ਅਕਾਲੀ ਦਲ ਵੱਲੋਂ ਪਿੰਡ-ਪਿੰਡ ਵਰਕਰ ਮਿਲਣੀ ਸ਼ੁਰੂ ਪਿੰਡ-ਪਿੰਡ ਵਰਕਰ ਮਿਲਣੀ ਤੇ ਸੰਗਤ ਦਰਸ਼ਨ ਪ੍ਰੋਗਰਾਮਾਂ ਦੀ ਪਿੰਡ ਨਵੇਂ ਵਰ੍ਹਿਆਂ ਤੋਂ ਸ਼ੁਰੂਆਤ ਕੀਤੀ
Publish Date: Thu, 20 Aug 2026 06:26 PM (IST)
Updated Date: Thu, 20 Aug 2026 06:27 PM (IST)
ਸੰਗਤ ਦਰਸ਼ਨ ਪ੍ਰੋਗਰਾਮਾਂ ਦੀ ਪਿੰਡ ਨਵੇਂ ਵਰ੍ਹਿਆਂ ਤੋਂ ਕੀਤੀ ਸ਼ੁਰੂਆਤ : ਰਮਨਦੀਪ ਕੌਰ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣਾ ਹੀ ਅਸਲ ਲੋਕ ਸੇਵਾ : ਬਿੱਲਾ ਸ਼ੇਰੋਂ ਰਾਕੇਸ਼ ਨਈਅਰ •ਪੰਜਾਬੀ ਜਾਗਰਣ ਚੋਹਲਾ ਸਾਹਿਬ : ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਵਿਚ ਪਿੰਡ-ਪਿੰਡ ਵਰਕਰ ਮਿਲਣੀ ਤੇ ਸੰਗਤ ਦਰਸ਼ਨ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ ਗਈ। ਇਸੇ ਲੜੀ ਤਹਿਤ ਪਿੰਡ ਨਵੇਂ ਵਰ੍ਹਿਆਂ ਵਿਖੇ ਅੰਗਰੇਜ਼ ਸਿੰਘ ਲਾਲੀ ਦੇ ਗ੍ਰਹਿ ਵਿਖੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਪਿੰਡ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਬੀਬਾ ਰਮਨਦੀਪ ਕੌਰ ਸ਼ੇਰੋਂ ਦੇ ਪਤੀ ਤੇ ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੀ ਮੌਜੂਦ ਸਨ। ਉਨ੍ਹਾਂ ਨੇ ਅਕਾਲੀ ਵਰਕਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਸੰਗਤ ਦਰਸ਼ਨ ਸਿਰਫ਼ ਇਕ ਪ੍ਰੋਗਰਾਮ ਨਹੀਂ, ਸਗੋਂ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ, ਉਨ੍ਹਾਂ ਨਾਲ ਖੜ੍ਹਨ ਤੇ ਸੇਵਾ ਦਾ ਭਰੋਸਾ ਨਿਭਾਉਣ ਦੀ ਉਹ ਪਰੰਪਰਾ ਹੈ, ਜਿਸ ਨੂੰ ਮਰਹੂਮ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੀ ਸਿਆਸਤ ਵਿਚ ਮਜ਼ਬੂਤ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਤੇ ਉਨ੍ਹਾਂ ਦੇ ਦਰ ’ਤੇ ਪਹੁੰਚ ਕੇ ਸਮੱਸਿਆਵਾਂ ਸੁਣਨਾ ਹੀ ਅਸਲ ਲੋਕ ਸੇਵਾ ਦੀ ਪਛਾਣ ਹੈ। ਇਸੇ ਸੋਚ ਤਹਿਤ ਹਲਕਾ ਖਡੂਰ ਸਾਹਿਬ ਵਿਚ ਪਿੰਡ-ਪਿੰਡ ਵਰਕਰ ਮਿਲਣੀ ਤੇ ਸੰਗਤ ਦਰਸ਼ਨ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਤਾਂ ਜੋ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਸਿੱਧਾ ਰਾਬਤਾ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦਾ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ, ਸਰਕਲ ਪ੍ਰਧਾਨ ਤੇ ਸਾਬਕਾ ਸਰਪੰਚ ਦਿਲਬਾਗ ਸਿੰਘ ਕਾਹਲਵਾਂ, ਸਾਬਕਾ ਸਰਪੰਚ ਸ਼ਿੰਗਾਰਾ ਸਿੰਘ, ਸਾਬਕਾ ਸਰਪੰਚ ਸੁਖਵਿੰਦਰ ਕੌਰ, ਮਾਨ ਸਿੰਘ, ਨੰਬਰਦਾਰ ਰਣਜੀਤ ਸਿੰਘ, ਨੰਬਰਦਾਰ ਸਵਿੰਦਰ ਸਿੰਘ, ਹਰਜੀਤ ਸਿੰਘ, ਦਰਸ਼ਨ ਸਿੰਘ, ਸੁਖਦੇਵ ਸਿੰਘ, ਮਨਜੀਤ ਕੌਰ, ਸੁਖਵਿੰਦਰ ਕੌਰ, ਬਲਜਿੰਦਰ ਕੌਰ ਆਦਿ ਹਾਜ਼ਰ ਸਨ।