ਕੈਮਿਸਟ ਯੂਨੀਅਨ ਦੇ ਨੁਮਾਇੰਦਿਆਂ ਨੂੰ ਮਿਲੇ ਹਲਕਾ ਇੰਚਾਰਜ ਜੱਸਾ ਪੱਟੀ ਹਲਕਾ ਇੰਚਾਰਜ ਜੱਸਾ ਪੱਟੀ ਨੇ ਕੈਮਿਸਟ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
Publish Date: Wed, 26 Aug 2026 06:36 PM (IST)
Updated Date: Thu, 27 Aug 2026 04:01 AM (IST)
ਕੈਪਸਨ : ਮੀਟਿੰਗ ਉਪਰੰਤ ਹਲਕਾ ਇੰਚਾਰਜ ਜੱਸਾ ਪੱਟੀ ਨੂੰ ਸਨਮਨਿਤ ਕਰਦੇ ਹੋਏ ਕੈਮਿਸਟ ਯੂਨੀਅਨ ਦੇ ਆਗੂ। * ਸਮੱਸਿਆਵਾਂ ਤੇ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ * ਮੀਟਿੰਗ ਦੌਰਾਨ ਸਮੱਸਿਆਵਾਂ ਦੇ ਹੱਲ ਦਾ ਦਿੱਤਾ ਭਰੋਸਾ ਬੱਲੂ ਮਹਿਤਾ/ਕੇਪੀ ਗਿੱਲ, •ਪੰਜਾਬੀ ਜਾਗਰਣ ਪੱਟੀ/ਕੈਰੋਂ : ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਵੱਲੋਂ ਬੁੱਧਵਾਰ ਨੂੰ ਪੱਟੀ ਸ਼ਹਿਰ ਵਿਖੇ ਕੈਮਿਸਟ ਯੂਨੀਅਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕੈਮਿਸਟ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ। ਮੀਟਿੰਗ ਦੌਰਾਨ ਕੈਮਿਸਟਾਂ ਵੱਲੋਂ ਆਪਣੇ ਕਾਰੋਬਾਰ ਨਾਲ ਸਬੰਧਤ ਮੁੱਦੇ ਹਲਕਾ ਇੰਚਾਰਜ ਦੇ ਧਿਆਨ ਵਿਚ ਲਿਆਂਦੇ ਗਏ। ਜਸਕੰਵਰ ਸਿੰਘ ਗਿੱਲ ਜੱਸਾ ਨੇ ਕਿਹਾ ਕਿ ਕੈਮਿਸਟ ਭਾਈਚਾਰੇ ਦੀਆਂ ਜਾਇਜ਼ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਇਨ੍ਹਾਂ ਦੇ ਜਲਦ ਹੱਲ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕੈਮਿਸਟਾਂ ਨੂੰ ਦਰਪੇਸ਼ ਮਸਲਿਆਂ ਬਾਰੇ ਜਾਣਕਾਰੀ ਲੈਂਦਿਆਂ ਉਨ੍ਹਾਂ ਦੇ ਹੱਲ ਲਈ ਲੋੜੀਂਦੀਆਂ ਹਦਾਇਤਾਂ ਦੇਣ ਦੀ ਗੱਲ ਵੀ ਆਖੀ। ਇਸ ਮੌਕੇ ਪੱਟੀ ਸ਼ਹਿਰ ਅਤੇ ਹਲਕੇ ਨਾਲ ਸਬੰਧਤ ਹੋਰ ਲੋਕ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਕੈਮਿਸਟ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਜਸਕੰਵਰ ਸਿੰਘ ਗਿੱਲ ਜੱਸਾ ਨੂੰ ਆਪਣਾ ਸਮਰਥਨ ਦੇਣ ਸਬੰਧੀ ਹੁੰਗਾਰਾ ਦਿੱਤਾ ਗਿਆ। ਹਾਲਾਂਕਿ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਮਰਥਨ ਦੀ ਗੱਲ ਵੀ ਮੌਕੇ ’ਤੇ ਚਰਚਾ ਦਾ ਵਿਸ਼ਾ ਬਣੀ। ਜਸਕੰਵਰ ਸਿੰਘ ਗਿੱਲ ਜੱਸਾ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੀ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਵਪਾਰੀ ਅਤੇ ਕਾਰੋਬਾਰੀ ਵਰਗ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸੰਨੀ ਪਾਠਕ, ਗੁਰਵਿੰਦਰ ਸਿੰਘ, ਕਸ਼ਮੀਰ ਸਿੰਘ, ਐੱਮਸੀ ਕੰਵਲਪ੍ਰੀਤ ਸਿੰਘ, ਡਾ. ਅਮਨਪ੍ਰੀਤ ਸਿੰਘ, ਬਿੱਲਾ ਮੈਡੀਕਲ ਸਟੋਰ, ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਜੇਈ, ਕਰਨਦੀਪ ਸਿੰਘ, ਸਾਹਿਬ ਸਿੰਘ ਸਾਬੀ, ਕਾਮਰੇਡ ਦਿਲਬਾਗ ਸਿੰਘ ਗਾਬੜੀਆ, ਸੰਜੀਵ ਪੁਰੀ ਅਤੇ ਸੁਖਦੇਵ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਇਸ ਤੋਂ ਇਲਾਵਾ ਕੌਂਸਲਰ ਰਾਜਨਪ੍ਰੀਤ ਸਿੰਘ ਸੱਗੂ, ਕੰਵਲਪ੍ਰੀਤ ਸਿੰਘ ਗਿੱਲ ਅਤੇ ਗੁਰਵਿੰਦਰ ਸਿੰਘ ਬੁਰਜ਼ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।