‘ਆਪ’ ਸਰਕਾਰ ਤੋਂ ਸੂਬੇ ਦੀ ਜਨਤਾ ਸੰਤੁਸ਼ਟ : ਰੁਪਿੰਦਰ ਕੌਰ ਪੰਜਾਬ ਦੀ ‘ਆਪ’ ਸਰਕਾਰ ਦੇ ਇਤਿਹਾਸਿਕ ਫੈਸਲਿਆਂ ਤੋਂ ਸੂਬੇ ਦੀ ਜਨਤਾ ਸੰਤੁਸ਼ਟ : ਰੁਪਿੰਦਰ ਕੌਰ ਸੰਧੂ
Publish Date: Thu, 20 Aug 2026 08:29 PM (IST)
Updated Date: Thu, 20 Aug 2026 08:30 PM (IST)
ਪੱਤਰ ਪ੍ਰੇਰਕ •ਪੰਜਾਬੀ ਜਾਗਰਣ ਤਰਨਤਾਰਨ : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿਚ ਲਏ ਜਾ ਰਹੇ ਫੈਸਲਿਆਂ ਤੇ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਤੋਂ ਸੂਬੇ ਦੀ ਜਨਤਾ ਸੰਤੁਸ਼ਟ ਹੈ। ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਤੇ ਆਮ ਲੋਕਾਂ ਦੀ ਭਲਾਈ ਨੂੰ ਤਰਜੀਹ ਦਿੰਦਿਆਂ ਕਈ ਅਹਿਮ ਕਦਮ ਚੁੱਕੇ ਹਨ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਹਲਕਾ ਤਰਨਤਾਰਨ ਦੀ ਸੰਗਠਨ ਇੰਚਾਰਜ ਰੁਪਿੰਦਰ ਕੌਰ ਸੰਧੂ ਨੇ ਕੀਤਾ। ਰੁਪਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੇਵਾਵਾਂ, ਸਕੂਲ ਆਫ਼ ਐਮੀਨੈਂਸ ਰਾਹੀਂ ਸਰਕਾਰੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤਕ ਪਹੁੰਚਾਉਣ ਅਤੇ ਭ੍ਰਿਸ਼ਟਾਚਾਰ ’ਤੇ ਨੱਥ ਪਾਉਣ ਲਈ ਵੀ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵੀ ਚਲਾਈ ਜਾ ਰਹੀ ਹੈ, ਜਿਸ ਤਹਿਤ ਵੱਡੀ ਗਿਣਤੀ ਵਿਚ ਸ਼ਰਧਾਲੂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਬੀਬੀ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਖੇਤਰ ਵਿਚ ਕੀਤੇ ਜਾ ਰਹੇ ਸੁਧਾਰਾਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਾਰਨ ਆਮ ਆਦਮੀ ਪਾਰਟੀ ਦਾ ਸੰਗਠਨ ਵੀ ਪਿੰਡਾਂ ਤੇ ਸ਼ਹਿਰਾਂ ਵਿਚ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਸਿਆਸੀ ਲਾਭ ਦੀ ਬਜਾਏ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਅਤੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਅੱਗੇ ਲਿਜਾਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।