ਸੈਂਟਰਲ ਕਾਨਵੈਂਟ ਸਕੂਲ ’ਚ ਕਰੀਅਰ ਵਿਕਾਸ, ਏਆਈ ਤਕਨੀਕ ਤੇ ਸਿਹਤ ਸਬੰਧੀ ਜਾਗਰੂਕਤਾ ਸੈਮੀਨਾਰ ਸੈਂਟਰਲ ਕਾਨਵੈਂਟ ਸਕੂਲ ’ਚ ਕਰੀਅਰ ਵਿਕਾਸ, ਏਆਈ ਤਕਨੀਕ ਅਤੇ ਸਿਹਤ ਸਬੰਧੀ ਜਾਗਰੂਕਤਾ ਸੈਮੀਨਾਰ
Publish Date: Wed, 26 Aug 2026 06:20 PM (IST)
Updated Date: Thu, 27 Aug 2026 04:01 AM (IST)
ਕੈਪਸ਼ਨ- ਸੈਂਟਰਲ ਕਾਨਵੈਂਟ ਸਕੂਲ ਵਿਖੇ ਕਰੀਅਰ ਵਿਕਾਸ, ਏਆਈ ਤਕਨੀਕ ਅਤੇ ਸਿਹਤ ਸਬੰਧੀ ਜਾਗਰੂਕਤਾ ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ ਮਾਹਿਰ। * ਡਾ. ਹਰਲੀਨ ਕੌਰ ਨੇ ਵਿਦਿਆਰਥਣਾਂ ਨੂੰ ਐੱਚਪੀਵੀ ਵੈਕਸੀਨੇਸ਼ਨ ਸਬੰਧੀ ਜਾਗਰੂਕ ਕੀਤਾ ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਪੱਟੀ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਕਰੀਅਰ ਵਿਕਾਸ, ਆਰਟੀਫਿਸ਼ੀਅਲ ਇੰਟੈਲੀਜੈਂਸ ਏਆਈ ਤਕਨੀਕ ਤੇ ਸਿਹਤ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸੀਬੀਐੱਸਈ ਵੱਲੋਂ ਸ਼ੁਰੂ ਕੀਤੀ ਗਈ ਕੌਸ਼ਲ ਵਿਕਾਸ ਸਬੰਧੀ ਕਿਤਾਬ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਪਰਮਜੀਤ ਕੌਰ ਵੱਲੋਂ ਦਿੱਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਕੌਸ਼ਲ-ਅਧਾਰਿਤ ਸਿੱਖਿਆ ਦੀ ਮਹੱਤਤਾ ਤੇ ਭਵਿੱਖ ’ਚ ਇਸ ਦੇ ਲਾਭਾਂ ਬਾਰੇ ਜਾਣੂੰ ਕਰਵਾਇਆ। ਇਸ ਤੋਂ ਇਲਾਵਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੁਰੂ ਕੀਤੀ ਗਈ ਏਆਈ ਤਕਨੀਕੀ ਸਿੱਖਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਤਜਿੰਦਰ ਸਿੰਘ ਬੇਦੀ ਵੱਲੋਂ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਦੇ ਸਿੱਖਿਆ ਖੇਤਰ ਵਿਚ ਮਹੱਤਵ ਅਤੇ ਇਸ ਦੀ ਸਹੀ ਵਰਤੋਂ ਬਾਰੇ ਜਾਣੂੰ ਕਰਵਾਇਆ। ਇਸ ਮੌਕੇ ਸਰਕਾਰੀ ਹਸਪਤਾਲ ਦੀ ਮਾਹਿਰ ਡਾਕਟਰ ਹਰਲੀਨ ਕੌਰ ਵੱਲੋਂ ਨੌਵੀਂ ਅਤੇ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਐੱਚਪੀਵੀ ਵੈਕਸੀਨੇਸ਼ਨ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਵੈਕਸੀਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥਣਾਂ ਨੂੰ ਸਿਹਤ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਚੇਅਰਮੈਨ ਡਾਕਟਰ ਰਾਜੇਸ਼ ਭਾਰਦਵਾਜ, ਪਿ੍ੰਸੀਪਲ ਕਮ ਐਗਜ਼ੀਕਿਊਟਿਵ ਡਾਕਟਰ ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਡਾਇਰੈਕਟਰ ਸ਼ੁਭੀ ਭਾਰਦਵਾਜ ਵੱਲੋਂ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਲਈ ਸਾਰੇ ਮਾਹਿਰਾਂ ਦਾ ਧੰਨਵਾਦ ਕੀਤਾ ਗਿਆ। ਸਕੂਲ ਪ੍ਰਬੰਧਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਹੁਨਰ, ਤਕਨੀਕੀ ਗਿਆਨ ਤੇ ਸਿਹਤ ਸਬੰਧੀ ਜਾਗਰੂਕਤਾ ਪ੍ਰਦਾਨ ਕਰਨਾ ਸਮੇਂ ਦੀ ਮੁੱਖ ਲੋੜ ਹੈ।