ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਫੁੱਟਬਾਲ ਮੁਕਾਬਲਿਆਂ ’ਚ ਰਹੇ ਜੇਤੂ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਫੁੱਟਬਾਲ ਮੁਕਾਬਲਿਆਂ ’ਚ ਰਹੇ ਜੇਤੂ
Publish Date: Wed, 26 Aug 2026 05:57 PM (IST)
Updated Date: Thu, 27 Aug 2026 04:01 AM (IST)
ਕੈਪਸ਼ਨ : ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਸਟਾਫ਼। * ਜੇਤੂ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਗੁਰਬਰਿੰਦਰ ਸਿੰਘ, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ। ਪੰਜਾਬ ਸਰਕਾਰ ਵੱਲੋਂ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2026-27 ਏਈਓ ਮਨਿੰਦਰ ਸਿੰਘ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਜੁਗਰਾਜ ਸਿੰਘ ਦੇ ਨਿਯਮਾਂ ਅਧੀਨ ਸੇਵਾ ਦੇਵੀ ਕਾਲਜ, ਤਰਨਤਾਰਨ ਵਿਖੇ ਕਰਵਾਈਆਂ ਗਈਆਂ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਮਾਨਸਿਕ ਅਤੇ ਸਰੀਰਿਕ ਪੱਖੋਂ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਵਿਚ ਖੇਡ ਭਾਵਨਾ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨਾ ਸੀ। ਇਨ੍ਹਾਂ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀ ਅੰਡਰ-14 ਲੜਕਿਆਂ ਦੀ ਫੁੱਟਬਾਲ ਟੀਮ ਨੇ ਕੋਚ ਰੇਸ਼ਮ ਸਿੰਘ ਅਤੇ ਕੋਚ ਸੁਖਵਿੰਦਰ ਸਿੰਘ ਦੀ ਅਗਵਾਈ ’ਤੇ ਸਹੀ ਸੇਧ ਹੇਠ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ। ਇਸ ਪ੍ਰਾਪਤੀ ’ਤੇ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਸਕੂਲ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਜੇਤੂ ਵਿਦਿਆਰਥੀਆਂ, ਕੋਚਾਂ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਣ ਵਾਲੇ ਖੇਡ ਮੁਕਾਬਲਿਆਂ ਲਈ ਹੋਰ ਮਿਹਨਤ ਕਰਨ ਅਤੇ ਉੱਚ ਕੋਟੀ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।