- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਨਲਿਸਟਮੈਂਟ ਵਰਕਰਾਂ ਨੂੰ ਨਵੇਂ ਆਰਡੀਨੈਂਸ ’ਚ ਸ਼ਾਮਿਲ ਕਰਨ ਲਈ ਫੈਸਲਾ ਕਰੇ ਪੰਜਾਬ ਸਰਕਾਰ- ਵਰਿੰਦਰ ਮੋਮੀ

ਸਤਨਾਮ ਸਿੰਘ ਚੀਮਾ•, ਪੰਜਾਬੀ ਜਾਗਰਣ
ਘਰਿਆਲਾ : ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ, ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ, ਸੂਬਾ ਪ੍ਰੈੱਸ ਸਕੱਤਰ ਸਤਨਾਮ ਸਿੰਘ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀਆਂ ਜਲ ਸਪਲਾਈ ਸਕੀਮਾਂ ਰਾਹੀ ਲੋਕਾਂ ਦੇ ਘਰ-ਘਰ ਪਹੁੰਚਾਉਣ ਲਈ ਆਊਟਸੋਰਸ ਅਧੀਨ ਇਕ ਵਰਕਰ ਵਜੋਂ ਕਾਮਿਆਂ ਦੀ ਭਰਤੀ ਕੀਤੀ ਗਈ ਸੀ।
ਵਿਭਾਗ ਦੇ ਅਧਿਕਾਰੀਆਂ ਵੱਲੋਂ ਉਪਰੋਕਤ ਵਰਕਰਾਂ ਨੂੰ ਇਨਲਿਸਟਮੈਂਟ ਪਾਲਸੀ ਅਧੀਨ ਵਰਕਰਾਂ ਨੂੰ ਖੁਦ ਠੇਕੇਦਾਰ ਬਣਾ ਦਿੱਤਾ ਗਿਆ। ਵਰਤਮਾਨ ਸਮੇਂ ਦੌਰਾਨ ਵੀ ਇਨਲਿਸਟਮੈਂਟ ਪਾਲਸੀ ਅਧੀਨ ਰੈਗੂਲਰ ਮੁਲਾਜ਼ਮਾਂ ਵਾਂਗ ਹੀ ਲਗਾਤਾਰ ਸੇਵਾਵਾਂ ਨਿਭਾਅ ਰਹੇ ਹਨ। ਇਸ ਸਮੇਂ ਵਿਭਾਗ ’ਚ ਇਨਲਿਸਟਮੈਂਟ ਅਤੇ ਆਊਟਸੋਰਸ ਅਧੀਨ ਕਾਮੇ ਸੇਵਾਵਾਂ ਦੇ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਲਿਆਂਦੇ ਜਾ ਰਹੇ ਆਰਡੀਨੈਂਸ ਵਿਚ ਇਨਲਿਸਟਮੈਂਟ ਵਰਕਰਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ।
ਆਗੂਆਂ ਮੰਗ ਕੀਤੀ ਕੀ ਚੱਲ ਰਹੇ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੌਰਾਨ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਪਾਸ ਕੀਤੇ ਜਾ ਰਹੇ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ-2026 ਅਤੇ ਪੰਜਾਬ ਕੰਟਰੈਕਚੁਅਲ ਪ੍ਰਸੋਨਲ ਬਿੱਲ-2026 ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਵਰਕਰਾਂ ਨੂੰ ਵੀ ਸ਼ਾਮਲ ਕੀਤਾ ਜਾਵੇ। ਵਿਭਾਗ ’ਚ ਕੰਮ ਕਰਦੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ’ਤੇ ਉਕਤ ਕਾਨੂੰਨ ਨੂੰ ਤੁਰੰਤ ਲਾਗੂ ਕੀਤਾ ਜਾਵੇ।
ਵਿਧਾਨ ਸਭਾ ਸੈਸ਼ਨ ਵਿਚ ਇਹ ਕਾਨੂੰਨ ਪਾਸ ਕਰਕੇ ਤੁਰੰਤ ਪ੍ਰਭਾਵ ਨਾਲ ਇਨਲਿਸਟਮੈਂਟ, ਆਊਟਸੋਰਸ ਵਰਕਰਾਂ ’ਤੇ ਤੁਰੰਤ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਇਨਲਿਸਟਮੈਂਟ ਵਰਕਰਾਂ ਨੂੰ ਈਪੀਐੱਫ ਅਤੇ ਈਐੱਸਆਈਸੀ ਦੀ ਸਹੂਲਤ ਦਿੱਤੀ ਜਾਵੇ। ਸਰਕਾਰ ਦੁਆਰਾ ਮਾਨਤਾ ਪ੍ਰਾਪਤ ਸਰਕਾਰੀ ਛੁੱਟੀਆਂ ਦਿੱਤੀਆਂ ਜਾਣ।
ਇਨਲਿਸਟਮੈਂਟ, ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਵਿਚ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਸ਼ਾਮਲ ਕਰ ਕੇ ਤਨਖਾਹ ਨਿਸ਼ਚਿਤ ਕੀਤੀ ਜਾਵੇ। ਆਊਟਸੋਰਸ ਕਾਮਿਆਂ ਦੀਆਂ ਰੁਕੀਆਂ ਤਨਖਾਹਾਂ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੀਆਂ ਜਾਣ। ਇਸ ਦੇ ਨਾਲ ਹੀ ਸੂਬਾ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੌਰਾਨ ਜੇਕਰ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਮਜ਼ਬੂਰਨ ਪੂਰੇ ਅਮਨ ਢੰਗ ਨਾਲ ਅੰਦੋਲਨ ਕੀਤਾ ਜਾਵੇਗਾ।
ਇਸੇ ਕੜੀ ਤਹਿਤ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਵਿਭਾਗ ’ਚ ਮਰਜ਼ ਕਰਕੇ ਪੱਕਾ ਅਤੇ ਸੁਰੱਖਿਅਤ ਰੁਜ਼ਗਾਰ ਕਰਵਾਉਣ ਲਈ 9 ਅਗਸਤ ਤੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਵਿਧਾਨ ਸਭਾ ਹਲਕੇ ਸਾਹਨੇਵਾਲ ਵਿਚ ਲੱਗਣ ਜਾ ਰਹੇ ਮੋਰਚੇ ਵਿਚ ਸਮੂਹ ਪੰਜਾਬ ਵਿੱਚੋਂ ਵਰਕਰਾਂ ਆਪਣੇ ਪਰਿਵਾਰਾਂ-ਬੱਚਿਆਂ ਸਮੇਤ ਲਗਾਤਾਰ ਮੋਰਚਾ ਵਿਚ ਸ਼ਾਮਲ ਹੋਣਗੇ।