ਖਡੂਰ ਸਾਹਿਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਗਠਨ ਹਲਕਾ ਖਡੂਰ ਸਾਹਿਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਗਠਨ
Publish Date: Tue, 04 Aug 2026 07:54 PM (IST)
Updated Date: Tue, 04 Aug 2026 07:55 PM (IST)
ਹਲਕਾ ਇੰਚਾਰਜ ਰਮਨਦੀਪ ਕੌਰ ਸ਼ੇਰੋਂ ਨੇ ਕੋਰ ਕਮੇਟੀ ਦੇ ਮੈਂਬਰਾਂ ਨਾਲ ਕੀਤੀ ਪਹਿਲੀ ਮੀਟਿੰਗ ਆਉਣ ਵਾਲੇ ਦਿਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕੋਰ ਕਮੇਟੀ ਬਣਾਏਗੀ ਰਣਨੀਤੀ : ਰਮਨਦੀਪ ਕੌਰ, ਬਿੱਲਾ ਸ਼ੇਰੋਂ ਰਾਕੇਸ਼ ਨਈਅਰ, •ਪੰਜਾਬੀ ਜਾਗਰਣ ਚੋਹਲਾ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਯਮਾਂ ਅਧੀਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਹਲਕੇ ਦੀ 50 ਮੈਂਬਰੀ ਕੋਰ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਕੋਰ ਕਮੇਟੀ ਦੇ ਮੈਂਬਰਾਂ ਦੀ ਚੋਣ ਹਲਕੇ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰੇ ਅਤੇ ਸਲਾਹ-ਮਸ਼ਵਰੇ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਦੀ ਭਵਿੱਖ ਵਿਚ ਸ਼੍ਰੋਮਣੀ ਅਕਾਲੀ ਦਲ ਹਲਕਾ ਸ੍ਰੀ ਖਡੂਰ ਸਾਹਿਬ ਦੀ ਰਣਨੀਤੀ ਤਿਆਰ ਕਰੇਗੀ। ਉਨ੍ਹਾ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕੋਰ ਕਮੇਟੀ ਦੀਆਂ ਨਿਯਮਤ ਮੀਟਿੰਗਾਂ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਹਿਮ ਫ਼ੈਸਲੇ ਲਏ ਜਾਣਗੇ ਅਤੇ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਕੋਰ ਕਮੇਟੀ ਵਿਚ ਐੱਸਜੀਪੀਸੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਮੀਤ ਪ੍ਰਧਾਨ ਦਲਬੀਰ ਸਿੰਘ ਜਹਾਂਗੀਰ, ਤੇਜਿੰਦਰ ਸਿੰਘ ਪ੍ਰਿੰਸ, ਜਗਦੀਪ ਸਿੰਘ ਮਿੰਟੂ, ਨਰਪਿੰਦਰ ਸਿੰਘ, ਬੀਸੀ ਵਿੰਗ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਐੱਸਸੀ ਵਿੰਗ ਪ੍ਰਧਾਨ ਕਸ਼ਮੀਰ ਸਿੰਘ, ਯੂਥ ਪ੍ਰਧਾਨ ਮਹਿਲ ਸਿੰਘ ਜੋਧਪੁਰ, ਜਨਰਲ ਸਕੱਤਰ ਯੂਥ ਅਕਾਲੀ ਦਲ ਕੁਲਦੀਪ ਸਿੰਘ ਲਾਹੌਰੀਆ, ਸੁਖਰਾਜ ਸਿੰਘ ਬਹਾਦਰ, ਸੁਖਜਿੰਦਰ ਸਿੰਘ, ਗਿਆਨ ਸਿੰਘ ਸ਼ਾਹਬਾਜ਼ਪੁਰ, ਦਿਲਬਾਗ ਸਿੰਘ ਕਾਹਲਵਾਂ, ਮਨਜਿੰਦਰ ਸਿੰਘ ਜੀਓਬਾਲਾ, ਜਸਵੰਤ ਸਿੰਘ, ਗੁਰਵਿੰਦਰ ਸਿੰਘ ਲਾਲੀ, ਜਸਪਾਲ ਸਿੰਘ, ਬਲਦੇਵ ਸਿੰਘ ਕੱਲ੍ਹਾ, ਅੰਗਰੇਜ਼ ਸਿੰਘ ਕੱਲ੍ਹਾ, ਅਰਜਿੰਦਰ ਸਿੰਘ ਰਾਜਨ, ਹਰਪ੍ਰੀਤ ਸਿੰਘ ਡਾਲੇਕੇ, ਹਰਪ੍ਰੀਤ ਸਿੰਘ, ਗੁਰਦੇਵ ਸਿੰਘ, ਜਸਪਾਲ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਮੁਖਤਾਰ ਸਿੰਘ, ਮੋਹਣ ਸਿੰਘ, ਪਿਆਰਾ ਸਿੰਘ ਦੁਗਾਲਵਾਲ, ਅਜੈਬ ਸਿੰਘ, ਜਗਤਾਰ ਸਿੰਘ ਧੂੰਦਾ, ਜੱਜ ਕੁਮਾਰ, ਅੰਗਰੇਜ਼ ਸਿੰਘ, ਮਨਜਿੰਦਰ ਸਿੰਘ ਲਾਟੀ, ਨਿਰਵੈਲ ਸਿੰਘ, ਮੇਹਰ ਸਿੰਘ, ਕੁਲਦੀਪ ਸਿੰਘ, ਜੁਗਰਾਜ ਸਿੰਘ, ਗੁਰਮੁੱਖ ਸਿੰਘ, ਸੁਖਜਿੰਦਰ ਸਿੰਘ, ਗੁਰਿੰਦਰ ਸਿੰਘ, ਬਲਕਾਰ ਸਿੰਘ, ਰਣਜੀਤ ਸਿੰਘ ਰਾਣਾ, ਸੁਖਵਿੰਦਰ ਸਿੰਘ ਹੀਰਾ, ਲਖਬੀਰ ਸਿੰਘ, ਮਨਜਿੰਦਰ ਸਿੰਘ, ਦਿਲਬਾਗ ਸਿੰਘ, ਕੰਵਲਜੀਤ ਸਿੰਘ ਅਤੇ ਲਖਵਿੰਦਰ ਸਿੰਘ ਸਮੇਤ ਹੋਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਮੌਕੇ ਮਨਜੀਤ ਸਿੰਘ ਪੱਖੋਪੁਰ, ਪਲਵਿੰਦਰ ਸਿੰਘ ਡਿਆਲ, ਮੋਹਣ ਸਿੰਘ ਭੈਲ, ਮਹਿਲਾ ਵਿੰਗ ਪ੍ਰਧਾਨ ਬੀਬੀ ਮਨਜੀਤ ਕੌਰ ਡਿਆਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।