ਮੀਰਪੁਰ ’ਚ ਕਾਂਗਰਸ ਨੂੰ ਵੱਡਾ ਸਿਆਸੀ ਹੁਲਾਰਾ ਮੀਰਪੁਰ ਵਿਚ ਕਾਂਗਰਸ ਨੂੰ ਵੱਡਾ ਸਿਆਸੀ ਹੁਲਾਰਾ
Publish Date: Thu, 23 Jul 2026 05:23 PM (IST)
Updated Date: Fri, 24 Jul 2026 04:05 AM (IST)
ਕੈਪਸ਼ਨ : ਪਿੰਡ ਮੀਰਪੁਰ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ। * ਅਕਾਲੀ ਦਲ ਤੇ ‘ਆਪ’ ਛੱਡ ਕੇ ਪਹਿਲਵਾਨ ਧਰਮਿੰਦਰ ਸਿੰਘ ਭਿੰਦਾ ਦੀ ਅਗਵਾਈ ਹੇਠ ਦਰਜਨ ਦੇ ਕਰੀਬ ਪਰਿਵਾਰ ਕਾਂਗਰਸ ’ਚ ਸ਼ਾਮਲ ਤੇਜਿੰਦਰ ਸਿੰਘ ਬੱਬੂ, •ਪੰਜਾਬੀ ਜਾਗਰਣ ਝਬਾਲ : ਹਲਕੇ ਦੇ ਪਿੰਡ ਮੀਰਪੁਰ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ। ਜਦੋਂ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਦਰਜਨ ਦੇ ਕਰੀਬ ਪਰਿਵਾਰ ਪਹਿਲਵਾਨ ਧਰਮਿੰਦਰ ਸਿੰਘ ਭਿੰਦਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ। ਇਸ ਮੌਕੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ਼ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ ’ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਕਰਨਬੀਰ ਸਿੰਘ ਬੁਰਜ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸਮੁਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸੰਗਠਨ ਵਿਚ ਬਣਦਾ ਸਥਾਨ ਦਿੱਤਾ ਜਾਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਸਾਥੀਆਂ ਦੇ ਸ਼ਾਮਿਲ ਹੋਣ ਨਾਲ ਮੀਰਪੁਰ ਅਤੇ ਆਸ-ਪਾਸ ਦੇ ਖੇਤਰ ਵਿਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਪਹਿਲਵਾਨ ਧਰਮਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਅਤੇ ਕਰਨਬੀਰ ਸਿੰਘ ਬੁਰਜ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪੂਰੀ ਨਿਸ਼ਠਾ ਨਾਲ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਦਾ ਯਤਨ ਕਰਨਗੇ। ਸਮਾਗਮ ਦੌਰਾਨ ਕਾਂਗਰਸ ਆਗੂਆਂ ਅਤੇ ਵਰਕਰਾਂ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਫੁੱਲਾਂ ਦੇ ਹਾਰਾਂ ਅਤੇ ਨਾਅਰੇਬਾਜ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਹਾਜਰ ਵਰਕਰਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਨੂੰ ਹਲਕੇ ਵਿਚ ਹੋਰ ਵੱਡਾ ਜਨ ਸਮਰਥਨ ਮਿਲੇਗਾ। ਇਸ ਮੌਕੇ ਪਿੰਡ ਦੇ ਹੀ ਪਹਿਲਾਂ ਤੋਂ ਕਾਂਗਰਸੀ ਆਗੂ ਜਸਵੰਤ ਸਿੰਘ ਮੀਰਪੁਰ, ਬਲਾਕ ਪ੍ਰਧਾਨ ਨੌ ਨਿਹਾਲ ਸਿੰਘ ਕਸੇਲ, ਜ਼ਿਲ੍ਹਾ ਮੀਤ ਪ੍ਰਧਾਨ ਗੁਰਪਾਲ ਸਿੰਘ ਜਗਤਪੁਰ, ਬੂਟਾ ਸਿੰਘ ਚਾਹਲ, ਧਰਮਿੰਦਰ ਸਿੰਘ ਭਿੰਦਾ ਪਹਿਲਵਾਨ ਮੀਰਪੁਰ, ਸ਼ਿੰਦਰ ਸਿੰਘ ਪਹਿਲਵਾਨ, ਗੁਰਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ, ਹਰਵਿੰਦਰਪਾਲ ਸਿੰਘ ਚੰਦਮੀਰਪੁਰ, ਗੁਰਜੀਤ ਸਿੰਘ, ਮਨਪ੍ਰੀਤ ਸਿੰਘ, ਦਿਲਬਾਗ ਸਿੰਘ, ਸਰਮੇਲ ਸਿੰਘ, ਜਸਮੇਲ ਸਿੰਘ, ਮਨਰੀਤ ਸਿੰਘ, ਸ਼ਹਿਬਾਜ ਸਿੰਘ, ਜਸਕਰਨਦੀਪ ਸਿੰਘ, ਰੋਹਿਤਦੀਪ ਸਿੰਘ, ਸਾਹਿਲਪ੍ਰੀਤ ਸਿੰਘ, ਅਮਰਬੀਰ ਸਿੰਘ, ਗੱਜਣ ਸਿੰਘ ਆਦਿ ਹਾਜ਼ਰ ਸਨ।