ਐੱਨਐੱਚਐੱਮ ਯੂਨੀਅਨ ਨੇ ਰੈਗੂਲਰ ਕਰਨ ਦੀ ਮੰਗ ਸਬੰਧੀ ਮੰਗ ਪੱਤਰ ਏਡੀਸੀ ਨੂੰ ਸੌਂਪਿਆ ਐੱਨਐੱਚਐੱਮ ਯੂਨੀਅਨ ਨੇ ਰੈਗੂਲਰ ਕਰਨ ਦੀ ਮੰਗ ਸਬੰਧੀ ਮੰਗ ਪੱਤਰ ਏਡੀਸੀ ਨੂੰ ਸੌਂਪਿਆ
Publish Date: Wed, 26 Aug 2026 07:05 PM (IST)
Updated Date: Thu, 27 Aug 2026 04:02 AM (IST)
ਕੈਪਸ਼ਨ- ਏਡੀਸੀ ਅਦਿੱਤਿਆ ਸ਼ਰਮਾ ਨੂੰ ਮੰਗ ਪੱਤਰ ਦਿੰਦੇ ਹੋਏ ਐੱਨਐੱਚਐੱਮ ਕਰਮਚਾਰੀ। * ਨਿਗੁਣੀਆਂ ਤਨਖਾਹਾਂ ’ਤੇ ਸੇਵਾਵਾਂ ਨਿਭਾਉਣ ਲਈ ਮਜ਼ਬੂਰ ਨੇ ਐੱਨਐੱਚਐੱਮ ਕਰਮਚਾਰੀ : ਮਨਦੀਪ ਸਿੰਘ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਐੱਨਐੱਚਐੱਮ ਯੂਨੀਅਨ ਵੱਲੋਂ ਪੰਜਾਬ ਭਰ ’ਚ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਤਰਨਤਾਰਨ ਦੀ ਐੱਨਐੱਚਐੱਮ ਯੂਨੀਅਨ ਵੱਲੋਂ ਵੀ ਆਪਣੀਆਂ ਮੰਗਾਂ ਸਬੰਧੀ ਲਗਾਤਾਰ ਧਰਨੇ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਐੱਨਐੱਚਐੱਮ ਯੂਨੀਅਨ ਤਰਨਤਾਰਨ ਦੇ ਜਨਰਲ ਸਕੱਤਰ ਮਨਦੀਪ ਸਿੰਘ ਚੌਹਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ ਐੱਨਐੱਚਐੱਮ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਤਰਨਤਾਰਨ ਅਦਿੱਤਿਆ ਸ਼ਰਮਾ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਏਡੀਸੀ ਵੱਲੋਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦਾ ਮੰਗ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਕ ਪਹੁੰਚਾਇਆ ਜਾਵੇਗਾ। ਮਨਦੀਪ ਸਿੰਘ ਨੇ ਕਿਹਾ ਕਿ ਐੱਨਐੱਚਐੱਮ ਕਰਮਚਾਰੀ ਲੰਮੇ ਸਮੇਂ ਤੋਂ ਨਿਗੁਣੀਆਂ ਤਨਖਾਹਾਂ ’ਤੇ ਸਿਹਤ ਵਿਭਾਗ ਵਿਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਇਸ ਦੇ ਬਾਵਜੂਦ ਸਰਕਾਰ ਵੱਲੋਂ ਉਨ੍ਹਾਂ ਦੀ ਰੈਗੂਲਰਾਈਜ਼ੇਸ਼ਨ ਦੀ ਮੰਗ ਨੂੰ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐੱਨਐੱਚਐੱਮ ਕਰਮਚਾਰੀ ਸਿਹਤ ਸੇਵਾਵਾਂ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ, ਇਸ ਲਈ ਸਰਕਾਰ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਐੱਨਐੱਚਐੱਮ ਕਰਮਚਾਰੀਆਂ ਨੂੰ ਜਲਦ ਰੈਗੂਲਰ ਨਾ ਕੀਤਾ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਵੱਡੇ ਪੱਧਰ ’ਤੇ ਲਿਜਾਇਆ ਜਾਵੇਗਾ। ਇਸ ਮੌਕੇ ਡਾਕਟਰ ਤਰਸੇਮ ਸਿੰਘ ਕੈਰੋਂ ਸਮੇਤ ਹੋਰ ਯੂਨੀਅਨ ਆਗੂ ਤੇ ਕਰਮਚਾਰੀ ਹਾਜ਼ਰ ਸਨ।