- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਜ਼ਿਲ੍ਹਾ ਮੀਤ ਪ੍ਰਧਾਨ ਦੀਆਂ ਸੇਵਾਵਾਂ ਦੇ ਰਹੇ ਸਤਨਾਮ ਸਿੰਘ ਸੰਧੂ ਨੂੰ ਮਿਲੀ ਜ਼ਿਲ੍ਹਾ ਪ੍ਰਧਾਨਗੀ ਦੀ ਜ਼ਿੰਮੇਵਾਰੀ

ਜ਼ਿਲ੍ਹਾ ਪ੍ਰਧਾਨ ਦੀਆਂ ਸੇਵਾਵਾਂ ਦੇ ਰਹੇ ਹਰਜੀਤ ਸਿੰਘ ਸੰਧੂ ਅਤੇ ਜ਼ਿਲ੍ਹਾ ਲੀਡਰਸ਼ਿਪ ਨੇ ਨਵੀਂ ਨਿਯੁਕਤੀ ਦਾ ਕੀਤਾ ਸਵਾਗਤ
ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਭਾਰਤੀ ਜਨਤਾ ਪਾਰਟੀ ਵੱਲੋਂ ਸਤਨਾਮ ਸਿੰਘ ਭੁੱਲਰ ਨੂੰ ਜ਼ਿਲ੍ਹਾ ਤਰਨਤਾਰਨ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸਮੁੱਚੀ ਭਾਜਪਾ ਲੀਡਰਸ਼ਿਪ ਅਤੇ ਹਾਈਕਮਾਂਡ ਦਾ ਜ਼ਿਲ੍ਹੇ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦੀਆਂ ਸੇਵਾਵਾਂ ਦੇ ਚੁੱਕੇ ਹਰਜੀਤ ਸਿੰਘ ਅਤੇ ਜ਼ਿਲ੍ਹੇ ਦੇ ਸਮੁੱਚੇ ਸਾਥੀਆਂ ਨਾਲ ਜ਼ਿਲ੍ਹਾ ਮੀਤ ਪ੍ਰਧਾਨ ਵਜੋਂ ਸੇਵਾਵਾਂ ਦੇ ਰਹੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ ਨੂੰ ਸਨਮਾਨਿਤ ਕੀਤਾ ਅਤੇ ਪਾਰਟੀ ਦੀ ਹੋਰ ਮਜ਼ਬੂਤੀ ਲਈ ਕੰਮ ਕਰਨ ਦਾ ਹਾਈਕਮਾਂਡ ਨੂੰ ਵਿਸਵਾਸ਼ ਜਿਤਾਇਆ। ਜ਼ਿਲ੍ਹੇ ਭਰ ਦੇ ਪਾਰਟੀ ਆਗੂਆਂ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ ਨੂੰ ਮੁਬਾਰਕਬਾਦ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹਾ ਤਰਨਤਾਰਨ ਵਿੱਚ ਭਾਜਪਾ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤਕ ਪਹੁੰਚਾਇਆ ਜਾਵੇਗਾ।
ਪਹਿਲਾਂ ਤੋਂ ਹੀ ਬਾਖੂਬ ਜ਼ਿਲ੍ਹਾ ਪ੍ਰਧਾਨ ਦੀਆਂ ਸੇਵਾਵਾਂ ਦੇ ਰਹੇ ਹਰਜੀਤ ਸਿੰਘ ਸੰਧੂ ਨਾਲ ਸੰਗਠਨ ਵਿੱਚ ਕੰਮ ਕਰ ਰਹੇ ਸਤਨਾਮ ਸਿੰਘ ਭੁੱਲਰ ਨੂੰ ਪਾਰਟੀ ਹਾਈਕਮਾਂਡ ਵੱਲੋਂ ਅਹਿਮ ਅਤੇ ਵੱਡੀ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਗਿਆ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਸਤਨਾਮ ਸਿੰਘ ਭੁੱਲਰ ਲੰਮੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰਦੇ ਆ ਰਹੇ ਹਨ। ਉਹ ਇਕ ਮਿਹਨਤੀ, ਇਮਾਨਦਾਰ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ, ਜਿਨ੍ਹਾਂ ਨੇ ਹਰ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਇਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਸੰਗਠਨ ਨੂੰ ਨਵੀਂ ਦਿਸ਼ਾ ਅਤੇ ਗਤੀ ਮਿਲੇਗੀ।
ਇਸ ਮੌਕੇ ਭਾਜਪਾ ਦੇ ਸਮੂਹ ਆਗੂਆਂ ਨੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ, ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ, ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪ੍ਰਦੇਸ਼ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਅਤੇ ਭਾਜਪਾ ਦੀ ਲੀਡਰਸ਼ਿਪ ਅਤੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਮਿਹਨਤੀ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਯੋਗ ਮਾਣ-ਸਨਮਾਨ ਦਿੱਤਾ ਹੈ। ਸਤਨਾਮ ਸਿੰਘ ਭੁੱਲਰ ਦੀ ਨਿਯੁਕਤੀ ਵੀ ਇਸੇ ਸੋਚ ਦਾ ਪ੍ਰਤੀਕ ਹੈ, ਜਿਸ ਨਾਲ ਪਾਰਟੀ ਦੇ ਹਰੇਕ ਵਰਕਰ ਦਾ ਮਨੋਬਲ ਹੋਰ ਉੱਚਾ ਹੋਇਆ ਹੈ।
ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ ਨੇ ਇਸ ਨਿਯੁਕਤੀ ’ਤੇ ਖੁਸ਼ੀ ਅਤੇ ਪਾਰਟੀ ਦੀ ਭਰੋਸੇਯੋਗਤਾ ਦੀ ਸਰਾਹਨਾ ਕੀਤੀ ਅਤੇ ਸੰਗਠਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨ ਦੀ ਜ਼ਿਲ੍ਹਾ ਤਰਨਤਾਰਨ ਦੇ ਸਮੁੱਚੇ ਸੰਗਠਨ ਦੇ ਆਗੂਆਂ ਨੂੰ ਹਦਾਇਤ ਵੀ ਕੀਤੀ।
ਆਗੂਆਂ ਨੇ ਕਿਹਾ ਕਿ ਭਾਜਪਾ ਇਕ ਅਜਿਹੀ ਪਾਰਟੀ ਹੈ ਜੋ ਸੰਗਠਨ ਨੂੰ ਸਭ ਤੋਂ ਵੱਧ ਮਹੱਤਵ ਦਿੰਦੀ ਹੈ ਅਤੇ ਹਰ ਵਰਕਰ ਨੂੰ ਆਪਣੀ ਮਿਹਨਤ ਦੇ ਆਧਾਰ ’ਤੇ ਅੱਗੇ ਵਧਣ ਦਾ ਮੌਕਾ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਨਵੇਂ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਸੰਗਠਨ ਨੂੰ ਬੂਥ ਪੱਧਰ ਤਕ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਨੌਜਵਾਨਾਂ, ਮਹਿਲਾਵਾਂ ਅਤੇ ਸਮਾਜ ਦੇ ਹਰ ਵਰਗ ਨੂੰ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ।
ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ ਨੇ ਪਾਰਟੀ ਹਾਈਕਮਾਂਡ ਅਤੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੇ ਹਰ ਵਰਕਰ ਨੂੰ ਨਾਲ ਲੈ ਕੇ ਚੱਲਣਗੇ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਿਰੰਤਰ ਯਤਨ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵੱਲੋਂ ਦਿੱਤੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰਨਾ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।
ਉਨ੍ਹਾਂ ਨੇ ਸਮੂਹ ਜ਼ਿਲ੍ਹਾ ਆਗੂਆਂ, ਮੰਡਲ ਪ੍ਰਧਾਨਾਂ, ਮੋਰਚਿਆਂ ਦੇ ਅਹੁਦੇਦਾਰਾਂ, ਸੀਨੀਅਰ ਆਗੂਆਂ ਅਤੇ ਪਾਰਟੀ ਵਰਕਰਾਂ ਵੱਲੋਂ ਦਿੱਤੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਲਈ ਸਭ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਅਤੇ ਵਿਸ਼ਵਾਸ ਨਾਲ ਭਾਜਪਾ ਨੂੰ ਜ਼ਿਲ੍ਹਾ ਤਰਨਤਾਰਨ ਵਿਚ ਹੋਰ ਮਜ਼ਬੂਤ ਬਣਾਇਆ ਜਾਵੇਗਾ ਤੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਭਲਾਈ ਦੇ ਕਾਰਜਾਂ ਨੂੰ ਜਨ-ਜਨ ਤਕ ਪਹੁੰਚਾਉਣ ਲਈ ਮਿਲ ਕੇ ਕੰਮ ਕੀਤਾ ਜਾਵੇਗਾ।
ਅੰਤ ਵਿਚ ਸਮੁੱਚੀ ਭਾਜਪਾ ਲੀਡਰਸ਼ਿਪ, ਜ਼ਿਲ੍ਹਾ ਆਗੂਆਂ ਅਤੇ ਵਰਕਰਾਂ ਨੇ ਇਕ ਵਾਰ ਫਿਰ ਸਤਨਾਮ ਸਿੰਘ ਭੁੱਲਰ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ’ਤੇ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਭਾਜਪਾ ਜ਼ਿਲ੍ਹਾ ਤਰਨਤਾਰਨ ਵਿਚ ਸੰਗਠਨਾਤਮਕ ਤੌਰ ’ਤੇ ਹੋਰ ਮਜ਼ਬੂਤ ਹੋਵੇਗੀ ਅਤੇ ਲੋਕ ਸੇਵਾ ਦੇ ਖੇਤਰ ਵਿਚ ਨਵੇਂ ਮਾਪਦੰਡ ਸਥਾਪਿਤ ਕਰੇਗੀ।
ਇਸ ਮੌਕੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਦਿਨੇਸ਼ ਜੋਸ਼ੀ, ਐੱਸਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬੰਟੀ, ਕਿਸਾਨ ਮੋਰਚਾ ਜ਼ਿਲ੍ਹਾ ਪ੍ਰਧਾਨ ਡਾ. ਅਵਤਾਰ ਸਿੰਘ ਵੇਂਈਪੂੰਈ, ਓਬੀਸੀ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ, ਵਪਾਰ ਸੈੱਲ ਕਨਵੀਨਰ ਮੇਜਰ ਸਿੰਘ ਗਿੱਲ, ਹਰਜੀਤ ਸਿੰਘ ਕੰਗ, ਜਸਵਿੰਦਰ ਸਿੰਘ, ਕਾਬਲ ਸਿੰਘ ਆਦਿ ਮੌਜੂਦ ਸਨ।