ਦਿੱਲੀ ਰੈਲੀ ‘ਚ ਵੱਡੀ ਗਿਣਤੀ ’ਚ ਖੇਤ ਮਜ਼ਦੂਰ ਪੁੱਜਣਗੇ : ਦੇਵੀ ਕੁਮਾਰੀ ਬਦਲਾਅ ਜ਼ਰੂਰੀ ਹੈ ਦੇ ਨਾਅਰੇ ਹੇਠ ਹੋ ਰਹੀ ਦਿੱਲੀ ਰੈਲੀ ‘ਚ ਵੱਡੀ ਗਿਣਤੀ ਖੇਤ ਮਜ਼ਦੂਰ ਪਹੁੰਚਣਗੇ - ਦੇਵੀ ਕੁਮਾਰੀ
Publish Date: Wed, 26 Aug 2026 06:26 PM (IST)
Updated Date: Thu, 27 Aug 2026 04:01 AM (IST)
ਕੈਪਸ਼ਨ : ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ। * ਜ਼ਿਲ੍ਹਾ ਵਰਕਿੰਗ ਕਮੇਟੀ ਦੀ ਮੀਟਿੰਗ ਗਾਂਧੀ ਪਾਰਕ ਤਰਨਤਾਰਨ ਵਿਖੇ ਕਾਮਰੇਡ ਵਲਟੋਹਾ ਦੀ ਪ੍ਰਧਾਨਗੀ ਹੇਠ ਕੀਤੀ * ਵੱਖ-ਵੱਖ ਗੰਭੀਰ ਮੁੱਦਿਆਂ ’ਤੇ ਕੀਤੀਆਂ ਗਈਆਂ ਅਹਿਮ ਵਿਚਾਰਾਂ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ‘ਬਦਲਾਅ ਜ਼ਰੂਰੀ ਹੈ’ ਦੇ ਨਾਅਰੇ ਹੇਠ ਇਕ ਸਤੰਬਰ ਨੂੰ ਦਿੱਲੀ ਦੇ ਰਾਮ ਲੀਲ੍ਹਾ ਗਰਾਊਂਡ ’ਚ ਕੀਤੀ ਜਾ ਰਹੀ ਬਦਲਾਅ ਰੈਲੀ ਦਾ ਜਾਇਜ਼ਾ ਲੈਣ ਲਈ ਪੰਜਾਬ ਖੇਤ ਮਜ਼ਦੂਰ ਸਭਾ ਦੀ ਜ਼ਿਲ੍ਹਾ ਵਰਕਿੰਗ ਕਮੇਟੀ ਦੀ ਮੀਟਿੰਗ ਗਾਂਧੀ ਪਾਰਕ ਤਰਨਤਾਰਨ ਵਿਖੇ ਕਾਮਰੇਡ ਜੋਗਿੰਦਰ ਸਿੰਘ ਵਲਟੋਹਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੀ ਜਰਨਲ ਸਕੱਤਰ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਕਲਾਂ ਨੇ ਕਿਹਾ ਕਿ ਮਜ਼ਦੂਰਾਂ ਲਈ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ, ਨਵੇਂ ਵੀਬੀ ਜੀ ਰਾਮ ਜੀ ਕਾਨੂੰਨ ਰੱਦ ਕਰਨ ਤੇ ਪੁਰਾਣੀ ਮਨਰੇਗਾ ਸਕੀਮ ਬਹਾਲ ਕਰਕੇ ਹਰੇਕ ਮਜ਼ਦੂਰ ਨੂੰ ਪੂਰਾ ਸਾਲ ਕੰਮ ਅਤੇ ਸੱਤ ਸੋ ਰੁਪਏ ਦਿਹਾੜੀ ਦੇਣ, ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਮੁਆਫ਼ ਕਰਨ, ਕਿਰਤ ਕਾਨੂੰਨਾਂ ਨੂੰ ਮੁੜ ਬਹਾਲ ਕਰਨ ਅਤੇ ਨਵੇਂ ਚਾਰ ਲੇਬਰ ਕੋਡ ਰੱਦ ਕਰਨ ਵਰਗੀਆਂ ਮੰਗਾਂ ’ਤੇ ਮਜ਼ਦੂਰ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਪਰ ਕੇਂਦਰ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ ਨਾਲ ਵਿਤਕਰਾ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਦੀਆਂ ਤੋਂ ਜਾਤੀ ਪਾਤੀ ਦੇ ਵਿਤਕਰੇ, ਸਰਕਾਰੀ ਤੇ ਜਗੀਰੂ ਜਬਰ ਦੇ ਸਤਾਏ ਬੇ ਜ਼ਮੀਨੇ ਮਜ਼ਦੂਰ ਅੱਜ ਵੀ ਅੱਤ ਦੀ ਮਹਿੰਗਾਈ, ਇਲਾਜ ਕਰਵਾਉਣ ਤੋਂ ਅਸਮੱਰਥ, ਬੱਚਿਆਂ ਨੂੰ ਉਚ ਵਿੱਦਿਆ ਦਿਵਾਉਣ, ਰੋਜ਼ਾਨਾ ਜੀਵਨ ਦੀਆਂ ਲੋੜਾਂ ਪੂਰੀਆ ਕਰਨ ਤੋਂ ਅਸਮੱਰਥ ਹਨ ਅਤੇ ਕਰਜੇ ਹੇਠ ਦੱਬੇ ਹੋਏ ਹਨ। ਪਰ ਸਰਕਾਰਾਂ ਫੋਕੇ ਦਾਅਵੇ ਕਰ ਕੇ ਵਿਕਾਸ ਦੇ ਦਮਗਜੇ ਮਾਰ ਕੇ ਮਜ਼ਦੂਰਾਂ ਦੀਆਂ ਵੋਟਾਂ ਬਟੋਰਨ ਵਿਚ ਲੱਗੀਆਂ ਹੋਈਆਂ ਹਨ। ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਸੁਖਦੇਵ ਸਿੰਘ ਕੋਟ ਧਰਮ ਚੰਦ ਕਲਾਂ ਨੇ ਕਿਹਾ ਕਿ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਤਿਆਰੀਆਂ ਪੂਰੇ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਕ ਸਤੰਬਰ ਨੂੰ ਪੰਜਾਬ ਭਰ ਦੇ ਕਿਰਤੀ ਲੋਕ ਦਿੱਲੀ ਦੀ ਰਾਮ ਲੀਲਾ ਗਰਾਊਂਡ ’ਚ ਹੋ ਰਹੀ ਬਦਲਾ ਰੈਲੀ ’ਚ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ। ਇਸ ਮੌਕੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਾਮਰੇਡ ਹੀਰਾ ਸਿੰਘ ਖਡੂਰ ਸਾਹਿਬ, ਕਾਮਰੇਡ ਪੱਪਾ ਮਸੀਹ ਚੂਸਲੇਵੜ, ਕਾਮਰੇਡ ਸਵਰਨ ਸਿੰਘ ਕਿਰਤੋਵਾਲ ਕਲਾ, ਕਾਮਰੇਡ ਸੁਖਦੇਵ ਸਿੰਘ ਭਲਾਈਪੁਰ, ਕਾਮਰੇਡ ਅਮਨਦੀਪ ਸਿੰਘ ਭੱਠਲ, ਕਾਮਰੇਡ ਲਾਲ ਸਿੰਘ ਵਲਟੋਹਾ, ਕਾਮਰੇਡ ਕੁਲਵੰਤ ਸਿੰਘ ਖਡੂਰ ਸਾਹਿਬ, ਜਸਪਾਲ ਸਿੰਘ ਚੂਸਲੇਵੜ, ਕਸ਼ਮੀਰ ਸਿੰਘ ਭਲਾਈਪੁਰ, ਗਗਨਦੀਪ ਸਿੰਘ ਨੂਰਪੁਰ, ਹਰਮਨਦੀਪ ਸਿੰਘ ਮੰਮਣਕੇ, ਅਮਰਜੀਤ ਸਿੰਘ ਖਡੂਰ ਸਾਹਿਬ ਆਦਿ ਨੇ ਵੀ ਆਪਣੇ ਵਿਚਾਰ ਰੱਖੇ।