ਮੁੱਖ ਮੰਤਰੀ ਮਾਨ ਨੇ ਪੰਜਾਬ ਵਾਸੀਆਂ ਦਾ ਦਿਲ ਜਿੱਤਿਆ : ਬੀਬਾ ਗਿੱਲ ਮੁੱਖ ਮੰਤਰੀ ਮਾਨ ਨੇ ਗਾਰੰਟੀਆਂ ਪੂਰੀਆਂ ਕਰਕੇ ਪੰਜਾਬ ਵਾਸੀਆਂ ਦਾ ਦਿਲ ਜਿੱਤਿਆ : ਗਗਨਦੀਪ ਕੌਰ ਗਿੱਲ
Publish Date: Thu, 20 Aug 2026 08:37 PM (IST)
Updated Date: Thu, 20 Aug 2026 08:39 PM (IST)
ਪੱਤਰ ਪ੍ਰੇਰਕ •ਪੰਜਾਬੀ ਜਾਗਰਣ ਤਰਨਤਾਰਨ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕੌਂਸਲਰ ਗਗਨਦੀਪ ਕੌਰ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਲੋਕ-ਹਿੱਤ ਨੂੰ ਪਹਿਲ ਦਿੰਦਿਆਂ ਕਈ ਅਹਿਮ ਫੈਸਲੇ ਲਏ ਹਨ, ਜਿਸ ਨਾਲ ਪੰਜਾਬ ਵਾਸੀਆਂ ਦਾ ਸਰਕਾਰ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਬੀਬਾ ਗਿੱਲ ਨੇ ਕਿਹਾ ਕਿ ਸਰਕਾਰ ਵੱਲੋਂ ਮੁਫ਼ਤ ਬਿਜਲੀ ਦੀ ਸਹੂਲਤ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੇਵਾਵਾਂ, ਸਿੱਖਿਆ ਦੇ ਖੇਤਰ ਵਿਚ ਸੁਧਾਰ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਵਰਗੀਆਂ ਲੋਕ-ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸਿਹਤ ਸਹੂਲਤਾਂ ਵਿਚ ਸੁਧਾਰ ਕਰਨ ਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਨੇੜੇ ਕਰਨ ਲਈ ਵੀ ਵੱਖ-ਵੱਖ ਉਪਰਾਲੇ ਕੀਤੇ ਗਏ ਹਨ। ਕੌਂਸਲਰ ਗਗਨਦੀਪ ਕੌਰ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਦਾ ਕੇਂਦਰ ਆਮ ਪਰਿਵਾਰ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਤੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਲਿਜਾਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ ਤੇ ਲੋਕ-ਭਲਾਈ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ।