- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਰੀ-ਪੀਰੀ ਖਾਲਸਾ ਮਾਰਚ ਦਾ ਫਤਿਆਬਾਦ ਦੇ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ’ਚ ਭਰਵਾਂ ਸਵਾਗਤ

ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ,
ਸ੍ਰੀ ਗੋਇੰਦਵਾਲ ਸਾਹਿਬ : ਮੀਰੀ-ਪੀਰੀ ਖਾਲਸਾ ਮਾਰਚ ਦਾ ਫਤਿਆਬਾਦ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ ਗਿਆ। ਫੁੱਲਾਂ ਨਾਲ ਸਜੀ ਅਲੌਕਿਕ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਹੇਠ ਨਗਰ ਕੀਰਤਨ ਸ਼ਰਧਾ, ਸਤਿਕਾਰ ਅਤੇ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਪੁੱਜਾ ਤਾਂ, ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਗਗਨ ਭੇਦੀ ਜੈਕਾਰਿਆਂ ਨਾਲ ਸਮੁੱਚੀ ਫਿਜ਼ਾ ਨੂੰ ਗੂੰਜਾ ਦਿੱਤਾ।
ਮਾਰਚ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਸਾਹਿਬਾਨ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ, ਓਐੱਸਡੀ ਸਤਬੀਰ ਸਿੰਘ, ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਅਤੇ ਹੋਰ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਤਨ ਸਿੰਘ ਦਿਓਲ, ਬਲਦੇਵ ਸਿੰਘ ਸ਼ੈਲਰ ਵਾਲੇ, ਨੰਬਰਦਾਰ ਸੰਤੋਖ, ਭੁਪਿੰਦਰ ਸਿੰਘ ਭਿੰਦਾ, ਕਸ਼ਮੀਰ ਸਿੰਘ ਸਹੋਤਾ, ਸੁਰਿੰਦਰ ਸਿੰਘ ਛਿੰਦਾ, ਗੁਰਦੇਵ ਸਿੰਘ ਪਵਾਰ, ਦੇਸ਼ਵੀਰ ਸਿੰਘ ਪਵਾਰ, ਦੀਪਕ ਚੋਪੜਾ, ਸਵਰਨਜੀਤ ਸੋਨੀ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਮੀਰੀ-ਪੀਰੀ ਖਾਲਸਾ ਮਾਰਚ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਮਾਰਚ ਸਿੱਖ ਕੌਮ ਦੇ ਇਤਿਹਾਸ ਅਤੇ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਮੀਰੀ ਅਤੇ ਪੀਰੀ ਦਾ ਸੰਦੇਸ਼ ਮਨੁੱਖਤਾ ਦੀ ਭਲਾਈ, ਨਿਆਂ, ਧਰਮ ਦੀ ਰੱਖਿਆ ਅਤੇ ਜ਼ੁਲਮ ਦੇ ਵਿਰੁੱਧ ਡਟ ਕੇ ਖੜ੍ਹਨ ਦੀ ਪ੍ਰੇਰਣਾ ਦਿੰਦਾ ਹੈ।
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਦੇ ਹੋਏ ਗੁਰਬਾਣੀ ਅਤੇ ਗੁਰਮਤਿ ਨਾਲ ਜੁੜਨ, ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਅਤੇ ਕੌਮੀ ਏਕਤਾ ਨੂੰ ਮਜ਼ਬੂਤ ਕਰਨ।
ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਸਤਿਕਾਰ ਨਾਲ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ਮਾਰਚ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕਰਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਗਤਾਂ ਦੀ ਸੇਵਾ ਲਈ ਅਤੁੱਟ ਲੰਗਰ ਲਗਾਏ ਗਏ, ਜਿਨ੍ਹਾਂ ਦੀ ਸੇਵਾ ਸੇਵਾਦਾਰਾਂ ਨੇ ਪੂਰੀ ਸ਼ਰਧਾ ਨਾਲ ਨਿਭਾਈ।
ਸਮੁੱਚਾ ਮਾਹੌਲ ਧਾਰਮਿਕ ਰੰਗ ਵਿਚ ਰੰਗਿਆ ਹੋਇਆ ਸੀ ਅਤੇ ਸੰਗਤਾਂ ਵਿਚ ਮੀਰੀ-ਪੀਰੀ ਖਾਲਸਾ ਮਾਰਚ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਹ ਇਤਿਹਾਸਕ ਸਵਾਗਤ ਸਮਾਗਮ ਫਤਿਆਬਾਦ ਵਾਸੀਆਂ ਦੀ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਅਤੇ ਸੇਵਾ ਭਾਵਨਾ ਦਾ ਪ੍ਰਤੀਕ ਬਣਿਆ। ਇਸ ਮੌਕੇ ਪ੍ਰਧਾਨ ਰਤਨ ਸਿੰਘ ਦਿਉਲ, ਸਾਬਕਾ ਸਰਪੰਚ ਭੁਪਿੰਦਰ ਸਿੰਘ ਭਿੰਦਾ, ਕਸ਼ਮੀਰ ਸਿੰਘ ਸਹੋਤਾ, ਸੁਰਿੰਦਰ ਸਿੰਘ ਛਿੰਦਾ, ਦੀਪਕ ਚੋਪੜਾ, ਜਸਬੀਰ ਸਿੰਘ ਸਾਬੀ ਮੈਂਬਰ, ਡਾ. ਰਾਜਨਬੀਰ ਸਿੰਘ, ਡਾ. ਚੇਤਨਬੀਰ ਸਿੰਘ, ਚਰਨਜੀਤ ਸਿੰਘ ਬਿੱਟੂ ਦਿਉਲ, ਕੁਲਦੀਪ ਸਿੰਘ ਕੰਬੋਜ, ਚਰਨਜੀਤ ਸਿੰਘ ਦਿਓਲ, ਅਮਨਜੀਤ ਸੰਧੂ, ਜਥੇਦਾਰ ਬਲਦੇਵ ਸਿੰਘ ਸ਼ੈਲਰ ਵਾਲੇ, ਤਜਿੰਦਰ ਸਿੰਘ ਪ੍ਰਿੰਸ, ਬਨਵੀਰ ਸਿੰਘ, ਗੁਰਭੇਜ ਸਿੰਘ ਭੇਜੀ, ਨੰਬਰਦਾਰ ਸੰਤੋਖ ਸਿੰਘ, ਜਸਕਰਨ ਸਿੰਘ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਮਾਸਟਰ ਮੱਖਣ ਸਿੰਘ, ਕੁਲਜੀਤ ਸਿੰਘ ਥਿੰਦ, ਨੰਬਰਦਾਰ ਬਲਦੇਵ ਸਿੰਘ, ਰਣਜੀਤ ਸਿੰਘ ਭੱਟਾ, ਪ੍ਰਧਾਨ ਪ੍ਰਮਜੀਤ ਸਿੰਘ ਦਿਓਲ, ਮਲਕੀਤ ਸਿੰਘ ਮੁੱਤੀ, ਭੁਪਿੰਦਰ ਸਿੰਘ ਟੀਟੂ, ਸੁਰਜੀਤ ਸਿੰਘ ਨੰਡਾ, ਜਗਜੀਤ ਸਿੰਘ ਕਾਲੂ, ਅਵਤਾਰ ਸਿੰਘ ਭੰਗੂ, ਜਸਬੀਰ ਸਿੰਘ ਬਿੱਲਾ, ਗੁਰਦੀਪ ਸਿੰਘ ਦੀਪ, ਕੁਲਦੀਪ ਸਿੰਘ, ਬਲਦੇਵ ਸਿੰਘ ਜੇਈ, ਮਹਿੰਦਰ ਸਿੰਘ ਨਿਰਾਲਾ, ਮੰਗਲ ਸਿੰਘ ਵਪਾਰੀ, ਹਰਜੀਤ ਸਿੰਘ ਕਲਸੀ, ਸੁਖਪਾਲ ਸਿੰਘ ਕਾਨੂੰਗੋ, ਸੁਰਜੀਤ ਸਿੰਘ ਇਲੀ, ਸੁਖਵਿੰਦਰ ਸਿੰਘ ਚੌਹਾਨ, ਸਵਿੰਦਰ ਸਿੰਘ ਸ਼ਿੰਦਾ ਲਾਲ, ਬਲਵਿੰਦਰ ਸਿੰਘ ਕਾਨੂੰਗੋ, ਗੁਰਦੇਵ ਸਿੰਘ ਪਵਾਰ, ਸਤਨਾਮ ਸਿੰਘ ਪਵਾਰ, ਰਣਜੀਤ ਸਿੰਘ ਮਨੀ ਖੁਰਾਨਾ, ਦੇਸ਼ਵੀਰ ਸਿੰਘ ਪਵਾਰ, ਜਗਦੀਪ ਸਿੰਘ ਪਵਾਰ, ਬਲਦੇਵ ਸਿੰਘ ਬਾਊ, ਲੱਕੀ ਚਾਵਲਾ, ਜੰਗਲੀ ਮਹਾਸ਼ਾ, ਅਸ਼ੋਕ ਮਹਾਸ਼ਾ, ਕੁਲਵਿੰਦਰ ਸਿੰਘ ਸੱਬੂ ਮੈਂਬਰ, ਗਿਆਨੀ ਪ੍ਰੇਮ ਸਿੰਘ, ਰਜਿੰਦਰ ਸਿੰਘ ਰਾਜੂ ਅਟਵਾਲ, ਦਵਿੰਦਰ ਸਿੰਘ ਕਾਕਾ ਮੈਂਬਰ, ਸੁਖਨੰਦਨ ਸਿੰਘ ਆੜ੍ਹਤੀ, ਡਾ. ਜਸਬੀਰ ਸਿੰਘ, ਜਸਵਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ, ਸਮੇਤ ਵੱਡੀ ਗਿਣਤੀ ਵਿਚ ਨਗਰ ਵਾਸੀ ਹਾਜ਼ਰ ਸਨ।