ਸਾਂਝੇ ਫਰੰਟ ਦੇ ਰੋਸ ਧਰਨੇ ‘ਚ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਨੇ ਵੱਡੀ ਗਿਣਤੀ ਵਿਚ ਭਾਗ ਲਿਆ
ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਵਿਖੇ ਵਿਸ਼ਾਲ ਇਕੱਠ ਕਰਕੇ ਅੱਜ ਕਾਲਾ ਦਿਵਸ ਮਨਾਇਆ ਗਿਆ। ਇਸ ਮੌਕੇ 17 ਜੁਲਾਈ 2020 ਦੇ ਮੁਲਾਜ਼ਮ ਵਿਰੋਧੀ ਪੱਤਰ ਦੀਆਂ ਕਾਪੀਆਂ ਫੂਕੀਆਂ ਗਈਆਂ। ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਤਰਨਤਾਰਨ ਵੱਲੋਂ ਯੂਨੀਅਨ ਦੇ ਪੰਜਾਬ ਦੇ ਮੁੱਖ ਸਲਾਹਕਾਰ ਵਿਰਸਾ ਸਿੰਘ ਪੰਨੂ, ਪ੍ਰਧਾਨ ਰਜਵੰਤ ਸਿੰਘ ਬਾਗੜੀਆਂ, ਰੇਡੀਓਗਰਾਫਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੰਦੀਪ ਸਿੰਘ ਸਿੱਧੂ, ਫਾਰਮੇਸੀ ਅਫ਼ਸਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ, ਹੈਲਥ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਪਹੂਵਿੰਡ, ਐੱਮ ਐਲਟੀ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ, ਕਲੈਰੀਕਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ, ਰੇਡੀਓ ਗਰਾਫਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ, ਸਟੇਟ ਆਗੂ ਗੁਰਜਿੰਦਰ ਸਿੰਘ ਢਿੱਲੋ, ਸੀਐੱਚਓ ਯੂਨੀਅਨ ਪ੍ਰਧਾਨ ਯੁਵਰਾਜ ਕੌਰ ਕੰਗ, ਰਵਿੰਦਰ ਕੌਰ ਬਾਗੜੀਆਂ, ਹੈਲਥ ਸੁਪਰਵਾਈਜ਼ਰ ਅਮਨਦੀਪ ਸਿੰਘ ਧਾਰੜ੍ਹ, ਗੁਰਵਿੰਦਰ ਸਿੰਘ ਭੋਜੀਆਂ, ਭੁਪਿੰਦਰ ਸਿੰਘ, ਤਰਨਤਾਰਨ, ਜਸਪਿੰਦਰ ਸਿੰਘ, ਦੀਨ ਦਿਆਲ ਸਰਹਾਲੀ, ਲਖਵਿੰਦਰ ਸਿੰਘ ਸੁਰ ਸਿੰਘ, ਅਮਰਜੀਤ ਸਿੰਘ ਗਿੱਲ, ਗੁਰਿੰਦਰ ਕਸੇਲ, ਨਵਜੋਤ ਸਿੰਘ ਘਰਿਆਲਾ, ਪਲਵਿੰਦਰ ਸਿੰਘ ਹਰੀਕੇ, ਮਨਜਿੰਦਰ ਸਿੰਘ, ਨਵਜੋਤ ਸਿੰਘ, ਲਵਪ੍ਰੀਤ ਸਿੰਘ, ਗੁਰਸੇਵਕ ਸਿੰਘ, ਸਿਕੰਦਰ ਸਿੰਘ, ਦਿਲਬਾਗ ਸਿੰਘ ਕੈਰੋਂ, ਅਮਰਜੀਤ ਸਿੰਘ ਭੁੱਲਰ, ਪ੍ਰਦੀਪ ਸਿੰਘ, ਬਲਜਿੰਦਰ ਸਿੰਘ, ਰਸ਼ਪਾਲ ਸਿੰਘ, ਪ੍ਰਦੀਪ ਸਿੰਘ ਤਰਨਤਾਰਨ, ਮਨਜਿੰਦਰ ਸਿੰਘ, ਮਨਜੀਤ ਸਿੰਘ ਕਸੇਲ, ਯਾਦਵਿੰਦਰ ਸਿੰਘ, ਗੁਰਬਿੰਦਰ ਸਿੰਘ, ਰਜਿੰਦਰ ਸਿੰਘ, ਸਾਹਿਲ ਮੱਟੂ, ਜੁਗਰੂਪ ਸਿੰਘ, ਤਜਿੰਦਰ ਸਿੰਘ, ਯੋਗੇਸ਼ ਕੁਮਾਰ, ਅਸ਼ਵਨੀ ਕੁਮਾਰ, ਕਰਨਦੀਪ ਸਿੰਘ, ਹਰਦਿਆਲ ਸਿੰਘ, ਮਨਜੀਤ ਸਿੰਘ ਮੀਆਂਵਿੰਡ, ਗੁਰਦੇਵ ਸਿੰਘ, ਗੁਰਿੰਦਰ ਸਿੰਘ, ਬਲਵਿੰਦਰ ਸਿੰਘ, ਸੁਖਦੀਪ ਸਿੰਘ, ਚਰਨਜੀਤ ਸਿੰਘ, ਰੇਡੀਓ ਗਰਾਫਰ ਬਲਵਿੰਦਰ ਸਿੰਘ, ਨਵਦੀਪ ਸਿੰਘ, ਹਰਮਨਜੀਤ ਸਿੰਘ, ਅਭਿਜੀਤ ਸਿੰਘ, ਗੁਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਦਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿਹਤ ਵਿਭਾਗ ਦੇ ਮੁਲਾਜ਼ਮ ਸ਼ਾਮਿਲ ਹੋਏ। ਸਾਂਝੇ ਫਰੰਟ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਹੋਇਆਂ ਰਜਵੰਤ ਸਿੰਘ ਬਾਗੜੀਆਂ ਨੇ ਮੁਲਾਜ਼ਮ ਮੰਗਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਠੇਕੇਦਾਰੀ ਸਿਸਟਮ ਬੰਦ ਕਰਕੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਆਸ਼ਾ ਵਰਕਰ ਨੂੰ ਘੱਟੋਂ ਘੱਟ ਉਜਰਤਾਂ ਦੇ ਘੇਰੇ ਵਿਚ ਲਿਆਂਦਾ ਜਾਵੇ, ਬਰਾਬਰ ਕੰਮ ਬਰਾਬਰ ਤਨਖਾਹ ਦਾ ਕਾਨੂੰਨ ਲਾਗੂ ਕੀਤਾ ਜਾਵੇ, ਪੰਜਾਬ ਦੇ ਸਮੂਹ ਮੁਲਾਜ਼ਮਾਂ ਦਾ 18 ਫੀਸਦੀ ਡੀਏ ਤੁਰੰਤ ਦਿੱਤਾ ਜਾਵੇ,17 ਜੁਲਾਈ 2020 ਦੇ ਪੱਤਰ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 7 ਅਗਸਤ ਨੂੰ ਮੋਹਾਲੀ ਵਿਚ ਕੀਤੇ ਜਾ ਰਹੇ ਵਿਸ਼ਾਲ ਪ੍ਰਦਰਸ਼ਨ ਵਿਚ ਵੀ ਸਿਹਤ ਵਿਭਾਗ ਦੇ ਮੁਲਾਜ਼ਮ ਵੱਡੀ ਗਿਣਤੀ ’ਚ ਸ਼ਾਮਿਲ ਹੋਣਗੇ।