ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਨੂੰ ਮਿਲੇ ਹਰਪ੍ਰੀਤ ਸੰਧੂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰਪ੍ਰੀਤ ਸਿੰਘ ਸੰਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ
Publish Date: Wed, 26 Aug 2026 07:07 PM (IST)
Updated Date: Thu, 27 Aug 2026 04:04 AM (IST)
ਕੈਪਸ਼ਨ : ਹਰਪ੍ਰੀਤ ਸਿੰਘ ਸੰਧੂ ਮੈਂਬਰ ਪੀਪੀਸੀਸੀ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਗੱਲਬਾਤ ਕਰਦੇ ਹੋਏ। ਬੱਲੂ ਮਹਿਤਾ, •ਪੰਜਾਬੀ ਜਾਗਰਣ ਪੱਟੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਵੱਲੋਂ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਹਰਪ੍ਰੀਤ ਸਿੰਘ ਸੰਧੂ ਨੇ ਪੱਟੀ ਹਲਕੇ ਸਮੇਤ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਕਾਂਗਰਸ ਪਾਰਟੀ ਦੀ ਜਥੇਬੰਦਕ ਸਥਿਤੀ, ਵਰਕਰਾਂ ਦੀ ਸਰਗਰਮੀ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਅਤੇ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਾ ਬਹੁਤ ਜ਼ਰੂਰੀ ਹੈ। ਇਸ ਦੌਰਾਨ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀ ਰਣਨੀਤੀ, ਨੌਜਵਾਨਾਂ ਅਤੇ ਆਮ ਲੋਕਾਂ ਨਾਲ ਵਧੇਰੇ ਸੰਪਰਕ ਸਥਾਪਤ ਕਰਨ ਦੇ ਨਾਲ-ਨਾਲ ਕਾਂਗਰਸ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਬਾਰੇ ਵੀ ਚਰਚਾ ਹੋਈ। ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤਕ ਪਹੁੰਚਾਉਣ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦੇ, ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਆਮ ਵਰਗ ਦੀਆਂ ਸਮੱਸਿਆਵਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਆਉਣ ਵਾਲੇ ਸਮੇਂ ਵਿਚ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਪਾਰਟੀ ਪ੍ਰਧਾਨ ਰਾਜਾ ਵੜਿੰਗ ਨਾਲ ਸੂਬੇ ਵਿਚ ਕਾਂਗਰਸ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਬਾਰੇ ਵੀ ਵਿਚਾਰ ਸਾਂਝੇ ਕੀਤੇ। ਸੰਧੂ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਰਾਜਾ ਵੜਿੰਗ ਨੇ ਵੀ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਦੇ ਵਿਚਕਾਰ ਜਾਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਾਰਟੀ ਵਰਕਰਾਂ ਦੀ ਮਿਹਨਤ ਨਾਲ ਆਉਣ ਵਾਲੇ ਸਮੇਂ ਵਿਚ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ।