ਝੰਡਾ ਯਾਤਰਾ ’ਚ ਪ੍ਰਧਾਨ ਭੁੱਲਰ ਨੇ ਲਵਾਈ ਹਾਜ਼ਰੀ ਮਾਤਾ ਚਿੰਤਪੁਰਨੀ ਜੀ ਦੀ ਝੰਡਾ ਯਾਤਰਾ ਵਿਚ ਜ਼ਿਲ੍ਹਾ ਪ੍ਰਧਾਨ ਰਾਜਬੀਰ ਭੁੱਲਰ ਨੇ ਸਾਥੀਆਂ ਸਮੇਤ ਲਵਾਈ ਹਾਜ਼ਰੀ
Publish Date: Thu, 20 Aug 2026 04:36 PM (IST)
Updated Date: Thu, 20 Aug 2026 04:39 PM (IST)
ਪੱਤਰ ਪ੍ਰੇਰਕ• ਪੰਜਾਬੀ ਜਾਗਰਣ ਤਰਨਤਾਰਨ : ਸਥਾਨਕ ਸ਼ਹਿਰ ’ਚ ਮਾਤਾ ਚਿੰਤਪੁਰਨੀ ਜੀ ਦੇ ਮੰਦਰ ਵਿਖੇ ਸ਼ਰਧਾ ਤੇ ਭਗਤੀ ਭਾਵਨਾ ਨਾਲ ਝੰਡਾ ਯਾਤਰਾ ਦਾ ਆਯੋਜਨ ਕੀਤਾ ਗਿਆ। ਝੰਡਾ ਯਾਤਰਾ ਦੌਰਾਨ ਸੰਗਤਾਂ ਵੱਲੋਂ ਪੂਰੇ ਉਤਸ਼ਾਹ ਨਾਲ ਮਾਤਾ ਜੀ ਦੇ ਜੈਕਾਰੇ ਲਗਾਏ ਗਏ, ਜਿਸ ਨਾਲ ਪੂਰਾ ਮਾਹੌਲ ਭਗਤੀਮਈ ਬਣਿਆ ਰਿਹਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਆਪਣੇ ਸਾਥੀਆਂ ਸਮੇਤ ਝੰਡਾ ਯਾਤਰਾ ਵਿਚ ਹਾਜ਼ਰੀ ਭਰਦਿਆਂ ਮਾਤਾ ਚਿੰਤਪੁਰਨੀ ਜੀ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਮੰਦਰ ਪ੍ਰਬੰਧਕਾਂ ਤੇ ਸ਼ਰਧਾਲੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨਤ ਕੀਤਾ ਗਿਆ। ਇਸ ਮੌਕੇ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਧਾਰਮਿਕ ਸਮਾਗਮ ਸਾਨੂੰ ਆਪਣੀ ਵਿਰਾਸਤ ਤੇ ਸੰਸਕਾਰਾਂ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਅਜਿਹੇ ਸਮਾਗਮਾਂ ਵਿਚ ਹਰ ਵਰਗ ਦੇ ਲੋਕਾਂ ਦਾ ਇਕੱਠੇ ਹੋ ਕੇ ਸ਼ਮੂਲੀਅਤ ਕਰਨਾ ਸਾਡੇ ਸਮਾਜ ਦੀ ਏਕਤਾ ਤੇ ਸਦਭਾਵਨਾ ਦੀ ਮਿਸਾਲ ਹੈ। ਉਨ੍ਹਾਂ ਮਾਤਾ ਚਿੰਤਪੁਰਨੀ ਜੀ ਅੱਗੇ ਕਾਮਨਾ ਕੀਤੀ ਕਿ ਮਾਤਾ ਜੀ ਦਾ ਅਸ਼ੀਰਵਾਦ ਸਮੂਹ ਸ਼ਹਿਰ ਵਾਸੀਆਂ ਤੇ ਸੰਗਤਾਂ ਉੱਤੇ ਹਮੇਸ਼ਾ ਬਣਿਆ ਰਹੇ। ਇਸ ਮੌਕੇ ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਮਨੀਸ਼ ਬਲੌਰੀ ਗੌਰਵ ਵਰਮਾ, ਯਸ਼ ਸ਼ਰਮਾ, ਰਿਤੇਸ਼ ਵਾਲੀਆ, ਗੁਰਵਿੰਦਰ ਸਿੰਘ ਬੌਬੀ ਤਖਤੁਚੱਕ, ਸੰਜੀਵ ਕੁਮਾਰ ਡਿੰਪੀ ਮਹੰਤ, ਰਜਿੰਦਰ ਭੰਡਾਰੀ, ਅੰਗਰੇਜ਼ ਸਿੰਘ ਖੱਬੇ ਏਬੀਟੀਸੀ ਟਰਾਂਸਪੋਰਟ ਵਾਲੇ, ਹੀਰਾ ਸਿੰਘ ਮੱਲ੍ਹੀ, ਨਿਸ਼ਾਨ ਸਿੰਘ ਸ਼ਾਨਾ, ਆਦਿ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।