਾਂ ਨਾਲ ਸਰਪੰਚ ਬਿੱਲਾ ਸ਼ੇਰੋਂ ਨੇ ਕੀਤੀ ਮੀਟਿੰਗ

ਅਕਾਲੀ ਦਲ ਦੀਆਂ ਨੀਤੀਆਂ ਤੋਂ ਕਰਵਾਇਆ ਜਾਣੂੰ, ਮਜ਼ਬੂਤ ਕਰਨ ਦਾ ਦਿੱਤਾ ਸੱਦਾ
ਰਾਕੇਸ਼ ਨਈਅਰ, •ਪੰਜਾਬੀ ਜਾਗਰਣ,
ਚੋਹਲਾ ਸਾਹਿਬ ♣: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਤੋਂ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਅਤੇ ਸੀਨੀਅਰ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਚੋਹਲਾ ਸਾਹਿਬ ਵਿਖੇ ਯੂਥ ਆਗੂ ਅਤੇ ਮੌਜੂਦਾ ਮੈਂਬਰ ਪੰਚਾਇਤ ਰਣਜੀਤ ਸਿੰਘ ਰਾਣਾ ਅਤੇ ਗੁਰਵੇਲ ਸਿੰਘ ਫੌਜੀ ਦੇ ਗ੍ਰਹਿ ਵਿਖੇ ਵੱਡੀ ਗਿਣਤੀ ਵਿਚ ਹਾਜ਼ਰ ਨੌਜਵਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਨੌਜਵਾਨਾਂ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ, ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਘਰ-ਘਰ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਸੂਬੇ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ ਵਿਚ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਲੋਕਾਂ ਦੇ ਹਿੱਤਾਂ ਲਈ ਸੰਘਰਸ਼ ਕਰਦਾ ਆਇਆ ਹੈ। ਉਨ੍ਹਾਂ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਨੂੰ ਪੰਜਾਬ ਦੇ ਲੋਕ ਅੱਜ ਵੀ ਯਾਦ ਕਰਦੇ ਹਨ, ਜਦਕਿ ਹੋਰ ਪਾਰਟੀਆਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਸੱਤਾ ਵਿਚ ਆਉਣ ਤੋਂ ਬਾਅਦ ਭੁੱਲ ਜਾਂਦੀਆਂ ਹਨ।
ਸਰਪੰਚ ਬਿੱਲਾ ਸ਼ੇਰੋਂ ਨੇ ਨੌਜਵਾਨਾਂ ਨੂੰ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦਾ ਸੰਦੇਸ਼ ਹਰ ਘਰ ਤਕ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਹਾਜ਼ਰ ਨੌਜਵਾਨਾਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਹਲਕਾ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਹਰ ਸੰਭਵ ਯੋਗਦਾਨ ਪਾਉਣਗੇ।
ਮੀਟਿੰਗ ਦੇ ਅੰਤ ਵਿਚ ਯੂਥ ਆਗੂ ਰਣਜੀਤ ਸਿੰਘ ਰਾਣਾ ਅਤੇ ਗੁਰਵੇਲ ਸਿੰਘ ਫੌਜੀ ਵੱਲੋਂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੀਨੀਅਰ ਆਗੂ ਸਿਕੰਦਰ ਸਿੰਘ ਵਰਾਣਾ, ਸਰਪੰਚ ਜੰਗਸ਼ੇਰ ਸਿੰਘ ਟੋਨੀ, ਸੋਨੂੰ ਭੁੱਲਰ ਸਰਪੰਚ ਕਿਰਤੋਵਾਲ, ਹਰਪਾਲ ਸਿੰਘ ਗਿੱਲ ਸਾਬਕਾ ਸਰਪੰਚ ਕੱਦ ਗਿੱਲ, ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ, ਨਿਰਵੈਲ ਸਿੰਘ ਚੋਹਲਾ ਸਾਹਿਬ, ਮੁਹੱਤਪਾਲ ਸਿੰਘ, ਸੁਨੀਲ ਕੁਮਾਰ ਸ਼ੀਲੂ, ਯੂਥ ਆਗੂ ਰਜਿੰਦਰ ਸਿੰਘ, ਜਗਰੂਪ ਸਿੰਘ, ਨਿਸ਼ਾਨ ਸਿੰਘ, ਅਮਰੀਕ ਸਿੰਘ, ਗੁਰਅਵਤਾਰ ਸਿੰਘ ਸੋਨੂੰ, ਅਕਾਸ਼ਦੀਪ ਸਿੰਘ, ਹੁਸਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਵਰਕਰ ਅਤੇ ਪਾਰਟੀ ਸਮਰਥਕ ਵੀ ਹਾਜ਼ਰ ਸਨ।