ਜਥੇ. ਕਰਮੂੰਵਾਲਾ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ
Publish Date: Tue, 11 Aug 2026 07:34 PM (IST)
Updated Date: Wed, 12 Aug 2026 04:05 AM (IST)
ਨਿਯੁਕਤੀ ਨਾਲ ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਰਾਕੇਸ਼ ਨਈਅਰ, •ਪੰਜਾਬੀ ਜਾਗਰਣ, ਚੋਹਲਾ ਸਾਹਿਬ : ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਨੂੰ ਪਾਰਟੀ ਵਿਚ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਆਪਣੀ ਨਿਯੁਕਤੀ ’ਤੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰਕੇ ਕੰਮ ਕੀਤਾ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਈ ਜਾਵੇਗੀ। ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਦੀ ਨਿਯੁਕਤੀ ’ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ, ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ, ਬੀਸੀ ਵਿੰਗ ਐੱਨਆਰਆਈ ਦੇ ਪ੍ਰਧਾਨ ਮਨਪ੍ਰੀਤ ਸਿੰਘ ਜੱਜ ਕੈਨੇਡਾ, ਮੀਤ ਪ੍ਰਧਾਨ ਵਿਨੋਦ ਕੁਮਾਰ ਕੈਨੇਡਾ, ਸਰਕਲ ਗੋਇੰਦਵਾਲ ਸਾਹਿਬ ਦੇ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆ, ਐੱਸਈ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਧੂੰਦਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਲਾਟੀ, ਬੀਸੀ ਵਿੰਗ ਹਲਕਾ ਪ੍ਰਧਾਨ ਤੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਭਿੰਦਾ, ਐੱਸਈ ਵਿੰਗ ਹਲਕਾ ਖਡੂਰ ਸਾਹਿਬ ਦੇ ਪ੍ਰਧਾਨ ਕਸ਼ਮੀਰ ਸਿੰਘ ਫਤਿਆਬਾਦ, ਬਲਾਕ ਸੰਮਤੀ ਮੈਂਬਰ ਤੇਜਿੰਦਰ ਸਿੰਘ ਪ੍ਰਿੰਸ, ਦਲੇਰ ਸਿੰਘ ਢਿੱਲੋਂ ਮੈਂਬਰ ਬਲਾਕ ਸੰਮਤੀ, ਸੀਨੀਅਰ ਆਗੂ ਦਇਆ ਸਿੰਘ ਚੋਹਲਾ ਖੁਰਦ, ਮਨਜੀਤ ਸਿੰਘ ਪੱਖੋਪੁਰ ਸਾਬਕਾ ਸੰਮਤੀ ਮੈਂਬਰ, ਯੂਥ ਆਗੂ ਸੁਖਚੈਨ ਸਿੰਘ ਰੰਧਾਵਾ ਕਰਮੂੰਵਾਲਾ, ਪ੍ਰਧਾਨ ਸਵਿੰਦਰ ਸਿੰਘ ਕਰਮੂੰਵਾਲਾ, ਕਿਸਾਨ ਆਗੂ ਚਰਨਜੀਤ ਸਿੰਘ ਦਿਓਲ ਫਤਿਆਬਾਦ, ਸਰਪੰਚ ਜਗਦੀਪ ਸਿੰਘ ਮਿੰਟੂ ਖਾਨ ਰਜਾਦਾ, ਸਰਪੰਚ ਸੁਖਰਾਜ ਸਿੰਘ ਰਾਜਾ ਭੈਲ, ਹਰਪਾਲ ਸਿੰਘ ਗਿੱਲ ਸਾਬਕਾ ਸਰਪੰਚ ਕੱਦਗਿੱਲ, ਸੋਨੂੰ ਭੁੱਲਰ ਸਰਪੰਚ ਕਿਰਤੋਵਾਲ, ਠੇਕੇਦਾਰ ਹੀਰਾ ਭੁੱਲਰ ਹਰੀਕੇ, ਸਰਪੰਚ ਗੁਰਲਾਭ ਸਿੰਘ ਸ਼ਹਾਬਪੁਰ, ਪ੍ਰਤਾਪ ਸਿੰਘ ਨੰਬਰਦਾਰ ਜਾਮਾਰਾਏ, ਗੁਰ ਸਿੱਧੂ ਘੜਕਾ, ਇੰਦਰਜੀਤ ਸਿੰਘ ਸਾਬਕਾ ਸਰਪੰਚ ਕਰਮੂੰਵਾਲਾ, ਸਾਰਜ ਸਿੰਘ ਧੁੰਨ, ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ ਚੋਹਲਾ ਸਾਹਿਬ, ਨਿਰਵੈਲ ਸਿੰਘ ਚੋਹਲਾ ਸਾਹਿਬ ਮੈਂਬਰ ਕੋਰ ਕਮੇਟੀ, ਵਿਸ਼ਾਲ ਸਿੰਘ ਮੁਨੀਮ ਅਤੇ ਗੁਰਵੇਲ ਸਿੰਘ ਫੌਜੀ ਚੋਹਲਾ ਸਾਹਿਬ ਸਮੇਤ ਹੋਰਨਾਂ ਆਗੂਆਂ ਤੇ ਵਰਕਰਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਨੂੰ ਵਧਾਈ ਦਿੱਤੀ। ਆਗੂਆਂ ਨੇ ਕਿਹਾ ਕਿ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਦੀ ਸੂਬਾ ਮੀਤ ਪ੍ਰਧਾਨ ਵਜੋਂ ਨਿਯੁਕਤੀ ਨਾਲ ਹਲਕਾ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵਾਂ ਬਲ ਮਿਲੇਗਾ।