ਢਾਡੀ ਤੇ ਕਵੀਸ਼ਰੀ ਜਥਿਆਂ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤ ਕੀਤੀ ਨਿਹਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਮਨਾਇਆ
Publish Date: Thu, 23 Jul 2026 04:31 PM (IST)
Updated Date: Fri, 24 Jul 2026 04:02 AM (IST)
* ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਮਨਾਇਆ * ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਕੈਪਸ਼ਨ - ਗੁਰੂ ਇਤਿਹਾਸ ਗਾਇਨ ਕਰਦਾ ਹੋਇਆ ਗਿਆਨੀ ਗੁਰਜੰਟ ਸਿੰਘ ਬੈਂਕਾਂ ਦਾ ਕਵੀਸ਼ਰੀ ਜਥਾ। ਕੈਪਸ਼ਨ - ਧਾਰਮਿਕ ਸਮਾਗਮ ਮੌਕੇ ਹਾਜਰ ਬਾਬਾ ਪ੍ਰੇਮ ਸਿੰਘ ਜੀ ਤੇ ਬਾਬਾ ਚਰਨਜੀਤ ਸਿੰਘ ਜੀ ਤੇ ਸੰਗਤਾਂ। ਕੈਪਸ਼ਨ - ਧਾਰਮਿਕ ਸਮਾਗਮ ਮੌਕੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਗਿਆਨੀ ਸ਼ੇਰ ਸਿੰਘ ਅੰਬਾਲੇ ਵਾਲੇ। ਕਾਰਜ ਸਿੰਘ ਬਿੱਟੂ•, ਪੰਜਾਬੀ ਜਾਗਰਣ ਸੁਰਸਿੰਘ : ਪਿੰਡ ਧੁੰਨ ਵਾਲੇ ਰੋਡ ’ਤੇ ਸਥਿਤ ਗੁਰਦੁਆਰਾ ਸ੍ਰੀ ਸ਼ਿਮਲਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਬਾਬਾ ਬਿਧੀ ਚੰਦ ਸੰਪਰਦਾਇ ਦਲ ਦੇ ਮੁਖੀ ਮਹਾਪੁਰਸ਼ ਸੰਤ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦੀ ਅਗਵਾਈ ਹੇਠ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਖੁੱਲ੍ਹੇ ਪੰਡਾਲ ’ਚ ਧਾਰਮਿਕ ਦੀਵਾਨ ਸਜਾਏ ਗਏ, ਜਿਸ ’ਚ ਪੰਥਕ ਪ੍ਰਸਿੱਧ ਢਾਡੀ ਤੇ ਕਵੀਸ਼ਰੀ ਜਥੇ ਜਿਨ੍ਹਾਂ ਵਿਚ ਗਿਆਨੀ ਗੁਰਜੰਟ ਸਿੰਘ ਬੈਂਕਾਂ, ਗਿਆਨੀ ਜੱਜਬੀਰ ਸਿੰਘ, ਗਿਆਨੀ ਗੁਰਕੀਰਤ ਸਿੰਘ ਡਬਲ ਐੱਮਏ, ਗਿਆਨੀ ਗੁਰਭਾਗ ਸਿੰਘ ਰਾਣੀਵਲਾਹ ਆਦਿ ਜਥਿਆਂ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਕਥਾਵਾਚਕ ਗਿਆਨੀ ਨਿਹਾਲ ਸਿੰਘ ਸਭਰਾ ਵਾਲੇ ਤੇ ਗਿਆਨੀ ਸ਼ੇਰ ਸਿੰਘ ਅੰਬਾਲੇ ਵਾਲਿਆਂ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਧਾਰਮਿਕ ਸਮਾਗਮ ਚ ਪਹੁੰਚੀਆਂ ਹੋਈਆਂ ਸ਼ਖ਼ਸੀਅਤਾਂ ਨੂੰ ਸੰਤ ਬਾਬਾ ਪ੍ਰੇਮ ਸਿੰਘ ਜੀ ਬਿਧੀਚੰਦੀਏ ਤੇ ਬਾਬਾ ਚਰਨਜੀਤ ਸਿੰਘ ਜੀ ਬਿਧੀਚੰਦੀਏ ਹੁਣਾਂ ਨੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਬਾਬਾ ਪ੍ਰੇਮ ਸਿੰਘ ਬਿਧੀਚੰਦੀਏ, ਬਾਬਾ ਚਰਨਜੀਤ ਸਿੰਘ ਬਿਧੀਚੰਦੀਏ, ਬਾਬਾ ਗੁਰਸੇਵਕ ਸਿੰਘ ਝਬਾਲ, ਬਾਬਾ ਸ਼ੇਰ ਸਿੰਘ ਅੰਬਾਲੇ ਵਾਲੇ, ਸਰਪੰਚ ਰਾਜਬੀਰ ਸਿੰਘ ਢਿੱਲੋਂ ਸੁਰਸਿੰਘ, ਮੈਂਬਰ ਸੁਖਦੇਵ ਸਿੰਘ ਢਿੱਲੋਂ, ਪ੍ਰਧਾਨ ਹਰਜੀਤ ਸਿੰਘ ਸਮੁੰਦਰੀ ਵਾਲੇ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ ਮਾਹਣਾ, ਰਾਣਾ ਰਣਬੀਰ ਸਿੰਘ ਢਿੱਲੋਂ ਬਲਾਕ ਸੰਮਤੀ ਮੈਂਬਰ ਭਿੱਖੀਵਿੰਡ, ਡਾਕਟਰ ਗੁਰਸਾਹਿਬ ਸਿੰਘ ਛੀਨਾ, ਜੁਝਾਰ ਸਿੰਘ, ਅੰਗਰੇਜ਼ ਸਿੰਘ ਮੱਲ੍ਹੀ, ਹਰੀ ਸਿੰਘ ਧੁੰਨ, ਜਥੇਦਾਰ ਗੁਰਸੇਵਕ ਸਿੰਘ ਪੂਹਲਾ, ਪਹਿਲਵਾਨ ਮੇਹਰ ਸਿੰਘ, ਹਰਭਾਲ ਸਿੰਘ, ਸਰਬਜੀਤ ਸਿੰਘ ਬਿੱਟੂ, ਨੰਬਰਦਾਰ ਗੁਰਜੀਤ ਸਿੰਘ ਧੁੰਨ, ਨੰਬਰਦਾਰ ਪ੍ਰਗਟ ਸਿੰਘ, ਕੁਲਦੀਪ ਸਿੰਘ, ਰਾਮ ਸਿੰਘ ਧੁੰਨ, ਹੀਰਾ ਸਿੰਘ ਆਦਿ ਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।