ਸੈਂਟਰਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵੱਲੋਂ ਫਾਰਮੇਸੀ ਕਾਲਜ ਪੱਟੀ ਦਾ ਵਿੱਦਿਅਕ ਦੌਰਾ
ਸੈਂਟਰਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਕੀਤਾ ਫਾਰਮੇਸੀ ਕਾਲਜ ਪੱਟੀ ਦਾ ਵਿੱਦਿਅਕ ਦੌਰਾ
Publish Date: Wed, 26 Aug 2026 06:17 PM (IST)
Updated Date: Thu, 27 Aug 2026 04:01 AM (IST)
ਕੈਪਸ਼ਨ : ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀ ਫਾਰਮੈਂਸੀ ਕਾਲਜ ਪੱਟੀ ਦਾ ਦੌਰਾ ਕਰਦੇ ਹੋਏ। ਕੈਪਸ਼ਨ : ਵਿਦਿਆਰਥੀ ਕਾਲਜ ਦੇ ਵੱਖ-ਵੱਖ ਵਿਭਾਗਾਂ, ਵਿੱਦਿਅਕ ਗਤੀਵਿਧੀਆਂ ਅਤੇ ਉੱਚ ਸਿੱਖਿਆ ਬਾਰੇ ਜਾਣਕਾਰੀ ਹਾਸਿਲ ਕਰਦੇ ਹੋਏ। ਬੱਲੂ ਮਹਿਤਾ, •ਪੰਜਾਬੀ ਜਾਗਰਣ ਪੱਟੀ : ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਫਾਰਮੇਸੀ ਕਾਲਜ, ਪੱਟੀ ਵਿਖੇ ਵਿੱਦਿਅਕ ਦੌਰਾ ਕੀਤਾ ਗਿਆ। ਇਹ ਦੌਰਾ ਕਾਲਜ ਦੇ ਪ੍ਰਿੰਸੀਪਲ ਡਾ. ਬਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕਾਲਜ ਦੇ ਵੱਖ-ਵੱਖ ਵਿਭਾਗਾਂ, ਵਿੱਦਿਅਕ ਗਤੀਵਿਧੀਆਂ ਤੇ ਉੱਚ ਸਿੱਖਿਆ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਕਾਲਜ ਦੇ ਵਾਤਾਵਰਨ ਅਤੇ ਸਿੱਖਿਆ ਪ੍ਰਣਾਲੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਆਪਣੇ ਭਵਿੱਖ ਦੇ ਅਧਿਐਨ ਨਾਲ ਸਬੰਧਤ ਕਈ ਗੱਲਾਂ ਜਾਣੀਆਂ। ਸਕੂਲ ਪ੍ਰਬੰਧਕਾਂ ਚੇਅਰਮੈਨ ਡਾਕਟਰ ਰਾਜੇਸ਼ ਭਾਰਦਵਾਜ, ਪ੍ਰਿੰਸੀਪਲ ਕਮ ਐਗਜ਼ੀਕਿਊਟਿਵ ਡਾਕਟਰ ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਡਾਇਰੈਕਟਰ ਸ਼ੁਭੀ ਭਾਰਦਵਾਜ ਵੱਲੋਂ ਅਜਿਹੇ ਵਿੱਦਿਅਕ ਦੌਰਿਆਂ ਨੂੰ ਬਹੁਤ ਹੀ ਸ਼ਲਾਘਾਯੋਗ ਗਤੀਵਿਧੀਆਂ ਨਾਲ ਵਿਦਿਆਰਥੀਆਂ ਦੇ ਗਿਆਨ ਅਤੇ ਵਿਅਕਤੀਤਵ ਵਿਕਾਸ ਲਈ ਇਸ ਨੂੰ ਬਹੁਤ ਲਾਹੇਵੰਦ ਦੱਸਿਆ ਹੈ।